ਸੰਯੁਕਤ ਕਿਸਾਨ ਮੋਰਚੇ ਵੱਲੋਂ ਨਾਮ ਮਿਲਣ 'ਤੇ ਹੋਵੇਗਾ MSP ਲਈ ਕਮੇਟੀ ਦਾ ਗਠਨ - ਨਰਿੰਦਰ ਤੋਮਰ  
Published : Apr 1, 2022, 6:56 pm IST
Updated : Apr 1, 2022, 6:56 pm IST
SHARE ARTICLE
Narendra Tomar
Narendra Tomar

ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਮੁਤਾਬਿਕ ਐੱਮਐੱਸਪੀ ਲਈ ਕਮੇਟੀ ਗਠਿਤ ਕਰਨ ਲਈ ਵਚਨਬੱਧ ਹੈ।

 

ਨਵੀਂ ਦਿੱਲੀ - ਅੱਜ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਸੰਸਦ ਵਿਚ ਐੱਮਐੱਸਪੀ ਨੂੰ ਲੈ ਕੇ ਗੱਲਬਾਤ ਕੀਤੀ ਤੇ ਕਿਹਾ ਕਿ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸੰਬੰਧੀ ਮੁੱਦਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਗਠਤਿ ਕਰਨ ਲਈ ਉਹ ਵਚਨਬੱਧ ਹੈ ਅਤੇ ਇਸ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਸੰਬੰਧ 'ਚ ਸੰਯੁਕਤ ਕਿਸਾਨ ਮੋਰਚੇ ਤੋਂ ਨਾਮ ਮੰਗੇ ਗਏ ਹਨ।  ਨਰਿੰਦਰ ਤੋਮਰ ਨੇ ਪ੍ਰਸ਼ਨਕਾਲ ਦੌਰਾਨ ਸਵਾਲ ਦੇ ਜਵਾਬ 'ਚ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਮੁਤਾਬਿਕ ਐੱਮਐੱਸਪੀ ਲਈ ਕਮੇਟੀ ਗਠਿਤ ਕਰਨ ਲਈ ਵਚਨਬੱਧ ਹੈ।

MSPMSP

ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕੁਦਰਤੀ ਖੇਤੀ, ਫਸਲਾਂ 'ਚ ਵਿਭਿੰਨਤਾ ਅਤੇ ਐੱਮ.ਐੱਸ.ਪੀ. ਨੂੰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ, ਵਿਗਿਆਨੀ, ਅਰਥਸ਼ਾਸਤਰੀ ਅਤੇ ਕਿਸਾਨਾਂ ਦੇ ਪ੍ਰਤੀਨਿਧੀਆਂ ਦੀ ਇਕ ਕਮੇਟੀ ਗਠਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਬੰਧ 'ਚ ਕਾਰਵਾਈ ਚੱਲ ਰਹੀ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਰਚਾ ਤੋਂ ਨਾਮ ਮੰਗੇ ਗਏ ਹਨ ਅਤੇ ਨਾਮ ਮਿਲਦੇ ਹੀ ਕਮੇਟੀ ਗਠਿਤ ਕੀਤੀ ਜਾਵੇਗੀ।

Union Agriculture Minister Narendra TomarUnion Agriculture Minister Narendra Tomar

ਜ਼ੀਰੋ ਬਜਟ ਖੇਤੀ ਦਾ ਜ਼ਿਕਰ ਕਰਦੇ ਹੋਏ ਤੋਮਰ ਨੇ ਕਿਹਾ ਕਿ ਸਰਕਾਰ ਕੁਦਰਤੀ ਖੇਤੀ ਅਤੇ ਜੈਵਿਕ ਖੇਤੀ ਦੋਹਾਂ ਨੂੰ ਉਤਸ਼ਾਹ ਦੇਣ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਪਿੱਛੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਦੋਹਾਂ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਜੈਵਿਕ ਖੇਤੀ ਦਾ ਰਕਬਾ 6 ਲੱਖ ਹੈਕਟੇਅਰ ਤੋਂ ਵਧ ਹੋ ਗਿਆ ਹੈ ਅਤੇ ਨਿਰਯਾਤ ਕੀਤੇ ਜਾਣ ਵਾਲੇ ਜ਼ਿਆਦਾਤਰ ਖੇਤੀ ਉਤਪਾਦ ਜੈਵਿਕ ਹੁੰਦੇ ਹਨ। ਉਨਾਂ ਕਿਹਾ ਕਿ ਕੁਦਰਤੀ ਖੇਤੀ ਦਾ ਰਕਬਾ ਵੀ ਚਾਰ ਲੱਖ ਹੈਕਟੇਅਰ ਤੋਂ ਵਧ ਹੋ ਗਿਆ ਹੈ ਅਤੇ ਇਸ 'ਤੇ ਮਿਸ਼ਨ ਮੋਡ 'ਚ ਕੰਮ ਕੀਤਾ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement