ਬਸ 3 ਸੈਕਿੰਡ ਵਿਚ ਕੋਰੋਨਾ ਤੋਂ ਸੇਫ਼ਟੀ! ਤਮਿਲਨਾਡੂ ਵਿਚ ਬਣਾਈ ਗਈ ਸੈਨੀਟਾਈਜ਼ਰ ਟਨਲ
Published : Apr 1, 2020, 5:25 pm IST
Updated : Apr 1, 2020, 5:25 pm IST
SHARE ARTICLE
Tamil nadu tirupur corona disinfection tunnel
Tamil nadu tirupur corona disinfection tunnel

ਇਸ ਦੇ ਚਲਦੇ ਤਿਰੂਪੁਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ...

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਦੇਸ਼ ਵਿਚ ਪੀੜਤਾਂ ਦੀ ਗਿਣਤੀ 1700 ਨੂੰ ਪਾਰ ਕਰ ਗਈ ਹੈ ਅਤੇ ਹੁਣ ਤਕ 52 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਮਿਲਨਾਡੂ ਵਿਚ ਵੀ ਪਿਛਲੇ ਦੋ ਦਿਨਾਂ ਤੋਂ ਪੀੜਤਾਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ। ਇਸ ਤੋਂ ਬਾਅਦ ਤਮਿਲਨਾਡੂ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਤਮਾਮ ਉਪਾਅ ਕੀਤੇ ਜਾ ਰਹੇ ਹਨ।

PhotoPhoto

ਇਸ ਦੇ ਚਲਦੇ ਤਿਰੂਪੁਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਕ ਟਨਲ ਬਣਾਇਆ ਗਿਆ ਹੈ। ਇਹ ਟਨਲ ਮਾਰਕਿਟ ਦੇ ਐਂਟਰੀ ਪੁਆਇੰਟ ਤੇ ਲਗਾਇਆ ਗਿਆ ਹੈ। ਜਿਹੜਾ ਵੀ ਮਾਰਕਿਟ ਵਿਚ ਆਉਂਦਾ ਹੈ ਤਾਂ ਪਹਿਲਾਂ ਉਸ ਨੂੰ ਇਸ ਟਨਲ ਵਿਚੋਂ ਗੁਜ਼ਰਨਾ ਪੈਂਦਾ ਹੈ। ਛੋਟੇ ਜਿਹੇ ਇਸ ਟਨਲ ਵਿਚ 3.5 ਸੈਕੇਂਡ ਦੀ ਦੂਰੀ ਤੈਅ ਕਰਨੀ ਪੈਂਦੀ ਹੈ। ਇਸ ਦੌਰਾਨ ਉਸ ਤੇ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾਂਦਾ ਹੈ।

Corona virus lock downs may have saved 59000 lives in europeCorona virus

ਤਮਿਲਨਾਡੂ ਵਿਚ ਮੰਗਲਵਾਰ ਰਾਤ ਤਕ ਕੋਰੋਨਾ ਦੇ 124 ਕੇਸ ਸਾਹਮਣੇ ਆਏ ਸਨ। ਦਿੱਲੀ ਦੇ ਨਿਜ਼ਾਮੁਦੀਨ ਸਥਿਤ ਤਬਲੀਗੀ ਜਮਾਤ ਦੇ ਮਰਕਜ਼ ਤੋਂ ਵਾਪਸ ਪਰਤੇ ਜਾਂ ਉਹਨਾਂ ਦੇ ਸੰਪਰਕ ਵਿਚ ਆਏ 50 ਲੋਕ ਕੋਰੋਨਾ ਪਾਜ਼ੀਟਿਵ ਮਿਲੇ ਹਨ। ਫਿਲਹਾਲ ਸਾਰੇ ਲੋਕਾਂ ਨੂੰ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ। ਤਮਿਲਨਾਡੂ ਸਰਕਾਰ ਮੁਤਾਬਕ ਜਮਾਤ ਦੇ ਮਰਕਜ਼ ਵਿਚ ਰਾਜ ਵਿਚ 1500 ਲੋਕ ਗਏ ਸਨ। ਇਸ ਵਿਚੋਂ 1130 ਲੋਕ ਵਾਪਸ ਆ ਗਏ ਹਨ।

