
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
ਆਗਰਾ : ਆਗਰਾ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ।ਐਤਮਦਪੁਰ ਥਾਣਾ ਖੇਤਰ ਦੇ ਰਹਿਨਕਲਾਂ ਟੌਲ ਪਲਾਜ਼ਾ ਨੇੜੇ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ।
Accident
ਕਾਰ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ।
Accident
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਆਪਣੀ ਧੀ ਦਾ ਵਿਆਹ ਕਰਵਾ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ। ਇਹ ਹਾਦਸਾ ਸਵੇਰੇ ਵਾਪਰਿਆ। ਇਸ ਹਾਦਸੇ ਵਿੱਚ ਮਾਂ ਅਤੇ ਬੇਟੇ ਸਮੇਤ ਤਿੰਨ ਦੀ ਮੌਤ ਹੋ ਗਈ। ਉਸੇ ਸਮੇਂ, ਤਿੰਨ ਛੋਟੇ ਬੱਚੇ ਜ਼ਖ਼ਮੀ ਹੋ ਗਏ।
ACCIDENT