
ਕੋਰੋਨਾ ਵਾਇਰਸ ਦੇ ਚਲਦਿਆਂ ਦਿੱਲੀ ਵਿਚ ਆਕਸੀਜਨ ਦੀ ਕਮੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦਿਆਂ ਦਿੱਲੀ ਵਿਚ ਆਕਸੀਜਨ ਦੀ ਕਮੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਨੂੰ ਇਕ ਦਿਨ ਵਿਚ 976 ਟਨ ਆਕਸੀਜਨ ਦੀ ਲੋੜ ਹੈ ਪਰ ਸਾਨੂੰ 490 ਟਨ ਆਕਸੀਜਨ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਫੈਸਲਾ ਲੈਣ ਵਾਲਿਆਂ ਨੂੰ ਹੱਥ ਜੋੜ ਕੇ ਮੇਰੀ ਬੇਨਤੀ ਹੈ ਕਿ ਦਿੱਲੀ ਨੂੰ ਆਕਸੀਜਨ ਦਿੱਤੀ ਜਾਵੇ।
Arvind Kejriwal
ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਬੀਤੇ ਦਿਨ ਦਿੱਲੀ ਵਿਚ ਸਿਰਫ 312 ਟਨ ਆਕਸੀਜਨ ਪਹੁੰਚੀ ਹੈ। ਜੇਕਰ ਸਾਨੂੰ ਅੱਜ ਆਕਸੀਜਨ ਮਿਲ ਜਾਂਦੀ ਹੈ ਤਾਂ ਦਿੱਲੀ ਵਿਚ 24 ਘੰਟਿਆਂ ’ਚ 9000 ਆਕਸੀਜਨ ਬੈੱਡ ਤਿਆਰ ਹੋ ਜਾਣਗੇ।
Oxygen cylinder
ਕੋਰੋਨਾ ਵੈਕਸੀਨ ਬਾਰੇ ਗੱਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਕੋਲ ਕੋਰੋਨਾ ਵੈਕਸੀਨ ਦੀਆਂ 4.5 ਲੱਖ ਖੁਰਾਕਾਂ ਪਹੁੰਚ ਗਈਆਂ ਹਨ, ਜਿਨ੍ਹਾਂ ਨੂੰ ਸਾਰੇ ਜ਼ਿਲ੍ਹਿਆਂ ਵਿਚ ਵੰਡਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੋਮਵਾਰ ਨੂੰ ਵੱਡੇ ਪੱਧਰ ’ਤੇ ਟੀਕਾਕਰਨ ਸ਼ੁਰੂ ਹੋਵੇਗਾ। ਕੇਜਰੀਵਾਲ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਰਜਿਸਟਰੇਸ਼ਨ ਤੋਂ ਕੋਈ ਵੀ ਵਿਅਕਤੀ ਵੈਕਸੀਨ ਕੇਂਦਰ ਨਾ ਆਵੇ।
Corona vaccine
ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਦੇਸ਼ ਵਿਚ ਟੀਕਾਕਰਨ ਮੁਹਿੰਮ ਨੂੰ ਅਗਲੇ ਪੜਾਅ ’ਤੇ ਲਿਜਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਤੋਂ 18 ਸਾਲ ਤੋਂ 44 ਸਾਲ ਦੀ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।