PhotoPhoto

ਵਾਪਸ ਆਏ ਲੋਕਾਂ ਵਿਚੋਂ 515 ਲੋਕਾਂ ਦੀ ਪਹਿਚਾਣ ਕਰ ਲਈ ਗਈ ਹੈ। ਇਹਨਾਂ 515 ਲੋਕਾਂ ਨੂੰ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ ਜਿਸ ਵਿਚੋਂ 50 ਲੋਕ ਪੀੜਤ ਮਿਲੇ ਹਨ। ਇਸ ਤੋਂ ਇਲਾਵਾ ਬਾਕੀ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਚੀਨ ਦੇ ਵੁਹਾਨ ਤੋਂ ਸ਼ੁਰੂ ਹੋਣ ਵਾਲਾ ਕੋਰੋਨਾ ਵਾਇਰਸ ਯੂਰੋਪ ਵਿਚ ਤਬਾਹੀ ਮਚਾ ਰਿਹਾ ਹੈ। ਇੱਥੇ ਇਟਲੀ, ਸਪੇਨ, ਫ੍ਰਾਂਸ ਅਤੇ ਬ੍ਰਿਟੇਨ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਰਹੇ ਹਨ।

Coronavirus spread in india death toll corona infectionCoronavirus 

ਉੱਧਰ ਬ੍ਰਿਟੇਨ ਦੇ ਵਿਗਿਆਨੀਆਂ ਦਾ ਮੰਨਣਾ ਹੈ ਕਿ ਕੋਰੋਨਾ ਨਾਲ ਇੰਨੀਆਂ ਮੌਤਾਂ ਹੋਣ ਦੇ ਬਾਵਜੂਦ ਜ਼ਬਰਦਸਤ ਲਾਕਡਾਊਨ ਕਾਰਨ ਯੂਰੋਪ ਵਿਚ ਕਰੀਬ 59000 ਲੋਕਾਂ ਦੀ ਜਾਨ ਬਚਾਈ ਜਾ ਸਕੀ ਹੈ। ਜੇ ਲਾਕਡਾਊਨ ਸਮੇਂ ਸਿਰ ਨਹੀਂ ਹੁੰਦਾ ਤਾਂ ਮੌਤਾਂ ਦਾ ਅੰਕੜਾ ਹੋਰ ਵਧ ਜਾਣਾ ਸੀ। ਯੂਰੋਪ ਦ 11 ਦੇਸ਼ ਕੋਰੋਨਾ ਨਾਲ ਜੂਝ ਰਹੇ ਹਨ।

ਇਕ ਨਿਊਜ਼ ਏਜੰਸੀ ਨੇ ਏਐਫਪੀ ਦੇ ਹਵਾਲੇ ਤੋਂ ਦਸਿਆ ਹੈ ਕਿ ਇੰਮਪੀਰੀਅਲ ਕਾਲਜ ਲੰਡਨ ਦੇ ਵਿਗਿਆਨੀਆਂ ਨੇ ਦਸਿਆ ਹੈ ਕਿ ਪ੍ਰਭਾਵਿਤ ਦੇਸ਼ਾਂ ਵਿਚ ਲਾਕਡਾਊਨ ਕਾਰਨ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਘਟ ਕੀਤਾ ਜਾ ਸਕਿਆ ਹੈ।

ਇਹਨਾਂ ਖੋਜਕਾਰਾਂ ਨੇ ਸਭ ਤੋਂ ਜ਼ਿਆਦਾ ਕੋਰੋਨਾ ਨਾਲ ਪ੍ਰਭਾਵਿਤ ਇਟਲੀ ਅਤੇ ਸਪੇਨ ਵਿਚ ਹੋਣ ਵਾਲੀਆਂ ਮੌਤਾਂ ਅਤੇ ਜੇ ਸਮੇਂ ਤੇ ਸਕੂਲ-ਕਾਲਜ ਬੰਦ ਨਾ ਹੋਣ ਤੇ ਹੋਣ ਵਾਲੀਆਂ ਮੌਤਾਂ ਦੀ ਤੁਲਨਾ ਕੀਤੀ ਹੈ। ਦਸ ਦਈਏ ਕਿ ਇਟਲੀ ਵਿਚ ਹੁਣ ਤਕ ਕੋਰੋਨਾ ਨਾਲ 12,428 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement