ਕਾਂਗਰਸ ਨੇ ਦੇਸ਼ ਦੇ ਸਾਰੇ ਪਿੰਡਾਂ 'ਚ ਬਿਜਲੀ ਪਹੁੰਚਾਉਣ ਦੇ ਦਾਅਵੇ ਨੂੰ ਝੂਠ ਦਸਿਆ
Published : May 1, 2018, 12:41 am IST
Updated : May 1, 2018, 12:41 am IST
SHARE ARTICLE
Chidambram
Chidambram

ਸਾਰੇ ਪਿੰਡਾਂ 'ਚ ਬਿਜਲੀ ਪਹੁੰਚਾਉਣ ਦਾ ਦਾਅਵਾ ਇਕ ਹੋਰ 'ਜੁਮਲਾ' : ਚਿਦੰਬਰਮ

ਨਵੀਂ ਦਿੱਲੀ, 30 ਅਪ੍ਰੈਲ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਸਾਰੇ ਪਿੰਡਾਂ 'ਚ ਬਿਜਲੀ ਪਹੁੰਚਾਉਣ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਨੂੰ 'ਇਕ ਹੋਰ ਝੂਠ' ਕਰਾਰ ਦਿਤਾ ਹੈ। ਰਾਹੁਲ ਨੇ ਸਾਰੇ ਪਿੰਡਾਂ 'ਚ ਬਿਜਲੀ ਪਹੁੰਚਾਏ ਜਾਣ ਨਾਲ ਜੁੜੀ ਇਕ ਖ਼ਬਰ ਨੂੰ ਪੋਸਟ ਕਰਦਿਆਂ ਟਵੀਟ ਕੀਤਾ, ''ਇਕ ਹੋਰ ਝੂਠ।''ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸ ਆਗੂ ਪੀ. ਚਿਦੰਬਰਮ ਨੇ ਕਿਹਾ ਕਿ ਇਹ ਵੀ ਇਸ ਸਰਕਾਰ ਦਾ ਇਕ 'ਜੁਮਲਾ' ਹੈ ਕਿਉਂਕਿ 5.80 ਲੱਖ ਪਿੰਡਾਂ ਵਿਚ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਹੀ ਬਿਜਲੀ ਪਹੁੰਚ ਚੁੱਕੀ ਸੀ ਅਤੇ ਪ੍ਰਧਾਨ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੇ ਸਮੇਂ ਸਾਰੇ ਪਿੰਡਾਂ ਵਿਚ ਬਿਜਲੀ ਪਹੁੰਚਾਈ ਗਈ। ਚਿਦੰਬਰਮ ਨੇ ਭਾਰਤੀ ਯੂਥ ਕਾਂਗਰਸ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਕਿਹਾ ਕਿ ਮੋਦੀ ਜੀ ਨੇ ਚਾਰ ਸਾਲ ਪਹਿਲਾਂ ਕਿਹਾ ਸੀ ਕਿ ਉਹ ਬਾਕੀ ਬਚੇ 18 ਹਜ਼ਾਰ ਪਿੰਡਾਂ ਵਿਚ ਬਿਜਲੀ ਪਹੁੰਚਾ ਦੇਣਗੇ। ਉਨ੍ਹਾਂ ਕਿਹਾ, ''ਮੋਦੀ ਜੀ ਤੋਂ ਪੁਛਣਾ ਚਾਹੀਦਾ ਹੈ ਕਿ 5,80,000 ਪਿੰਡਾਂ ਵਿਚ ਬਿਜਲੀ ਕਿਸ ਨੇ ਪਹੁੰਚਾਈ? ਇਨ੍ਹਾਂ ਪਿੰਡਾਂ ਵਿਚ ਪਿਛਲੀਆਂ ਸਰਕਾਰਾਂ ਨੇ ਬਿਜਲੀ ਪਹੁੰਚਾਈ ਹੈ। ਹੁਣ ਉਹ ਅਜਿਹਾ ਪੇਸ਼ ਕਰ ਰਹੇ ਹਨ ਕਿ ਸਾਰੇ ਪਿੰਡਾਂ ਵਿਚ ਉਨ੍ਹਾਂ ਨੇ ਬਿਜਲੀ ਪਹੁੰਚਾਈ ਹੈ।''

