24 ਘੰਟਿਆਂ ’ਚ ਸਾਹਮਣੇ ਆਏ 72,330 ਨਵੇਂ ਕੇਸ, 459 ਹੋਈਆਂ ਮੌਤਾਂ
Published : Apr 1, 2021, 12:36 pm IST
Updated : Apr 1, 2021, 12:36 pm IST
SHARE ARTICLE
Corona virus
Corona virus

ਕੁੱਲ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ 1,22,21,665 ਹੋ ਗਈ

ਨਵੀਂ ਦਿੱਲੀ : ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ ਲਗਾਤਾਰ ਸੱਤਵੇਂ ਦਿਨ ਕੋਰੋਨਾ ਵਾਇਰਸ ਦੇ 72 ਹਜ਼ਾਰ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੀ ਤਾਜਾ ਰੀਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿਚ 72,330 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

corona viruscorona virus

ਜਿਸ ਨਾਲ ਕੁੱਲ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ 1,22,21,665 ਹੋ ਗਈ ਹੈ ਅਤੇ 459  ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਸਾਲ 1 ਫ਼ਰਵਰੀ ਨੂੰ, 8,635 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਸਨ। ਇਕ ਦਿਨ ਵਿਚ ਕੋਰੋਨਾ ਦੇ ਇਹ ਕੇਸ ਇਸ ਸਾਲ ਸੱਭ ਤੋਂ ਘੱਟ ਸਨ।

 ਹਾਲਾਂਕਿ ਦੇਸ਼ ਵਿਚ ਕੋਰੋਨਾ ਦੀ ਵੈਕਸੀਨ ਵੀ ਲਗਾਈ ਜਾ ਰਹੀ ਹੈ। ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ 6,51,17,896  ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ।  ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ।

ਹੁਣ 1 ਅਪ੍ਰੈਲ ਤੋਂ, 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ। ਦੇਸ਼ ਵਿਚ ਕੋਰੋਨਾ ਦੀ ਮੌਤ ਦਰ 1.34 ਫ਼ੀ ਸਦੀ ਹੈ ਜਦੋਂ ਕਿ ਰਿਕਵਰੀ ਦੀ ਦਰ 94 ਫ਼ੀ ਸਦੀ ਤੋਂ ਵੱਧ ਹੈ। 

Location: India, Delhi, New Delhi

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement