
ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ- ਪੀਐਮ ਮੋਦੀ
ਨਵੀਂ ਦਿੱਲੀ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਸਥਿਤੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ।
PM Narendra Modi visited Gurudwara Sis Ganj Sahib in Delhi
ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੁਰੱਖਿਆ ਮਾਰਗ ਅਤੇ ਵਿਸ਼ੇਸ਼ ਸੁਰੱਖਿਆ ਵਿਵਸਥਾ ਦੇ ਬਿਨਾਂ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ।
PM Narendra Modi visited Gurudwara Sis Ganj Sahib in Delhi
ਪੀਐਮ ਮੋਦੀ ਨੇ ਕੀਤਾ ਪੰਜਾਬੀ ਵਿਚ ਟਵੀਟ
400ਵੇਂ ਪ੍ਰਕਾਸ਼ ਪੁਰਬ ਮੌਕੇ ਪੀਐਮ ਮੋਦੀ ਨੇ ਪੰਜਾਬੀ ਵਿਚ ਟਵੀਟ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ।
PM Narendra Modi visited Gurudwara Sis Ganj Sahib in Delhi
ਉਹਨਾਂ ਲਿਖਿਆ, ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਮੈਂ ਉਨ੍ਹਾਂ ਨੂੰ ਸੀਸ ਝੁਕਾਉਂਦਾ ਹਾਂ। ਗੁਰੂ ਜੀ ਦੇ ਸਾਹਸ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਉਹ ਅੱਤਿਆਚਾਰ ਅਤੇ ਬੇਇਨਸਾਫੀ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਦਾ ਸਰਬਉੱਚ ਤਿਆਗ ਸਭ ਨੂੰ ਸ਼ਕਤੀ ਅਤੇ ਪ੍ਰੇਰਣਾ ਦਿੰਦਾ ਹੈ’।