ChidambramChidambram

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਲ ਟਵੀਟ ਕਰ ਕੇ ਕਿਹਾ ਸੀ ਕਿ ਭਾਰਤ ਦੇ ਸਾਰੇ ਪਿੰਡਾਂ ਵਿਚ ਸਨਿਚਰਵਾਰ ਨੂੰ ਬਿਜਲੀ ਪਹੁੰਚਾ ਦਿਤੀ ਗਈ। ਸਰਕਾਰੀ ਅੰਕੜਿਆਂ ਮੁਤਾਬਕ ਮਈ 2014 ਵਿਚ ਮੋਦੀ ਦੇ ਸੱਤਾ ਸੰਭਾਲਣ ਦੇ ਸਮੇਂ ਦੇਸ਼ ਵਿਚ 18542 ਪਿੰਡ ਬਿਜਲੀ ਤੋਂ ਬਗ਼ੈਰ ਸਨ।ਚਿਦੰਬਰਮ ਨੇ ਇਹ ਵੀ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਬੇਰੁਜ਼ਗਾਰੀ ਸੱਭ ਤੋਂ ਵੱਡਾ ਮੁੱਦਾ ਹੋਵੇਗਾ ਅਤੇ ਇਸ ਭਿਆਨਕ ਸਮੱਸਿਆ ਨੂੰ ਲੈ ਕੇ ਯੂਥ ਨਰਿੰਦਰ ਮੋਦੀ ਦੇ ਵਿਰੁਧ ਵੋਟ ਕਰੇਗਾ। ਉਨ੍ਹਾਂ ਕਿਹਾ ਕਿ ਸਾਲ 2014 ਦੀਆਂ ਚੋਣਾਂ ਵਿਚ ਨਰਿੰਦਰ ਮੋਦੀ ਨੇ ਹਰ ਸਾਲ ਦੋ ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜਿਸ ਕਰ ਕੇ ਭਾਜਪਾ ਨੂੰ ਵੱਡੀ ਗਿਣਤੀ ਵਿਚ ਵੋਟਾਂ ਮਿਲੀਆਂ ਪਰ ਹੋਇਆ ਕੀ? ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਬਜਾਏ ਪਹਿਲਾਂ ਦੀਆਂ ਨੌਕਰੀਆਂ ਵੀ ਚਲੀਆਂ ਗਈਆਂ ਹਨ। ਇਸ ਨਾਲ ਨੌਜਵਾਨਾਂ ਵਿਚ ਗੁੱਸਾ ਹੈ।ਚਿਦੰਬਰਮ ਨੇ ਭਾਰਤੀ ਯੂਥ ਕਾਂਗਰਸ ਦੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਗਾਮੀ ਲੋਕ ਸਭਾ ਚੋਣਾਂ ਵਿਚ ਨੋਟਬੰਦੀ, ਜੀਐਸਟੀ, ਔਰਤਾਂ ਦੀ ਸੁਰੱਖਿਆ, ਕਸ਼ਮੀਰ ਦੀ ਸਥਿਤੀ ਅਤੇ ਦੂਜੇ ਕਈ ਮੁੱਦੇ ਹੋਣਗੇ, ਪਰ ਸੱਭ ਤੋਂ ਵੱਡਾ ਮੁੱਦਾ ਬੇਰੁਜ਼ਗਾਰੀ ਦਾ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਅਜੀਬੋ-ਗ਼ਰੀਬ ਗੱਲ ਇਹ ਹੈ ਕਿ ਇਸ ਸਰਕਾਰ ਨੂੰ ਰੁਜ਼ਗਾਰ ਸਿਰਜਣ ਸਬੰਧੀ ਪਤਾ ਹੀ ਨਹੀਂ ਹੈ। ਭਾਰਤ ਵਰਗੇ ਦੇਸ਼ ਵਿਚ ਜਿੱਥੇ ਵੱਡੀ ਗਿਣਤੀ ਵਿਚ ਲੋਕ ਬੇਰੁਜ਼ਗਾਰ ਹਨ ਅਤੇ ਲੋਕਾਂ ਨੂੰ ਨੌਕਰੀ ਦੀ ਲੋੜ ਹੈ ਪਰ ਬਹੁਤ ਸਾਰੀਆਂ ਅਸਾਮੀਆਂ ਨੂੰ ਖ਼ਾਲੀ ਹੋਣ ਦੇ ਬਾਵਜੂਦ ਭਰਿਆ ਨਹੀਂ ਜਾ ਰਿਹਾ ਹੈ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement