Storm News: ਦੇਸ਼ ਦੇ 4 ਸੂਬਿਆਂ ਵਿਚ ਤੂਫਾਨ ਅਤੇ ਮੀਂਹ ਨਾਲ ਤਬਾਹੀ; ਪੱਛਮੀ ਬੰਗਾਲ ਵਿਚ 5 ਲੋਕਾਂ ਦੀ ਮੌਤ
Published : Apr 1, 2024, 9:45 am IST
Updated : Apr 1, 2024, 9:45 am IST
SHARE ARTICLE
Destruction due to storm and rain in 4 states of the country
Destruction due to storm and rain in 4 states of the country

ਪੱਛਮੀ ਬੰਗਾਲ 'ਚ ਤੂਫਾਨ ਅਤੇ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ।

Storm News: ਐਤਵਾਰ ਨੂੰ ਅਚਾਨਕ ਆਏ ਤੂਫਾਨ ਅਤੇ ਮੀਂਹ ਨੇ ਦੇਸ਼ ਦੇ ਚਾਰ ਸੂਬਿਆਂ ਪੱਛਮੀ ਬੰਗਾਲ, ਅਸਾਮ, ਮਿਜ਼ੋਰਮ ਅਤੇ ਮਨੀਪੁਰ ਵਿਚ ਕਾਫੀ ਤਬਾਹੀ ਮਚਾਈ। ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 100 ਲੋਕ ਜ਼ਖਮੀ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ 'ਤੇ ਦੁੱਖ ਪ੍ਰਗਟ ਕੀਤਾ ਹੈ।

ਅਸਾਮ ਦੇ ਗੁਹਾਟੀ ਵਿਚ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ। ਹਵਾਈ ਅੱਡੇ ਦੀ ਛੱਤ ਦਾ ਇਕ ਹਿੱਸਾ ਢਹਿ ਗਿਆ। ਕੁੱਝ ਸਮੇਂ ਲਈ ਫਲਾਈਟ ਦੀ ਆਵਾਜਾਈ ਰੋਕ ਦਿਤੀ ਗਈ ਸੀ। ਛੇ ਉਡਾਣਾਂ ਨੂੰ ਡਾਇਵਰਟ ਕਰਨਾ ਪਿਆ।

ਮਿਜ਼ੋਰਮ ਦੇ ਚਮਫਾਈ ਜ਼ਿਲ੍ਹੇ ਦੇ ਲੁੰਗਟਨ ਪਿੰਡ ਵਿਚ ਇਕ ਚਰਚ ਦੀ ਇਮਾਰਤ ਢਹਿ ਗਈ। ਆਈਜ਼ੌਲ ਜ਼ਿਲ੍ਹੇ ਦੇ ਸਿਆਲਸੁਕ ਵਿਚ ਇਕ ਹੋਰ ਚਰਚ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਇਲਾਵਾ ਕੁੱਝ ਘਰਾਂ ਨੂੰ ਵੀ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ।

ਦੂਜੇ ਪਾਸੇ ਮਨੀਪੁਰ ਦੇ ਥੌਬਲ ਅਤੇ ਖੋਂਗਜੋਮ ਖੇਤਰਾਂ ਵਿਚ ਕਈ ਦਰੱਖਤ ਜੜ੍ਹੋਂ ਉਖੜ ਗਏ ਅਤੇ ਘਰਾਂ ਦੀਆਂ ਛੱਤਾਂ ਉੱਡ ਗਈਆਂ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਅਪਣੇ ਅਜ਼ੀਜ਼ਾਂ ਨੂੰ ਗੁਆ ਦਿਤਾ ਹੈ। ਮੈਂ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਭਾਰੀ ਮੀਂਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕਿਹਾ ਹੈ।

ਪੱਛਮੀ ਬੰਗਾਲ 'ਚ ਤੂਫਾਨ ਅਤੇ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ। ਅਧਿਕਾਰੀਆਂ ਨੇ ਦਸਿਆ ਕਿ ਮੈਨਾਗੁੜੀ ਦੇ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ, ਦਰੱਖਤ ਉੱਖੜ ਗਏ ਅਤੇ ਬਿਜਲੀ ਦੇ ਖੰਭੇ ਡਿੱਗ ਗਏ। ਸੱਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿਚ ਰਾਜਾਹਾਟ, ਬਾਰਾਨੀਸ਼, ਬਕਾਲੀ, ਜੋਰਪਕੜੀ, ਮਾਧਬਡੰਗਾ ਅਤੇ ਸਪਤੀਬਾੜੀ ਸ਼ਾਮਲ ਹਨ।

(For more Punjabi news apart from Destruction due to storm and rain in 4 states of the country, stay tuned to Rozana Spokesman)

Tags: west bengal

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement