
ਭਾਰਤ ਵਿਚ ਕਰੋਨਾ ਵਾਇਰਸ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲਈ ਲੌਕਡਾਊਨ ਕਰ ਦਿੱਤਾ ਸੀ
ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਵਾਇਰਸ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲਈ ਲੌਕਡਾਊਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਦੇਸ਼ ਵਿਚ ਹਰ ਪਾਸੇ ਕੰਮਕਾਰ ਅਤੇ ਅਵਾਜਾਈ ਠੱਪ ਹੋ ਗਈ ਸੀ । ਇਸ ਨੂੰ ਅਮਲ ਵਿਚ ਲਿਆਂਉਦਿਆਂ 22 ਮਾਰਚ ਤੋਂ ਪੂਰੇ ਦੇਸ਼ ਵਿਚ ਸਾਰੀਆਂ ਰੇਲਾਂ ਨੂੰ ਰੇਲ ਮੰਤਰਾਲੇ ਵੱਲ਼ੋਂ ਬੰਦ ਕਰ ਦਿੱਤਾ ਗਿਆ ਸੀ ।
Train
ਹੁਣ ਜਾਣਕਾਰੀ ਦੇ ਅਨੁਸਾਰ ਦੇਸ਼ ਦੇ ਲੋਕਾਂ ਲਈ ਇਕ ਖੁਸ਼ਖਬਰੀ ਦੀ ਗੱਲ ਸਾਹਮਣੇ ਆ ਰਹੀ ਹੈ ਕਿ 14 ਅਪ੍ਰੈਲ ਨੂੰ ਲੌਕਡਾਊਨ ਖਤਮ ਹੋਣ ਦੇ ਬਾਅਦ 15 ਤਰੀਖ਼ ਤੋਂ ਦੇਸ਼ ਵਿਚ ਟ੍ਰੇਨਾਂ ਦੇ ਫਿਰ ਤੋਂ ਪੱਟੜੀਆਂ ਉਤੇ ਭੱਜਣ ਦੀ ਗੱਲ ਕਹੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਆਈ,ਆਰ.ਸੀ.ਟੀ.ਸੀ ਨੇ ਔਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
Train
ਜਿਸ ਤੋਂ ਬਾਅਦ ਹੁਣ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਸ਼ਾਇਦ ਕੇਂਦਰ ਸਰਕਾਰ ਨੇ 14 ਅਪ੍ਰੈਲ ਨੂੰ ਦੇਸ਼ ਵਿਚ ਲੌਕਡਾਊਨ ਸਮਾਪਿਤ ਕਰਨ ਦਾ ਇਸ਼ਾਰਾ ਕਰ ਦਿੱਤਾ ਹੈ। ਦੱਸ ਦੱਈਏ ਕਿ ਹੁਣ ਤੱਕ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਵਿਚੋਂ ਕਰੋਨਾ ਵਾਇਰਸ ਦੇ 1637 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 45 ਲੋਕਾਂ ਦੀ ਇਸ ਖਤਰਨਾਕ ਵਾਇਰਸ ਕਾਰਨ ਹੁਣ ਮੌਤ ਹੋ ਚੁੱਕੀ ਹੈ।
lockdown
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।