ਨਵੇਂ ਉਪ ਮੁੱਖ ਮੰਤਰੀ ਨੇ ਕਠੂਆ ਕਾਂਡ ਨੂੰ ਛੋਟੀ-ਮੋਟੀ ਘਟਨਾ ਦਸਿਆ
Published : May 1, 2018, 12:28 am IST
Updated : May 1, 2018, 12:28 am IST
SHARE ARTICLE
Kavinder Gupta
Kavinder Gupta

ਇਸ ਬਿਆਨ ਦੀ ਵਿਰੋਧੀ ਪਾਰਟੀਆਂ ਨੇ ਤੁਰਤ ਆਲੋਚਨਾ ਕੀਤੀ ਜਿਸ ਤੋਂ ਬਾਅਦ ਗੁਪਤਾ ਨੂੰ ਸਪੱਸ਼ਟੀਕਰਨ ਵੀ ਜਾਰੀ ਕਰਨਾ ਪਿਆ।

ਜੰਮੂ, 30 ਅਪ੍ਰੈਲ: ਜੰਮੂ-ਕਸ਼ਮੀਰ ਦੇ ਉਪ-ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਕੁੱਝ ਘੰਟੇ ਬਾਅਦ ਕਵਿੰਦਰ ਗੁਪਤਾ ਨੇ ਅੱਜ ਇਹ ਕਹਿ ਕੇ ਵਿਵਾਦ ਪੈਦਾ ਕਰ ਦਿਤਾ ਕਿ ਦੇਸ਼ ਭਰ 'ਚ ਗੁੱਸੇ ਦੀ ਲਹਿਰ ਫੈਲਾ ਦੇਣ ਵਾਲਾ ਕਠੂਆ ਬਲਾਤਕਾਰ ਅਤੇ ਕਤਲ ਕਾਂਡ 'ਛੋਟੀ-ਮੋਟੀ' ਘਟਨਾ ਹੈ ਜਿਸ ਨੂੰ ਬਹੁਤ ਵਧਾ-ਚੜ੍ਹਾ ਕੇ ਪੇਸ਼ ਕੀਤਾ ਗਿਆ। ਇਸ ਬਿਆਨ ਦੀ ਵਿਰੋਧੀ ਪਾਰਟੀਆਂ ਨੇ ਤੁਰਤ ਆਲੋਚਨਾ ਕੀਤੀ ਜਿਸ ਤੋਂ ਬਾਅਦ ਗੁਪਤਾ ਨੂੰ ਸਪੱਸ਼ਟੀਕਰਨ ਵੀ ਜਾਰੀ ਕਰਨਾ ਪਿਆ। ਗਾਂਧੀਨਗਰ ਸੀਟ ਤੋਂ ਵਿਧਾਇਕ 59 ਸਾਲ ਦੇ ਗੁਪਤਾ ਨੇ ਕਿਹਾ, ''ਇਹ ਛੋਟੀ ਚੀਜ਼ ਹੈ। ਸਾਨੂੰ ਇਸ ਬਾਰੇ ਵਿਚਾਰ ਕਰਨਾ ਹੋਵੇਗਾ ਤਾਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।'' ਉਹ ਇਸ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਕੀ ਸੱਤਾਧਾਰੀ ਗਠਜੋੜ ਕਠੂਆ ਬਲਾਤਕਾਰ ਅਤੇ ਕਤਲ ਕਾਂਡ 'ਚ ਦਬਾਅ ਹੇਠ ਹੈ।

Kavinder GuptaKavinder Gupta

ਗੁਪਤਾ ਨੇ ਕਿਹਾ ਕਿ ਅਜਿਹੀਆਂ ਚੁਨੌਤੀਆਂ ਦਾ ਸਰਕਾਰ ਸਾਹਮਣਾ ਕਰਦੀ ਹੈ ਅਤੇ ਇਸ ਨੂੰ ਏਨਾ ਵਧਾ-ਚੜ੍ਹਾ ਕੇ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ ਸੀ। ਅਪਣੇ ਇਸ ਬਿਆਨ ਦੀ ਨਿੰਦਾ ਹੋਣ ਮਗਰੋਂ ਗੁਪਤਾ ਨੇ ਸਪੱਸ਼ਟੀਕਰਨ ਜਾਰੀ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਮਤਲਬ ਸੀ ਕਿ ਕਠੂਆ ਕਾਂਡ ਅਦਾਲਤ ਦੇ ਸਾਹਮਣੇ ਵਿਚਾਰਅਧੀਨ ਹੈ। ਨੈਸ਼ਨਲ ਕਾਨਫ਼ਰੰਸ ਦੇ ਜੰਮੂ ਸੂਬੇ ਦੇ ਪ੍ਰਧਾਨ ਅਤੇ ਵਿਧਾਇਕ ਦਵਿੰਦਰ ਸਿੰਘ ਰਾਣਾ ਨੇ ਇਹ ਕਹਿੰਦਿਆਂ ਗੁਪਤਾ ਦੇ ਬਿਆਨ ਦੀ ਨਿੰਦਾ ਕੀਤੀ ਕਿ ਇਸ ਨਾਲ ਘਿਨਾਉਣੇ ਜੁਰਮ ਪ੍ਰਤੀ ਅਸੰਵੇਦਨਸ਼ੀਲਤਾ ਦਿਸਦੀ ਹੈ। ਉਨ੍ਹਾਂ ਕਿਹਾ ਕਿ ਇਹ ਸੱਤਾਧਾਰੀ ਪਾਰਟੀ ਦੀ ਮਾਨਸਿਕਤਾ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਹੈ।   (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਧ 'ਤੇ ਲਿਖਿਆ ਜਾ ਚੁੱਕਾ ਹੈ ਮੋਦੀ ਤੀਜੀ ਵਾਰ PM ਬਣ ਰਹੇ ਨੇ, ਅਸੀਂ 400 ਪਾਰ ਜਾਵਾਂਗੇ : ਵਿਜੇ ਰੁਪਾਣੀ

12 May 2024 10:50 AM

ਚਿੱਟੇ ਨੂੰ ਲੈ ਕੇ Akali ਅਤੇ Congress ਨੇ ਪਾ ਦਿੱਤਾ ਖਲਾਰਾ, AAP ਤੇ ਭਾਜਪਾ ਕੱਢੀਆਂ ਰੜਕਾਂ, 22 ਲੱਖ ਰੁਪਏ ਦੇ.....

12 May 2024 10:06 AM

Surjit Patar's House LIVE - ਹਰ ਅੱਖ ਨਮ, ਫੁੱਟ ਫੁੱਟ ਰੋ ਰਹੇ ਪਰਿਵਾਰ ਤੇ ਦੋਸਤ | ਵੇਖੋ LIVE ਤਸਵੀਰਾਂ

12 May 2024 9:30 AM

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM
Advertisement