ਪੰਜਾਬ ਵਿੱਚ ਬਣੀਆਂ ਮਸਜਿਦਾਂ! ਕੇਰਲ ਦੀ NGO ਨੇ ਕਸ਼ਮੀਰ ਰਾਹੀਂ ਦਿੱਤਾ ਫੰਡ, ਖੁਫ਼ੀਆ ਏਜੰਸੀਆਂ ਅਲਰਟ
Published : Apr 1, 2022, 4:30 pm IST
Updated : Apr 1, 2022, 4:30 pm IST
SHARE ARTICLE
photo
photo

2015 ਤੋਂ 2017 ਦਰਮਿਆਨ ਬਣੀਆਂ ਇਹ ਮਸਜਿਦਾਂ ਪਾਕਿਸਤਾਨ ਸਰਹੱਦ ਤੋਂ ਸਿਰਫ਼ 40-70 ਕਿਲੋਮੀਟਰ ਦੇ ਦਾਇਰੇ ਵਿਚ ਸਥਿਤ ਹਨ। 

 

 

ਚੰਡੀਗੜ੍ਹ:  ਪੰਜਾਬ ਦੇ ਫਰੀਦਕੋਟ ਜ਼ਿਲੇ 'ਚ ਤਿੰਨ ਮਸਜਿਦਾਂ ਦੇ ਨਿਰਮਾਣ ਲਈ ਫੰਡ ਦੇਣ ਲਈ ਕੇਰਲਾ ਆਧਾਰਿਤ NGO 'ਰਿਲੀਫ ਐਂਡ ਚੈਰੀਟੇਬਲ ਫਾਊਂਡੇਸ਼ਨ ਆਫ ਇੰਡੀਆ (RCFI)' ਸੁਰੱਖਿਆ ਏਜੰਸੀਆਂ ਦੇ ਸ਼ੱਕ ਦੇ ਘੇਰੇ 'ਚ ਆ ਗਈ ਹੈ। ਵਿਦੇਸ਼ਾਂ ਵਿੱਚ ਵਿਅਕਤੀਆਂ ਜਾਂ ਸੰਸਥਾਵਾਂ ਤੋਂ ਪ੍ਰਾਪਤ ਫੰਡਾਂ ਨੂੰ ਆਰਸੀਐਫਆਈ ਦੁਆਰਾ ਕਸ਼ਮੀਰ ਦੇ ਬਾਰਾਮੂਲਾ ਦੇ ਦੋ ਨਿਵਾਸੀਆਂ ਰਾਹੀਂ ਡਾਇਵਰਟ ਕੀਤਾ ਗਿਆ ਸੀ। ਇਨ੍ਹਾਂ ਵਿਅਕਤੀਆਂ ਨੇ ਕਥਿਤ ਤੌਰ 'ਤੇ ਮਸਜਿਦਾਂ ਦੇ ਨਿਰਮਾਣ ਦੀ ਨਿਗਰਾਨੀ ਕੀਤੀ ਅਤੇ ਬਿੱਲਾਂ ਦਾ ਭੁਗਤਾਨ ਕੀਤਾ। 2015 ਤੋਂ 2017 ਦਰਮਿਆਨ ਬਣੀਆਂ ਇਹ ਮਸਜਿਦਾਂ ਪਾਕਿਸਤਾਨ ਸਰਹੱਦ ਤੋਂ ਸਿਰਫ਼ 40-70 ਕਿਲੋਮੀਟਰ ਦੇ ਦਾਇਰੇ ਵਿਚ ਸਥਿਤ ਹਨ। 

PHOTOPHOTO

ਕੇਂਦਰੀ ਗ੍ਰਹਿ ਮੰਤਰਾਲੇ  ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ RCFI ਨੇ ਮਸਜਿਦਾਂ ਬਣਾਉਣ ਲਈ 70 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਫੰਡਾਂ ਦੀ ਵਰਤੋਂ ਕੀਤੀ। ਪਤਾ ਲੱਗਾ ਹੈ ਕਿ ਐਮਐਚਏ ਨੇ ਅਗਸਤ 2021 ਵਿੱਚ ਇਸ ਐਨਜੀਓ ਦੀ ਫੰਡਿੰਗ ਰੋਕ ਦਿੱਤੀ ਸੀ। ਇਸ ਮਾਮਲੇ 'ਤੇ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਚੇਤਾਵਨੀ ਵੀ ਦਿੱਤੀ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 200 ਤੋਂ ਵੱਧ ਮਸਜਿਦਾਂ ਹਨ। ਕਿਹਾ ਜਾਂਦਾ ਹੈ ਕਿ ਇਨ੍ਹਾਂ ਵਿੱਚੋਂ ਕਈ ਹਾਲ ਹੀ ਵਿੱਚ ਬਣਾਈਆਂ ਗਈਆਂ ਸਨ। ਸਰਹੱਦ ਦੇ ਨੇੜੇ ਉਨ੍ਹਾਂ ਦਾ ਟਿਕਾਣਾ ਵੀ ਜਾਂਚ ਦਾ ਵਿਸ਼ਾ ਹੈ।

ਹਾਲਾਂਕਿ ਆਰਸੀਐਫਆਈ ਦੇ ਬੁਲਾਰੇ ਹੋਣ ਦਾ ਦਾਅਵਾ ਕਰਨ ਵਾਲੇ ਸਲਾਮ ਉਸਤਾਦ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਸੰਗਠਨ ਦੀ ਪੰਜਾਬ ਵਿੱਚ ਕੋਈ ਇਕਾਈ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਪਹਿਲਾਂ ਹੀ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਸਥਾਰ ਨਾਲ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਰਸੀਐਫਆਈ ਸਮਾਜਿਕ ਕੰਮਾਂ ਵਿੱਚ ਰੁੱਝੀ ਹੋਈ ਹੈ, ਜੋ ਕਿ ਅੰਤਰਰਾਸ਼ਟਰੀ ਫੰਡਿੰਗ 'ਤੇ ਕੇਂਦਰ ਸਰਕਾਰ ਦੀਆਂ "ਮਨਮਾਨੀਆਂ ਪਾਬੰਦੀਆਂ" ਕਾਰਨ ਪਰੇਸ਼ਾਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement