
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ
ਕਲਕੱਤਾ: ਅਸਾਮ ਅਤੇ ਪੱਛਮੀ ਬੰਗਾਲ ਵਿਚ ਅੱਜ ਸਵੇਰੇ 7 ਵਜੇ ਤੋਂ ਦੂਸਰੇ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਅਤੇ ਪੱਛਮੀ ਬੰਗਾਲ ਦੇ ਵੋਟਰਾਂ ਨੂੰ ਵੋਟਿੰਗ ਸ਼ੁਰੂ ਹੁੰਦੇ ਹੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਅਤੇ ਅਸਾਮ ਦੇ ਵੋਟਰਾਂ ਲਈ ਦੋ ਵੱਖ-ਵੱਖ ਟਵੀਟ ਕੀਤੇ ਹਨ। ਪੱਛਮੀ ਬੰਗਾਲ ਵਿਚ ਅੱਠ ਪੜਾਵਾਂ ਵਿਚ ਚੋਣਾਂ ਹਨ
Election 2021
ਪੱਛਮੀ ਬੰਗਾਲ ਦੇ ਦੂਜੇ ਪੜਾਅ ਵਿੱਚ 4 ਜ਼ਿਲ੍ਹਿਆਂ ਵਿੱਚ 30 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋ ਰਹੀਆਂ ਹਨ। ਦੂਜੇ ਪਾਸੇ, ਅਸਾਮ ਵਿਚ ਦੂਜੇ ਪੜਾਅ ਦੀਆਂ 30 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਹੋ ਰਹੀਆਂ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਚੋਣ ਕਮਿਸ਼ਨ ਨੇ ਕੋਵਿਡ -19 ਦਿਸ਼ਾ-ਨਿਰਦੇਸ਼ਾਂ ਤਹਿਤ ਵੋਟ ਪਾਉਣ ਦੀ ਅਪੀਲ ਕੀਤੀ ਹੈ।
PM Modi
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਹਿਲੇ ਟਵੀਟ ਵਿੱਚ ਕਿਹਾ, "ਪੱਛਮੀ ਬੰਗਾਲ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੇ ਹਲਕੇ ਵਿਚ ਅੱਜ ਵੋਟਿੰਗ ਹੋ ਰਹੀ ਹੈ ਉਹ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ।
असम और पश्चिम बंगाल में आज विधानसभा चुनाव के दूसरे चरण के मतदान हो रहे हैं, प्रधानमंत्री नरेंद्र मोदी ने ट्वीट कर दोनों राज्यों के मतदाताओं से मतदान करने की अपील की। pic.twitter.com/OCwfzwbPL0
— ANI_HindiNews (@AHindinews) April 1, 2021
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹੋਰ ਟਵੀਟ ਵਿੱਚ ਕਿਹਾ ਹੈ, “ਅਸਾਮ ਵਿੱਚ ਅੱਜ ਚੋਣਾਂ ਦਾ ਦੂਜਾ ਪੜਾਅ ਚੱਲ ਰਿਹਾ ਹੈ। ਮੈਂ ਇਸ ਪੜਾਅ ਦੇ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਤਿਉਹਾਰ ਨੂੰ ਮਜ਼ਬੂਤ ਕਰਨ।