
ਮੀਡੀਆ ਰਿਪੋਰਟਾਂ ਅਨੁਸਾਰ ਇਕ ਇੰਟਰਵਿਊ ਦੌਰਾਨ ਤਜਿੰਦਰ ਬੱਗਾ ਨੇ ਕਿਹਾ ਕਿ ਭਾਰਤੀ ਜਨਤਾ ਯੁਵਾ ਮੋਰਚਾ ਉਹਨਾਂ ਨੂੰ ਜਿਊਂਦਾ ਨਹੀਂ ਰਹਿਣ ਦੇਵੇਗਾ।
ਮੁੰਬਈ: ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਬੱਗਾ ਖ਼ਿਲਾਫ਼ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਖ਼ਿਲਾਫ਼ ਮੁੰਬਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
AAP complains against BJP leader for threatened Kejriwal
ਮੀਡੀਆ ਰਿਪੋਰਟਾਂ ਅਨੁਸਾਰ ਬੁੱਧਵਾਰ ਨੂੰ ਇਕ ਨਿੱਜੀ ਟੀਵੀ ਚੈਨਲ ਨਾਲ ਇੰਟਰਵਿਊ ਦੌਰਾਨ ਤਜਿੰਦਰ ਬੱਗਾ ਨੇ ਕਿਹਾ ਕਿ ਭਾਰਤੀ ਜਨਤਾ ਯੁਵਾ ਮੋਰਚਾ ਉਹਨਾਂ ਨੂੰ ਜਿਊਂਦਾ ਨਹੀਂ ਰਹਿਣ ਦੇਵੇਗਾ। 'ਆਪ' ਦੀ ਕੌਮੀ ਬੁਲਾਰਾ ਪ੍ਰੀਤੀ ਸ਼ਰਮਾ ਮੈਨਨ ਨੇ ਕਿਹਾ ਕਿ ਇਹ ਬਿਆਨ ਤੇਜਸਵੀ ਸੂਰਿਆ ਅਤੇ ਹੋਰਾ ਬੀਜੇਪੀ ਵਰਕਰਾਂ ਦੁਆਰਾ ਦਿੱਲੀ ਵਿਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹਮਲੇ ਤੋਂ ਬਾਅਦ ਆਇਆ ਹੈ। ਇਸ ਘਟਨਾਕ੍ਰਮ ਤੋਂ ਬਾਅਦ 'ਆਪ' ਮੁੰਬਈ ਦੇ ਕਾਰਜਕਾਰੀ ਪ੍ਰਧਾਨ ਰੂਬੇਨ ਮਾਸਕਰੇਨਹਾਸ ਅਤੇ 'ਆਪ' ਦੇ ਯੁਵਾ ਨੇਤਾ ਆਦਿਤਿਆ ਮਾਂਜਰੇਕਰ ਨੇ ਜੁਹੂ ਪੁਲਸ ਸਟੇਸ਼ਨ 'ਚ ਸ਼ਿਕਾਇਤ ਕੀਤੀ ਅਤੇ ਬੱਗਾ ਖਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ।
AAP complains against BJP leader for threatened Kejriwal
ਉਹਨਾਂ ਕਿਹਾ ਕਿ ਕੇਜਰੀਵਾਲ ਭਾਰਤੀ ਰਾਜਨੀਤੀ ਵਿਚ ਇਕ ਨਵੀਂ ਕ੍ਰਾਂਤੀ ਦੇ ਲੇਖਕ ਹਨ ਅਤੇ ਉਹਨਾਂ ਦੇ ਸਿਹਤ, ਸਿੱਖਿਆ, ਬਿਜਲੀ ਅਤੇ ਪਾਣੀ ਵਿਚ ਕੀਤੇ ਕੰਮਾਂ ਨੇ ਵਿਸ਼ਵ ਪ੍ਰਸਿੱਧੀ ਹਾਸਲ ਕੀਤੀ ਹੈ। ਹਾਲੀਆ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਭਾਜਪਾ ਘਬਰਾਈ ਹੋਈ ਹੈ। ਉਹ ਆਮ ਆਦਮੀ ਪਾਰਟੀ ਨੂੰ ਰਾਜਨੀਤਿਕ ਤੌਰ 'ਤੇ ਨਹੀਂ ਸੰਭਾਲ ਸਕਦੇ, ਉਹ ਹਿੰਸਕ ਚਾਲਾਂ ਅਤੇ ਅਪਰਾਧਿਕ ਧਮਕੀਆਂ ਦਾ ਸਹਾਰਾ ਲੈਂ ਰਹੇ ਹਨ। ਉਹਨਾਂ ਕਿਹਾ ਕਿ ਭਾਰਤੀ ਗਣਰਾਜ ਵਿਚ ਇਕ ਰਾਜ ਦੇ ਇਕ ਚੁਣੇ ਹੋਏ ਮੁੱਖ ਮੰਤਰੀ ਨੂੰ ਅਜਿਹੀਆਂ ਧਮਕੀਆਂ ਇਕ ਗੰਭੀਰ ਮੁੱਦਾ ਹੈ ਜਿਸ ਵਿਚ ਫੌਰੀ ਦਖਲ ਦੀ ਲੋੜ ਹੈ।