LPG Price: ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ; 32 ਰੁਪਏ ਤਕ ਘਟੀਆਂ ਕੀਮਤਾਂ
Published : Apr 1, 2024, 8:33 am IST
Updated : Apr 1, 2024, 8:33 am IST
SHARE ARTICLE
Oil companies reduce price of 19 kg commercial cylinder
Oil companies reduce price of 19 kg commercial cylinder

ਦਿੱਲੀ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ 1764.50 ਰੁਪਏ ਹੋਈ

LPG Price: ਅੱਜ ਯਾਨੀ 1 ਅਪ੍ਰੈਲ ਤੋਂ ਨਵਾਂ ਵਿੱਤੀ ਸਾਲ 2024-25 ਸ਼ੁਰੂ ਹੋ ਗਿਆ ਹੈ। ਇਹ ਨਵਾਂ ਸਾਲ ਅਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਅੱਜ ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 32 ਰੁਪਏ ਦੀ ਕਟੌਤੀ ਆਈ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 32 ਰੁਪਏ ਘਟਾ ਦਿਤੀ ਹੈ। ਦਿੱਲੀ 'ਚ ਕੀਮਤ ਹੁਣ 30.50 ਰੁਪਏ ਘਟ ਕੇ 1764.50 ਰੁਪਏ ਹੋ ਗਈ ਹੈ। ਪਹਿਲਾਂ ਇਹ 1795 ਰੁਪਏ ਵਿਚ ਉਪਲਬਧ ਸੀ। ਉਥੇ ਹੀ ਕੋਲਕਾਤਾ 'ਚ ਸਿਲੰਡਰ ਹੁਣ 32 ਰੁਪਏ ਘਟ ਕੇ 1879 ਰੁਪਏ 'ਚ ਮਿਲ ਰਿਹਾ ਹੈ। ਪਹਿਲਾਂ ਇਸ ਦੀ ਕੀਮਤ 1911 ਰੁਪਏ ਸੀ। ਮੁੰਬਈ 'ਚ ਸਿਲੰਡਰ ਦੀ ਕੀਮਤ 1749 ਰੁਪਏ ਤੋਂ 31.50 ਰੁਪਏ ਘੱਟ ਕੇ 1717.50 ਰੁਪਏ ਹੋ ਗਈ ਹੈ। ਚੇਨਈ ਵਿਚ 1930 ਰੁਪਏ ਵਿਚ ਵਪਾਰਕ ਸਿਲੰਡਰ ਮਿਲਦਾ ਹੈ।

ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਦਿੱਲੀ ਵਿਚ 803 ਰੁਪਏ, ਕੋਲਕਾਤਾ ਵਿਚ 829 ਰੁਪਏ, ਮੁੰਬਈ ਵਿਚ 802.50 ਰੁਪਏ ਅਤੇ ਚੇਨਈ ਵਿਚ 818.50 ਰੁਪਏ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, 5 ਕਿਲੋ ਦੇ ਸਿਲੰਡਰ ਦੀ ਕੀਮਤ 7.50 ਰੁਪਏ ਘਟਾਈ ਗਈ ਹੈ।

(For more Punjabi news apart from Oil companies reduce price of 19 kg commercial cylinder, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement