ਔਰਤ ਨੂੰ ਕੁਆਰੇਪਣ ਦਾ ਟੈਸਟ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਹਾਈ ਕੋਰਟ 
Published : Apr 1, 2025, 6:56 am IST
Updated : Apr 1, 2025, 6:56 am IST
SHARE ARTICLE
Woman cannot be forced to undergo virginity test: Chhattisgarh High Court
Woman cannot be forced to undergo virginity test: Chhattisgarh High Court

ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ‘‘ਔਰਤਾਂ ਲਈ ਸਨਮਾਨ ਨਾਲ ਜਿਉਣ ਦਾ ਅਧਿਕਾਰ ਮਹੱਤਵਪੂਰਨ ਹੈ।

 

Chhattisgarh High Court: ਛੱਤੀਸਗੜ੍ਹ ਹਾਈ ਕੋਰਟ ਨੇ ਕਿਹਾ ਹੈ ਕਿ ਕਿਸੇ ਔਰਤ ਨੂੰ ਕੁਆਰੇਪਣ ਦਾ ਟੈਸਟ ਕਰਵਾਉਣ ਲਈ ਮਜਬੂਰ ਕਰਨਾ ਸੰਵਿਧਾਨ ਦੀ ਧਾਰਾ 21 ਦੇ ਤਹਿਤ ਉਸ ਦੀ ਇੱਜ਼ਤ ਅਤੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੈ। ਜਸਟਿਸ ਅਰਵਿੰਦ ਕੁਮਾਰ ਵਰਮਾ ਨੇ ਧਾਰਾ 21 ਨੂੰ ‘ਬੁਨਿਆਦੀ ਅਧਿਕਾਰਾਂ ਦਾ ਦਿਲ’ ਦਸਿਆ ਅਤੇ ਕਿਹਾ ਕਿ ਅਜਿਹੀ ਇਜਾਜ਼ਤ ਦੇਣਾ ਕੁਦਰਤੀ ਨਿਆਂ ਅਤੇ ਨਿਮਰਤਾ ਦੇ ਸਿਧਾਂਤਾਂ ਦੀ ਉਲੰਘਣਾ ਕਰੇਗਾ।

ਅਦਾਲਤ ਪਟੀਸ਼ਨ ਦਾਇਰ ਕਰ ਕੇ ਇਕ ਵਿਅਕਤੀ ਨੇ ਅਪਣੀ ਪਤਨੀ ਦੇ ਕੁਆਰੇਪਣ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਦੋਸ਼ ਲਗਾਇਆ ਸੀ ਕਿ ਉਸ ਦੇ ਨਾਜਾਇਜ਼ ਸਬੰਧ ਹਨ।

ਜਸਟਿਸ ਵਰਮਾ ਨੇ ਕਿਹਾ, ‘‘ਪਟੀਸ਼ਨਕਰਤਾ ਨੂੰ ਪਤਨੀ ਦਾ ਕੁਆਰੇਪਣ ਦਾ ਟੈਸਟ ਕਰਵਾਉਣ ਅਤੇ ਅਪਣੇ ਸਬੂਤਾਂ ’ਚ ਖਾਮੀਆਂ ਨੂੰ ਭਰਨ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ।’’ ਅਦਾਲਤ ਨੇ ਵਿਅਕਤੀ ਨੂੰ ਨਪੁੰਸਕਤਾ ਦੇ ਦਾਅਵਿਆਂ ਦਾ ਖੰਡਨ ਕਰਨ ਲਈ ਸਬੂਤ ਪ੍ਰਦਾਨ ਕਰਨ ਜਾਂ ਖੁਦ ਟੈਸਟ ਕਰਵਾਉਣ ਦੀ ਸਲਾਹ ਦਿਤੀ।

ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ‘‘ਔਰਤਾਂ ਲਈ ਸਨਮਾਨ ਨਾਲ ਜਿਉਣ ਦਾ ਅਧਿਕਾਰ ਮਹੱਤਵਪੂਰਨ ਹੈ।’’ ਅਤੇ ਧਾਰਾ 21 ਦੇ ਤਹਿਤ ਅਯੋਗ ਹੈ। ਇਹ ਮਾਮਲਾ ਪਰਵਾਰਕ ਅਦਾਲਤ ਦੀ ਸਮੀਖਿਆ ਅਧੀਨ ਹੈ।         

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement