
ਪੁਲਿਸ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਜੇਕਰ ਕੋਈ ਲੌਕਡਾਊਨ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਫ਼ਰੀਦਕੋਟ (ਗੁਰਪ੍ਰੀਤ ਸਿੰਘ ਔਲਖ) ਕਰੋਨਾ ਵਾਇਰਸ ਦੇ ਕਾਰਨ ਸੂਬੇ ਵਿਚ ਲਗਾਏ ਗਏ ਕਰਫਿਊ ਦੇ ਕਾਰਨ ਜਿੱਥੇ ਰਾਜਨੀਤਿਕ ਲੋਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵੱਲੋਂ ਜਰੂਰਤ ਮੰਦਾਂ ਤੱਕ ਰਾਸ਼ਣ ਅਤੇ ਹੋਰ ਲੋੜੀਦਾਂ ਸਮਾਨ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਕਈ ਰਾਜਨੀਤਿਕ ਆਗੂਆਂ ਦੇ ਵੱਲੋਂ ਆਪਣੇ-ਆਪਣੇ ਹਲਕਿਆਂ ਵਿਚ ਜਾ ਕੇ ਲੋਕਾਂ ਨਾਲ ਦੁਖ-ਸੁਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਕਰਤਾਰ ਸਿੰਘ ਸੰਧਵਾ ਦੇ ਵੱਲੋਂ ਵੀ ਕੋਟਕਪੂਰਾ ਅਤੇ ਫਰੀਦਕੋਟ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ।
photo
ਇਸਦੇ ਨਾਲ ਹੀ ਵਿਧਾਇਕ ਸੰਧਵਾ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਪਿੰਡ ਦੇ ਸਰਪੰਚ ਨੂੰ ਪੰਜ-ਪੰਜ ਲੱਖ ਦੀ ਗ੍ਰਾਂਟ ਦੇਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਪਿੰਡ ਵਿਚ ਜਰੂਰਤਮੰਦਾਂ ਤੱਕ ਰਾਸ਼ਣ ਪਹੁੰਚਾ ਸਕਣ । ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ ਬਲਕਿ ਇਕ-ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ ਦਾ ਹੈ।
Coronavirus
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸ਼ਪਸਟ ਕੀਤੀ ਕਿ ਮੋਢੇ ਨਾਲ ਮੋਢੇ ਦਾ ਮਤਲਬ ਇਹ ਨਹੀਂ ਕਿ ਤੁਸੀਂ ਇਕ ਦੂਜੇ ਦੇ ਨਾਲ ਜੁੜ ਕੇ ਖੜ੍ਹੋ ਬਲਕਿ ਵੱਖੋ ਵੱਖਰੇ ਰਹਿ ਕੇ ਇਸ ਮੁਸੀਬਤ ਸਮੇਂ ਵਿਚ ਅਸੀਂ ਇਕ-ਦੂਜੇ ਦੇ ਸਾਥ ਨਾਲ ਹੀ ਇਸ ਮਾਹਾਂਮਾਰੀ ਤੇ ਜਿਤ ਹਾਸਲ ਕਰ ਸਕੀਏ। ਜਦੋਂ ਇਸ ਬਾਰੇ ਸਪੋਕਸਮੈਨ ਦੇ ਪੱਤਰਕਾਰ ਵੱਲੋਂ ਉਥੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਗੱਲ਼ਬਾਤ ਕੀਤੀ ਗਈ ਤਾਂ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਸਰਕਾਰ ਦੀਆਂ ਦਿਤੀਆਂ ਗਾਈਡ ਲਾਈਨ ਬਾਰੇ ਦੱਸਿਆ ਜਾਂਦਾਂ ਹੈ ਅਤੇ ਨਾਲ ਹੀ ਜੇਕਰ ਕਿਸੇ ਨੂੰ ਕੋਈ ਖੰਗ,ਜੁਕਾਮ ਹੈ
coronavirus
ਤਾਂ ਪੁਲਿਸ ਵੱਲੋਂ ਉਸ ਨੂੰ ਇਹ ਵੀ ਕਿਹਾ ਜਾਂਦਾ ਹੈ ਕਿ ਉਹ ਆਪਣੇ ਮੂੰਹ ਨੂੰ ਢੱਕ ਕੇ ਰੱਖਣ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਜੇਕਰ ਕੋਈ ਲੌਕਡਾਊਨ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।