ਕਿਹਾ, ਭਾਜਪਾ ਵਿਚ ਹੁੰਦੀ ਹੈ ਵਰਕਰਾਂ ਦੇ ਕੰਮ ਦੀ ਕਦਰ
ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਪ੍ਰੀਸ਼ਦ ਦੇ ਲੱਖੇਵਾਲੀ ਜ਼ੋਨ ਤੋਂ ਕਾਂਗਰਸ ਦੀ ਟਿਕਟ ਤੇ ਮੈਂਬਰ ਬਣੇ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਜੋ ਕਿ ਬੀਤੇ ਦਿਨੀਂ ਕਾਂਗਰਸ ਤੋਂ ਅਸਤੀਫ਼ਾ ਦੇ ਗਏ ਸਨ ਨੇ ਭਾਜਪਾ ਚ ਜਾਣ ਦਾ ਐਲਾਨ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਾਕਾ ਲੱਖੇਵਾਲੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਦੀਆਂ ਗ਼ਲਤ ਨੀਤੀਆਂ ਦੇ ਚੱਲਦੇ ਉਨ੍ਹਾਂ ਨੇ ਭਾਜਪਾ ਵਿਚ ਜਾਣ ਦਾ ਫ਼ੈਸਲਾ ਲਿਆ ਹੈ।
ਪੜ੍ਹੋ ਪੂਰੀ ਖ਼ਬਰ : ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਾਂਚ ਕੀਤੀ ਈ-ਮੇਲ
ਉਹ ਅਗਲੇ ਹਫ਼ਤੇ ਭਾਜਪਾ ਜੁਆਇੰਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ 'ਚ ਵਰਕਰ ਦੇ ਕੰਮ ਦੀ ਕਦਰ ਹੈ। ਜਦ ਕਿ ਕਾਂਗਰਸ 'ਚ ਹੁਣ ਇਹ ਕਦਰ ਨਹੀਂ ਹੈ। ਕਾਕਾ ਲੱਖੇਵਾਲੀ ਨੇ ਕਿਹਾ ਕਿ ਰਾਹੁਲ ਗਾਂਧੀ ਲਈ ਸੱਤਿਆਗ੍ਰਹਿ ਚਲਾਉਣ ਵਾਲੀ ਕਾਂਗਰਸ ਪੰਜਾਬ 'ਚ ਬਲਵਿੰਦਰ ਸੇਖੋਂ ਨਾਲ ਹੋਏ ਧੱਕੇ 'ਤੇ ਚੁੱਪ ਰਹੀ।
ਉਨ੍ਹਾਂ ਪੰਜਾਬ ਪ੍ਰਧਾਨ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ਉਪਰੰਤ ਰਿਹਾਈ ਸਮੇਂ ਜਾਣ 'ਤੇ ਵੀ ਸਵਾਲ ਖੜ੍ਹੇ ਕੀਤੇ। ਕਾਕਾ ਲੱਖੇਵਾਲੀ ਨੇ ਕਿਹਾ ਕਿ ਜਲਦ ਉਹ ਭਾਜਪਾ 'ਚ ਸ਼ਾਮਲ ਹੋ ਰਹੇ ਹਨ।