ਲੌਕਡਾਊਨ ਦੇ ਚੌਥੇ ਦਿਨ ਪੈਦਾ ਹੋਇਆ ਬੱਚਾ, ਮਾਂ ਨੇ ਨਾਮ ਹੀ ਰੱਖ ਦਿੱਤਾ 'ਲੌਕਡਾਊਨ' 
Published : Apr 1, 2020, 9:18 am IST
Updated : Apr 1, 2020, 10:57 am IST
SHARE ARTICLE
File Photo
File Photo

28 ਮਾਰਚ ਨੂੰ ਨੀਰਜਾ ਨੇ ਪਿੰਡ ਦੇ ਹੀ ਕਮਿਊਨਿਟੀ ਸਿਹਤ ਕੇਂਦਰ ਵਿਖੇ ਇੱਕ ਬੱਚੇ ਨੂੰ ਜਨਮ ਦਿੱਤਾ।

ਨਵੀਂ ਦਿੱਲੀ- ਦੇਸ਼ ਭਰ ਵਿਚ ਹੋਏ ਲੌਕਡਾਊਨ ਦੇ ਚੌਥੇ ਦਿਨ ਉੱਤਰ ਪ੍ਰਦੇਸ਼ ਦੇ ਦੇਵਰੀਆ ਵਿਚ ਇਕ ਬੱਚਾ ਪੈਦਾ ਹੋਇਆ ਸੀ। ਉਸ ਬੱਚੇ ਦਾ ਨਾਮ ਲੌਕਡਾਊਨ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਖਾਤਮੇ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਮਰਪਿਤ ਕਰ ਦਿੱਤਾ ਹੈ। ਬੱਚੇ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਇਸ ਕੋਰੋਨਾ ਦੀ ਜੰਗ ਵਿਚ ਮਦਦ ਕਰਨ ਲਈ ਅਸੀਂ ਆਪਣੇ ਨਵਜੰਮੇ ਪੁੱਤਰ ਦਾ ਨਾਮ ਲੌਕਡਾਊਨ ਰੱਖਿਆ ਹੈ ਤਾਂ ਜੋ ਲੋਕ ਇਸ ਤੋਂ ਪ੍ਰੇਰਣਾ ਲੈਣ ਅਤੇ ਦੇਸ਼ ਦੀ ਸੁਰੱਖਿਆ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਹਿੰਮ ਨੂੰ ਸਫਲ ਬਣਾਉਣ।

delhi lockdown lockdown

ਦੇਵਰੀਆ ਦੇ ਖੁਖੁੰਦੂ ਪਿੰਡ ਦੇ ਨਿਵਾਸੀ ਪਵਨ ਕੁਮਾਰ ਦੀ ਪਤਨੀ ਨੀਰਜਾ ਗਰਭਵਤੀ ਸੀ। 28 ਮਾਰਚ ਨੂੰ ਨੀਰਜਾ ਨੇ ਪਿੰਡ ਦੇ ਹੀ ਕਮਿਊਨਿਟੀ ਸਿਹਤ ਕੇਂਦਰ ਵਿਖੇ ਇੱਕ ਬੱਚੇ ਨੂੰ ਜਨਮ ਦਿੱਤਾ। ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਤਾਲਾਬੰਦੀ ਚੱਲ ਰਹੀ ਹੈ। ਲੋਕ ਵੀ ਇਸ ਮੁਹਿੰਮ ਦਾ ਪਾਲਣ ਕਰ ਰਹੇ ਹਨ। ਨਵਜਾਤ ਬੱਚੇ ਦੀ ਮਾਂ ਨੀਰਜਾ ਨੇ ਦੱਸਿਆ ਕਿ ਪਹਿਲਾਂ ਤਾਂ ਲੋਕਾਂ ਨੇ ਸਾਡੇ ਇਸ ਫੈਸਲੇ ਦਾ ਮਜ਼ਾਕ ਉਡਾਇਆ

BabyBaby

ਪਰ ਫਿਰ ਜਦੋਂ ਉਹਨਾਂ ਨੂੰ ਅਸੀਂ ਆਪਣੇ ਮਨ ਦੀ ਗੱਲ ਦੱਸੀ ਤਾਂ ਉਹ ਵਾਹ-ਵਾਹ ਕਰਨ ਲੱਗੇ। ਬੱਚੇ ਦੇ ਪਿਤਾ ਪਵਨ ਕੁਮਾਰ ਨੇ ਕਿਹਾ ਕਿ ਪੀਐਮ ਮੋਦੀ ਨੇ ਇਸ ਮਹਾਂਮਾਰੀ ਨਾਲ ਲੜਨ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਸਮਰਪਿਤ ਕਰ ਦਿੱਤਾ ਹੈ। ਅਜਿਹੇ ਵਿਚ ਸਾਡੇ ਬੱਚਾ ਮੋਦੀ ਅਭਿਆਨ ਦੀ ਸਫਲਤਾ ਦਾ ਪ੍ਰਤੀਕ ਹੈ। ਪਵਨ ਨੇ ਕਿਹਾ ਕਿ ਉਹਨਾਂ ਦੇ ਇਸ ਅਭਿਆਨ ਨੂੰ ਪੂਰਾ ਕਰਨ ਵਿਚ ਸਾਡਾ ਸਾਰਿਆਂ ਦਾ ਵੀ ਮਕਸਦ ਹੋਣਾ ਚਾਹੀਦਾ ਹੈ। 

Corona VirusCorona Virus

ਇਸ ਦੇ ਨਾਲ ਹੀ ਦੱਸ ਦਈਏ ਕਿ ਨਵੀਂ ਰਿਸਰਚ ਵਿਚ ਦਾਅਵਾ ਕੀਤਾ ਗਿਆ ਸੀ ਕਿ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਵਿਚ ਮਹਿਲਾਵਾਂ ਦੇ ਮੁਕਾਬਲੇ ਪੁਰਸ਼ਾਂ ਦੀ ਗਿਣਤੀ ਜ਼ਿਆਦਾ ਹੈ। ਮੌਜੂਦਾ ਖੁਲਾਸੇ ਵਿਚ ਹੁਣ ਤੱਕ ਇਕੱਠੇ ਕੀਤੇ ਗਏ ਅੰਕੜਿਆਂ ਨੂੰ ਅਧਾਰ ਬਣਾਇਆ ਗਿਆ ਹੈ। ਅੰਤਰਰਾਸ਼ਟਰੀ ਸਿਹਤ ਸੰਸਥਾ ਨੈਸ਼ਨਲ ਹੈਲਥ ਇੰਸਟੀਚਿਊਟ ਨੇ ਆਪਣੀ ਖੋਜ ਵਿਚ ਖੁਲਾਸਾ ਕੀਤਾ ਹੈ ਕਿ ਵਿਸ਼ਵ ਵਿਚ ਕੋਰੋਨਾ ਵਿਸ਼ਾਣੂ ਨਾਲ ਮਰਨ ਵਾਲਿਆਂ ਦੀ ਗਿਣਤੀ ਪੁਰਸ਼ਾਂ ਦੀ ਵਧੇਰੇ ਹੈ।

Corona VirusCorona Virus

ਕੋਰੋਨਾ ਵਾਇਰਸ ਨਾਲ ਮੌਤਾਂ
ਇਟਲੀ ਵਿਚ ਮਰਨ ਵਾਲੀਆਂ ਪ੍ਰਤੀ 10 ਮਹਿਲਾਵਾਂ ਦੇ ਮੁਕਾਬਲੇ ਪੁਰਸ਼ਾਂ ਦੀ ਸੰਖਿਆ 24 ਹੈ। 
ਚੀਨ ਵਿਚ ਮਰਨ ਵਾਲੀਆਂ ਪ੍ਰਤਚੀ 10 ਔਰਤਾਂ ਦੇ ਮੁਕਾਬਲੇ ਪੁਰਸ਼ਾਂ ਦੀ ਗਿਣਤੀ 18 ਹੈ। 
ਜਰਮਨੀ ਵਿਚ ਮਰਨ ਵਾਲੀਆਂ ਪ੍ਰਤੀ 10 ਔਰਤਾਂ ਦੇ ਮੁਕਾਬਲੇ ਮਰਦਾਂ ਦੀ ਗਿਣਤੀ 16 ਹੈ

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement