
ਅਦਾਲਤ ਨੇ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਦਿਤੀ ਹੈ
Arvind Kejriwal News: ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਇਕ ਹੋਰ ਮਾਮਲੇ ਦੀ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਸੁਣਵਾਈ ਹੋਈ।
ਦਰਅਸਲ ਅਰਵਿੰਦ ਕੇਜਰੀਵਾਲ ਵਲੋਂ ਈਡੀ ਦੇ ਸੰਮਨ ਉਤੇ ਪੇਸ਼ ਨਾਲ ਹੋਣ ਦੇ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਦਿਤੀ ਹੈ। ਈਡੀ ਦੇ ਵਕੀਲ ਐਸਵੀ ਰਾਜੂ ਨੇ ਕਿਹਾ ਕਿ ਕੇਜਰੀਵਾਲ ਅੱਜ ਪੇਸ਼ ਨਹੀਂ ਹੋ ਸਕਦੇ ਕਿਉਂਕਿ ਉਹ ਈਡੀ ਦੀ ਹਿਰਾਸਤ ਵਿਚ ਹਨ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਛੋਟ ਦੇ ਦਿਤੀ।
ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਹੀ ਈਡੀ ਦਾ ਜਵਾਬ ਮਿਲਿਆ ਹੈ, ਇਸ ਲਈ ਸਾਨੂੰ ਜਵਾਬ ਦਾਖਲ ਕਰਨ ਲਈ ਸਮਾਂ ਚਾਹੀਦਾ ਹੈ। ਇਸ ਮਗਰੋਂ ਰਾਊਜ਼ ਐਵੇਨਿਊ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 19 ਅਪ੍ਰੈਲ ਤੈਅ ਕਰ ਦਿਤੀ ਹੈ।