
ਹੁਣ ਤੱਕ ਦਿੱਲੀ ਵਿਚ 2 ਲੋਕਾਂ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ
ਨਵੀਂ ਦਿੱਲ਼ੀ : ਕਰੋਨਾ ਵਾਇਰਸ ਜਿੱਥੇ ਆਏ ਦਿਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਆਪਣੇ ਲਪੇਟ ਵਿਚ ਲੈ ਰਿਹਾ ਹੈ ਉਥੇ ਹੀ ਇਸ ਡਰ ਦੇ ਬਾਵਜੂਦ ਵੀ ਡਾਕਟਰ ਅਤੇ ਪ੍ਰਸ਼ਾਸਨ ਦਿਨ-ਰਾਤ ਇਸ ਤੋਂ ਪ੍ਰਭਾਵਿਤ ਹੋਏ ਲੋਕਾਂ ਦੇ ਇਲਾਜ਼ ਕਰਨ ਵਿਚ ਲੱਗਾ ਹੋਇਆ ਹੈ। ਜਿਨ੍ਹਾਂ ਬਾਰੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਵੱਡਾ ਫੈਸਲਾ ਲਿਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਡਾਕਟਰ,ਨਰਸ ਅਤੇ ਸਵਾਈ ਸੇਵਕ ਦੀ ਜੇਕਰ ਦਿੱਲੀ ਵਿਚ ਕਰੋਨਾ ਵਾਇਰਸ ਦਾ ਇਲਾਜ਼ ਕਰਨ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਸਰਕਾਰ ਉਸਦੇ ਪਰਿਵਾਰ ਨੂੰ 1 ਕਰੋੜ ਰੁਪਏ ਉਸਦੀ ਸੇਵਾ ਵੱਜੋਂ ਦੇਵੇਗੀ ।
Coronavirus
ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕੋਈ ਫਰਕ ਨਹੀਂ ਪੈਂਦਾ ਕਿ ਕਰਮਚਾਰੀ ਸਰਕਾਰੀ ਖੇਤਰ ਨਾਲ ਸਬੰਧਿਤ ਹੈ ਜਾਂ ਨਿੱਜੀ ਖੇਤਰ ਨਾਲ। ਦੱਸ ਦੱਈਏ ਕਿ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ, ਮੁੱਖ ਸੁਰੱਖਿਆ ਅਧਿਕਾਰੀ, ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ।
coronavirus
ਇਸ ਵਿਚ ਉਨ੍ਹਾਂ ਨੇ ਦਿੱਲੀ ਵਿਚ ਕਰੋਨਾ ਨੂੰ ਲੈ ਕੇ ਡਾਕਟਰੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ । ਇਸ ਦੇ ਨਾਲ ਹੀ ਰਾਜਪਾਲ ਨੇ ਤਬਦੀਲੀ ਵਾਲੇ ਖਤਰਾਂ, ਵੱਖ-ਵੱਖ ਕੇਂਦਰਾਂ ਅਤੇ ਜਨਤਕ ਥਾਵਾਂ ਦੀ ਸਫਾਈ ਦੇ ਲਈ ਫਾਇਰ ਬ੍ਰਿਗੇਡ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲ਼ੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਅੰਦਰ ਦਿੱਲੀ ਵਿਚ ਕਰੋਨਾ ਦੇ 23 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਇਸ ਵਾਇਰਸ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਗਿਣਤੀ 120 ਹੋ ਗਈ ਹੈ।
Photo
ਇਨ੍ਹਾਂ 120 ਮਾਮਲਿਆਂ ਵਿਚੋਂ 24 ਉਹ ਲੋਕ ਹਨ ਜਿਹੜੇ ਨਜ਼ਾਮੂਦੀਂਨ ਵਿਚ ਇਕ ਧਾਰਮਿਕ ਪ੍ਰੋਗਰਾਮ ਵਿਚ ਸ਼ਾਮਿਲ ਹੋਏ ਸਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਹੁਣ ਤੱਕ ਦਿੱਲੀ ਵਿਚ 2 ਲੋਕਾਂ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ ਅਤੇ ਪੰਜ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਜਾਣ ਲਈ ਛੁੱਟੀ ਦੇ ਦਿੱਤੀ ਗਈ ਹੈ।
Doctor
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।