Labour Day: ਕਿਉਂ 1 ਮਈ ਨੂੰ ਹੀ ਮਨਾਇਆ ਜਾਂਦਾ ਹੈ ਅੰਤਰਾਸ਼ਟਰੀ ਮਜ਼ਦੂਰ ਦਿਵਸ, ਜਾਣੋ ਇਤਿਹਾਸ
Published : May 1, 2020, 8:37 am IST
Updated : May 4, 2020, 1:47 pm IST
SHARE ARTICLE
Photo
Photo

ਹਰ ਸਾਲ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ।

ਨਵੀਂ ਦਿੱਲੀ: ਹਰ ਸਾਲ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਇਹ ਦਿਵਸ ਉਹਨਾਂ ਲੋਕਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਅਪਣੇ ਖੂਨ-ਪਸੀਨੇ ਨਾਲ ਦੇਸ਼ ਅਤੇ ਦੁਨੀਆ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ। ਕਿਸੇ ਵੀ ਦੇਸ਼, ਸਮਾਜ, ਸੰਸਥਾ ਅਤੇ ਉਦਯਯੋਗ ਦੇ ਵਿਕਾਸ ਵਿਚ ਮਜ਼ਦੂਰਾਂ, ਕਾਮਿਆਂ ਦੀ ਭੂਮਿਕਾ ਬਹੁਤ ਖ਼ਾਸ ਹੁੰਦੀ ਹੈ।

PhotoPhoto

ਇਹਨਾਂ ਕਾਰਨ ਹੀ ਦੁਨੀਆ ਭਰ ਦੇ ਦੇਸ਼ਾਂ ਦਾ ਵਿਕਾਸ ਹੋਇਆ ਹੈ। ਮਜ਼ਦੂਰ ਦਿਵਸ ਕਈ ਸਾਲਾਂ ਤੋਂ 1 ਮਈ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਲੇਬਰ ਡੇ ਅਤੇ ਮਈ ਦਿਵਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਇਸ ਦਿਨ ਦੇਸ਼ ਦੀਆਂ ਜ਼ਿਆਦਾਤਰ ਕੰਪਨੀਆਂ ਵਿਚ ਛੁੱਟੀ ਹੁੰਦੀ ਹੈ। ਸਿਰਫ ਭਾਰਤ ਹੀ ਨਹੀਂ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਇਸ ਦਿਨ ਰਾਸ਼ਟਰੀ ਛੁੱਟੀ ਹੁੰਦੀ ਹੈ।  

PhotoPhoto

ਕਦੋਂ ਹੋਈ ਮਜ਼ਦੂਰ ਦਿਵਸ ਦੀ ਸ਼ੁਰੂਆਤ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੀ ਸ਼ੁਰੂਆਤ  1 ਮਈ 1886 ਨੂੰ ਹੋਈ ਸੀ, ਜਦੋਂ ਅਮਰੀਕਾ ਵਿਚ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਜ਼ਿਆਦਾ ਨਾ ਰੱਖੇ ਜਾਣ ਦੀ ਮੰਗ ਕੀਤੀ ਸੀ ਅਤੇ ਇਸ ਦੇ ਲਈ ਉਹਨਾਂ ਨੇ ਹੜਤਾਲ ਕੀਤੀ ਸੀ।

PhotoPhoto

ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਮਾਰਕੀਟ ਵਿਚ ਵੱਡਾ ਧਮਾਕਾ ਹੋਇਆ ਸੀ, ਇਹ ਧਮਾਕਾ ਕਿਸ ਵੱਲੋਂ ਕੀਤਾ ਗਿਆ, ਇਸ ਬਾਰੇ ਕਿਸੇ ਕੋਲ ਜਾਣਕਾਰੀ ਨਹੀਂ ਸੀ ਪਰ ਹੜਤਾਲ ਖਤਮ ਕਰਨ ਲਈ ਪੁਲਿਸ ਨੇ ਮਜ਼ਦੂਰਾਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਕਈ ਮਜ਼ਦੂਰਾਂ ਦੀ ਮੌਤ ਹੋ ਗਈ। ਸ਼ਿਕਾਗੋ ਵਿਚ ਸ਼ਹੀਦ ਹੋਏ ਮਜ਼ਦੂਰਾਂ ਦੀ ਯਾਦ ਵਿਚ ਪਹਿਲੀ ਵਾਰ ਮਜ਼ਦੂਰ ਦਿਵਸ ਮਨਾਇਆ ਗਿਆ ਸੀ।

PhotoPhoto

ਇਸ ਤੋਂ ਬਾਅਦ 1889 ਵਿਚ ਪੈਰਿਸ ਵਿਚ ਅੰਤਰਰਾਸ਼ਟਰੀ ਸਮਾਜਵਾਦੀ ਸੰਮੇਲਨ ਵਿਚ ਐਲਾਨ ਕੀਤਾ ਗਿਆ ਕਿ ਹੇਮਾਰਕੀਟ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਦੀ ਯਾਦ ਵਿਚ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ। ਉਸ ਤੋਂ ਬਾਅਦ ਭਾਰਤ ਸਮੇਤ ਦੁਨੀਆ ਦੇ ਕਰੀਬ 80 ਦੇਸ਼ਾਂ ਵਿਚ ਮਜ਼ਦੂਰ ਦਿਵਸ ਨੂੰ ਰਾਸ਼ਟਰੀ ਛੁੱਟੀ ਦੇ ਤੌਰ 'ਤੇ ਮਨਾਇਆ ਜਾਂਦਾ ਹੈ। 

PhotoPhoto

ਭਾਰਤ ਵਿਚ ਮਜ਼ਦੂਰ ਦਿਵਸ

ਭਾਰਤ ਵਿਚ ਮਜ਼ਦੂਰ ਦਿਵਸ ਕੰਮਕਾਜੀ ਲੋਕਾਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ। ਭਾਰਤ ਵਿਚ ਮਜ਼ਦੂਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਚ 1 ਮਈ 1923 ਨੂੰ ਹੋਈ ਸੀ। ਉਸ ਸਮੇਂ ਇਸ ਦਿਨ ਨੂੰ ਮਦਰਾਸ ਦਿਵਸ ਦੇ ਤੌਰ ‘ਤੇ ਵੀ ਪ੍ਰਮਾਣਿਤ ਕੀਤਾ ਗਿਆ ਸੀ।

PhotoPhoto

ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਕਾਵੇਲੂ ਚੇਟਯਾਰ ਨੇ ਕੀਤੀ ਸੀ। ਭਾਰਤ ਵਿਚ ਮਦਰਾਸ ਹਾਈਕੋਰਟ ਸਾਹਮਣੇ ਇਕ ਵੱਡਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਰੈਜ਼ੋਲੂਸ਼ਨ ਪਾਸ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿਚ ਵੀ ਮਜ਼ਦੂਰ ਦਿਵਸ ਦੇ ਤੌਰ ‘ਤੇ ਮਨਾਇਆ ਜਾਵੇ ਅਤੇ ਇਸ ਦਿਨ ਨੂੰ ਛੁੱਟੀ ਐਲਾਨਿਆ ਜਾਵੇ। ਉਸ ਸਮੇਂ ਭਾਰਤ ਵਿਚ ਮਜ਼ਦੂਰਾਂ ਦੀ ਜੰਗ ਲੜਨ ਲਈ ਕਈ ਨੇਤਾ ਵੀ ਸਾਹਮਣੇ ਆਏ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement