ਕਿਹਾ, ਇਹ ਰੇਲਗੱਡੀ ਗੁਲਾਮੀ ਦੀ ਮਾਨਸਿਕਤਾ ਤੋਂ ਆਤਮ-ਨਿਰਭਰਤਾ ਵੱਲ ਵਧ ਰਹੇ ਭਾਰਤ ਦਾ ਪ੍ਰਤੀਕ ਹੈ
ਮੱਧ ਪ੍ਰਦੇਸ਼ ਨੂੰ ਮਿਲੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ
ਪਿਛਲੇ 9 ਸਾਲਾਂ ਦੌਰਾਨ ਸਾਡੀ ਇਹੀ ਕੋਸ਼ਿਸ਼ ਰਹੀ ਹੈ ਕਿ ਭਾਰਤੀ ਰੇਲਵੇ ਦੁਨੀਆ ਦਾ ਸਭ ਤੋਂ ਵਧੀਆ ਰੇਲਵੇ ਨੈਟਵਰਕ ਬਣੇ : ਪ੍ਰਧਾਨ ਮੰਤਰੀ
ਭੋਪਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਹਾਈ-ਟੈਕ ਕਮਲਾਪਤੀ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ ਟਰੇਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਨੂੰ ਪਹਿਲੀ ਵੰਦੇ ਭਾਰਤ ਟਰੇਨ ਮਿਲੀ ਹੈ, ਜੋ ਸੂਬੇ ਦੇ ਲੋਕਾਂ ਨੂੰ ਕਈ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਖੇਤਰ ਦੇ ਵਿਕਾਸ ਦਾ ਜ਼ਰੀਆ ਬਣੇਗੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੀ 11ਵੀਂ ਅਤੇ ਮੱਧ ਪ੍ਰਦੇਸ਼ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਟਰੇਨ 'ਚ ਸਫਰ ਕਰ ਰਹੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ। ਜਾਣਕਾਰੀ ਮੁਤਾਬਕ ਇਹ ਟਰੇਨ ਰਾਣੀ ਕਮਲਾਪਤੀ ਸਟੇਸ਼ਨ ਤੋਂ ਹਜ਼ਰਤ ਨਿਜ਼ਾਮੂਦੀਨ ਸਟੇਸ਼ਨ ਤੱਕ ਚੱਲੇਗੀ।
ਪੜ੍ਹੋ ਪੂਰੀ ਖ਼ਬਰ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਵਿੱਚ 8ਵਾਂ ਟੋਲ ਪਲਾਜ਼ਾ ਬੰਦ, ਜਨਤਾ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: CM ਮਾਨ
ਇਸ ਮੌਕੇ ਉਨ੍ਹਾਂ ਨੇ ਇੰਦੌਰ 'ਚ ਹੋਏ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਜੋ ਲੋਕ ਜ਼ਖਮੀ ਹੋਏ ਹਨ, ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਰੇਲਗੱਡੀ ਗੁਲਾਮੀ ਦੀ ਮਾਨਸਿਕਤਾ ਤੋਂ ਆਤਮ-ਨਿਰਭਰਤਾ ਵੱਲ ਵਧ ਰਹੇ ਭਾਰਤ ਦਾ ਪ੍ਰਤੀਕ ਹੈ। ਅਸੀਂ ਰੇਲਵੇ ਦਾ ਬਜਟ ਵਧਾ ਦਿੱਤਾ ਹੈ। ਇਸ ਵਾਰ ਮੱਧ ਪ੍ਰਦੇਸ਼ ਲਈ 13 ਹਜ਼ਾਰ ਕਰੋੜ ਤੋਂ ਵੱਧ ਦਾ ਰੇਲ ਬਜਟ ਹੈ। 2014 ਤੋਂ ਪਹਿਲਾਂ ਇਹ 600 ਕਰੋੜ ਰੁਪਏ ਸੀ।
ਉਨ੍ਹਾਂ ਕਿਹਾ ਕਿ ਭੋਪਾਲ ਤੋਂ ਦਿੱਲੀ ਤੱਕ ਚੱਲਣ ਵਾਲੀ ਇਸ ਵੰਦੇ ਭਾਰਤ ਐਕਸਪ੍ਰੈੱਸ ਨਾਲ ਸਫ਼ਰ ਹੋਰ ਤੇਜ਼ੀ ਨਾਲ ਤੈਅ ਕੀਤਾ ਜਾ ਸਕੇਗਾ। ਇਹ ਰੇਲਗੱਡੀ ਨੌਜਵਾਨਾਂ, ਕਾਰੋਬਾਰੀਆਂ ਲਈ ਨਵੀਆਂ ਸਹੂਲਤਾਂ ਲੈ ਕੇ ਆਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 9 ਸਾਲਾਂ ਦੌਰਾਨ ਸਾਡੀ ਇਹੀ ਕੋਸ਼ਿਸ਼ ਰਹੀ ਹੈ ਕਿ ਭਾਰਤੀ ਰੇਲਵੇ ਦੁਨੀਆ ਦਾ ਸਭ ਤੋਂ ਵਧੀਆ ਰੇਲਵੇ ਨੈਟਵਰਕ ਬਣੇ।