AAP MLA Rituraj Jha: BJP ਨੇ ਪਾਰਟੀ 'ਚ ਸ਼ਾਮਲ ਹੋਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ: 'ਆਪ' MLA
Published : Apr 1, 2024, 6:10 pm IST
Updated : Apr 1, 2024, 6:10 pm IST
SHARE ARTICLE
AAP MLA Rituraj Jha
AAP MLA Rituraj Jha

ਤੁਸੀਂ 10 ਵਿਧਾਇਕ ਲਿਆਓ ਅਤੇ ਅਸੀਂ ਤੁਹਾਨੂੰ 25-25 ਕਰੋੜ ਰੁਪਏ ਦੇਵਾਂਗੇ

AAP MLA Rituraj Jha: ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਿਤੂਰਾਜ ਝਾਅ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ 'ਚ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਤੋਂ ਵੱਖ ਹੋਣ ਅਤੇ 10 ਵਿਧਾਇਕਾਂ ਨੂੰ ਆਪਣੇ ਨਾਲ ਲਿਆਉਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।
ਦਿੱਲੀ ਵਿਧਾਨ ਸਭਾ 'ਚ 'ਆਪ' ਨੇਤਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦਿੱਲੀ ਸਰਕਾਰ ਨੂੰ ਕੁਚਲਣ ਦਾ ਇਰਾਦਾ ਰੱਖਣ ਦਾ ਦੋਸ਼ ਲਾਇਆ। 

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕਲੌਤੇ ਅਜਿਹੇ ਨੇਤਾ ਹਨ ਜਿਨ੍ਹਾਂ ਨੇ 2013, 2015, 2020 ਦੀਆਂ ਵਿਧਾਨ ਸਭਾ ਚੋਣਾਂ ਅਤੇ 2022 ਦੀਆਂ ਐਮਸੀਡੀ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਰ ਵਾਰ ਹਰਾਇਆ ਹੈ। ਉਨ੍ਹਾਂ (ਭਾਜਪਾ) ਨੇ ਫਿਰ ਤੋਂ ਸਸਤੀ ਚਾਲ ਖੇਡੀ ਹੈ। " ਝਾਅ ਨੇ ਕਿਹਾ ਕਿ ਉਨ੍ਹਾਂ ਨੂੰ ਐਤਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਦੇਕੇ ਉਹਨਾਂ ਨਾਲ ਸੰਪਰਕ ਕੀਤਾ ਗਿਆ ਸੀ।

ਝਾਅ ਨੇਕਿਹਾ ਕਿ ਕੱਲ੍ਹ ਉਹ 'ਇੰਡੀਆ' ਮੈਗਾ ਰੈਲੀ ਤੋਂ ਬਾਅਦ ਇਕ ਵਿਆਹ 'ਚ ਸ਼ਾਮਲ ਹੋਣ ਲਈ ਬਵਾਨਾ ਦੇ ਦਰੀਆਪੁਰ ਗਿਆ ਸੀ। ਉੱਥੇ ਕੁਝ ਲੋਕ ਸਨ ਜੋ ਪਿਛਲੇ ਤਿੰਨ-ਚਾਰ ਦਿਨਾਂ ਤੋਂ ਫੋਨ 'ਤੇ ਮੇਰੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। " "ਜਦੋਂ ਮੈਂ ਰਾਤ 9.15 ਵਜੇ ਉੱਥੇ ਪਹੁੰਚਿਆ, ਤਾਂ ਤਿੰਨ-ਚਾਰ ਆਦਮੀ ਮੈਨੂੰ ਇਕ ਪਾਸੇ ਲੈ ਗਏ ਅਤੇ ਕਿਹਾ, 'ਦੇਖੋ, ਜੇ ਤੁਸੀਂ ਸਹਿਮਤ ਨਹੀਂ ਹੋ, ਤਾਂ ਤੁਹਾਨੂੰ ਕੁਝ ਨਹੀਂ ਮਿਲੇਗਾ। ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇਗਾ।

ਤੁਸੀਂ 10 ਵਿਧਾਇਕ ਲਿਆਓ ਅਤੇ ਅਸੀਂ ਤੁਹਾਨੂੰ 25-25 ਕਰੋੜ ਰੁਪਏ ਦੇਵਾਂਗੇ। ਤੁਹਾਨੂੰ ਭਾਜਪਾ ਸਰਕਾਰ 'ਚ ਮੰਤਰੀ ਬਣਾਇਆ ਜਾਵੇਗਾ। " 'ਆਪ' ਵਿਧਾਇਕਾਂ ਨੂੰ ਪਾਰਟੀ ਨਾ ਛੱਡਣ 'ਤੇ ਜ਼ੋਰ ਦਿੰਦੇ ਹੋਏ ਝਾਅ ਨੇ ਭਾਜਪਾ 'ਤੇ ਹਮਲਾ ਤੇਜ਼ ਕਰਦਿਆਂ ਕਿਹਾ ਕਿ 'ਆਪਰੇਸ਼ਨ ਲੋਟਸ' ਫਿਰ ਤੋਂ ਸ਼ੁਰੂ ਹੋ ਗਿਆ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ ਨੇ ਝਾਅ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਫੋਨ ਆਉਣ ਤੋਂ ਬਾਅਦ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ।

ਉਨ੍ਹਾਂ ਕਿਹਾ ਕਿ 'ਆਪ' ਵਿਧਾਇਕਾਂ ਨੇ ਪਹਿਲਾਂ ਵੀ ਦਰਜਨ ਵਾਰ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ ਗਈ ਸੀ। ਸਦਨ ਦੀ ਪਵਿੱਤਰਤਾ ਦੀ ਵਰਤੋਂ ਕੁਝ ਵੀ ਕਹਿਣ ਲਈ ਨਹੀਂ ਕੀਤੀ ਜਾਣੀ ਚਾਹੀਦੀ। ਤੁਸੀਂ ਕਦੋਂ ਤੱਕ ਝੂਠ ਬੋਲੋਗੇ?" ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੇ ਸਦਨ 'ਚ ਕਿਹਾ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣਾ ਚੋਣ ਕਮਿਸ਼ਨ ਦਾ ਫਰਜ਼ ਸੀ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਕ ਰਾਸ਼ਟਰੀ ਪਾਰਟੀ ਦੇ ਕਨਵੀਨਰ ਨੂੰ ਜੇਲ ਭੇਜੇ ਜਾਣ 'ਤੇ ਵੀ ਉਹ ਚੁੱਪ ਰਿਹਾ। "

ਉਨ੍ਹਾਂ ਕਿਹਾ ਕਿ ਇਕ ਮੌਜੂਦਾ ਮੁੱਖ ਮੰਤਰੀ ਨੂੰ ਇਕ ਅਜਿਹੇ ਵਿਅਕਤੀ ਦੇ ਬਿਆਨ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਆਪਣੇ ਪਿਛਲੇ 6 ਬਿਆਨਾਂ 'ਚ ਉਸ ਦੇ ਖਿਲਾਫ਼ ਕੁਝ ਨਹੀਂ ਕਿਹਾ। ਜੇਕਰ ਦਿੱਲੀ 'ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਂਦਾ ਹੈ ਤਾਂ ਮੈਂ ਆਪਣਾ ਸਿਰ ਮੁੰਡਵਾਵਾਂਗਾ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਦੱਸਾਂਗਾ ਕਿ ਕਿਵੇਂ (ਪ੍ਰਧਾਨ ਮੰਤਰੀ ਨਰਿੰਦਰ) ਮੋਦੀ ਅਤੇ ਭਾਜਪਾ ਨੇ ਲੋਕਤੰਤਰ ਦੀ ਹੱਤਿਆ ਕੀਤੀ ਹੈ। " 

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਕੇਜਰੀਵਾਲ ਦਾ ਅਸਤੀਫ਼ਾ ਚਾਹੁੰਦੀ ਹੈ। ਪਰ ਕੇਜਰੀਵਾਲ ਪਹਿਲਾਂ ਹੀ ਪੂਰੀ ਦਿੱਲੀ ਨੂੰ ਪੁੱਛ ਚੁੱਕੇ ਹਨ ਕਿ ਜੇ ਭਾਜਪਾ ਉਨ੍ਹਾਂ ਨੂੰ ਗ੍ਰਿਫਤਾਰ ਕਰਦੀ ਹੈ ਤਾਂ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਪੂਰੀ ਦਿੱਲੀ ਕਹਿ ਰਹੀ ਹੈ ਕਿ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੇਸ਼ 'ਚ ਲੋਕਤੰਤਰ ਨੂੰ ਬਚਾ ਸਕਦਾ ਹੈ ਤਾਂ ਉਹ ਸਿਰਫ ਕੇਜਰੀਵਾਲ ਹਨ। ਭਾਜਪਾ ਦੇਸ਼ ਨੂੰ ਤਬਾਹ ਕਰ ਰਹੀ ਹੈ ਅਤੇ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਕਰ ਰਹੀ ਹੈ। " 

ਜ਼ਿਕਰਯੋਗ ਹੈ ਕਿ 'ਆਪ' ਦੇ ਕੌਮੀ ਕਨਵੀਨਰ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਦਿੱਲੀ ਦੀ ਇਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 'ਚ ਭੇਜ ਦਿੱਤਾ ਸੀ। ਕੇਜਰੀਵਾਲ 'ਤੇ ਕੁਝ ਵਿਅਕਤੀਆਂ ਦੇ ਹੱਕ 'ਚ ਆਬਕਾਰੀ ਨੀਤੀ ਬਣਾਉਣ ਨਾਲ ਜੁੜੀ ਸਾਜ਼ਿਸ਼ 'ਚ ਸਿੱਧੇ ਤੌਰ 'ਤੇ ਸ਼ਾਮਲ ਹੋਣ ਦਾ ਦੋਸ਼ ਹੈ। ਹੇਠਲੀ ਅਦਾਲਤ ਨੇ ਕੇਜਰੀਵਾਲ ਨੂੰ ਅੱਜ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement