
ਉਹ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਰਾਸ਼ਟਰੀ ਨੀਤੀ 'ਤੇ ਰਾਜਨੀਤਿਕ ਸਹਿਮਤੀ ਬਣਾਏ।
ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਸ਼ੁਰੂ ਲਹਿਰ ਹੁੰਦੇ ਹੀ ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਕੇ, ਕੇਂਦਰ ਸਰਕਾਰ ਨੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕੁਝ ਤਰੀਕਿਆਂ ਦੱਸੇ ਹਨ। ਇਸ ਦੌਰਾਨ ਸੋਨੀਆ ਗਾਂਧੀ ਨੇ ਅੱਜ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਰਾਸ਼ਟਰੀ ਨੀਤੀ 'ਤੇ ਰਾਜਨੀਤਿਕ ਸਹਿਮਤੀ ਬਣਾਏ। ਸੋਨੀਆ ਗਾਂਧੀ ਨੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਜਾਗਣ ਅਤੇ ਆਪਣੇ ਫ਼ਰਜ਼ ਨਿਭਾਉਣ।
Sonia Gandhi
ਸੋਨੀਆ ਗਾਂਧੀ ਨੇ ਕਿਹਾ, ਮੌਜੂਦਾ ਸਥਿਤੀ ਮਨੁੱਖਤਾ ਨੂੰ ਹਿੱਲਾਉਣ ਵਾਲੀ ਹੈ। ਕਿਤੇ ਆਕਸੀਜਨ ਦੀ ਘਾਟ ਹੈ, ਦਵਾਈਆਂ ਦਾ ਕਾਲ ਹੈ, ਬਹੁਤ ਸਾਰੇ ਹਸਪਤਾਲਾਂ ਵਿਚ ਬਿਸਤਰੇ ਨਹੀਂ ਹਨ। ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਮਾਂ ਪ੍ਰੀਖਿਆ ਦਾ ਹੈ, ਇਕ ਦੂਜੇ ਦੀ ਸਹਾਇਤਾ ਕਰੋ। ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲੋ। ਕੇਂਦਰ ਸਰਕਾਰ ਨੂੰ ਗਰੀਬਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਪ੍ਰਵਾਸ ਰੋਕਣ ਲਈ ਸੰਕਟ ਖਤਮ ਹੋਣ ਤੱਕ 6 ਹਜ਼ਾਰ ਰੁਪਏ ਖਾਤੇ ਵਿਚ ਪਾਉਣਾ ਚਾਹੀਦਾ ਹੈ।
ਕੋਰੋਨਾ ਟੈਸਟਿੰਗ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਆਕਸੀਜਨ, ਦਵਾਈ ਅਤੇ ਹਸਪਤਾਲਾਂ ਦਾ ਪ੍ਰਬੰਧ ਯੁੱਧ ਦੇ ਪੱਧਰ 'ਤੇ ਕੀਤਾ ਜਾਣਾ ਚਾਹੀਦਾ ਹੈ। ਮੁਫਤ ਟੀਕਾਕਰਣ ਦਿੱਤਾ ਜਾਣਾ ਚਾਹੀਦਾ ਹੈ। ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਤੁਰੰਤ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।
corona