
19 ਕਿਲੋ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 102.50 ਰੁਪਏ ਵਧ ਕੇ 2,355 ਰੁਪਏ ਤੱਕ ਪਹੁੰਚੀ
ਨਵੀਂ ਦਿੱਲੀ: ਮਈ ਦੀ ਸ਼ੁਰੂਆਤ ਵਿਚ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ 102 ਰੁਪਏ ਦਾ ਵਾਧਾ ਹੋਇਆ ਹੈ। ਹੁਣ ਰਾਜਧਾਨੀ ਦਿੱਲੀ 'ਚ ਨਵੇਂ ਸਿਲੰਡਰ ਦੀ ਕੀਮਤ 2355 ਰੁਪਏ ਹੋਵੇਗੀ। ਹਾਲਾਂਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਸੀ। ਇਸ ਦੌਰਾਨ ਕੀਮਤਾਂ 'ਚ 268 ਰੁਪਏ ਦਾ ਵਾਧਾ ਹੋਇਆ ਸੀ।
ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਅੱਜ ਤੋਂ 19 ਕਿਲੋ ਦੇ ਐਲਪੀਜੀ ਸਿਲੰਡਰ ਲਈ 2355.50 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ ਸਿਰਫ 2253 ਰੁਪਏ ਸੀ। ਇਸ ਦੇ ਨਾਲ ਹੀ ਕੋਲਕਾਤਾ 'ਚ ਇਸ ਦੀ ਕੀਮਤ 2351 ਰੁਪਏ ਤੋਂ ਵਧ ਕੇ 2455 ਰੁਪਏ ਹੋ ਗਈ ਹੈ। ਮੁੰਬਈ 'ਚ ਹੁਣ 2205 ਰੁਪਏ ਦੀ ਬਜਾਏ 2307 ਰੁਪਏ ਖਰਚ ਕਰਨੇ ਪੈਣਗੇ। ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਵਪਾਰਕ ਸਿਲੰਡਰ ਦੀਆਂ ਕੀਮਤਾਂ 2406 ਰੁਪਏ ਤੋਂ ਵਧ ਕੇ 2508 ਰੁਪਏ ਹੋ ਗਈਆਂ ਹਨ।
ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬਿਨ੍ਹਾਂ ਸਬਸਿਡੀ ਵਾਲੇ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ 949.5 ਰੁਪਏ ਹੈ। ਇਸ ਤੋਂ ਇਲਾਵਾ ਕੋਲਕਾਤਾ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 976 ਰੁਪਏ, ਮੁੰਬਈ 'ਚ 949.50 ਰੁਪਏ ਅਤੇ ਚੇਨਈ 'ਚ ਗੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਹੁਣ 965.50 ਰੁਪਏ ਹੈ। ਇਸ ਦੇ ਨਾਲ ਹੀ ਲਖਨਊ ਵਿਚ ਘਰੇਲੂ ਐਲਪੀਜੀ ਦੀ ਕੀਮਤ 987.50 ਰੁਪਏ ਹੈ, ਜਦਕਿ ਪਟਨਾ ਵਿਚ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ 1039.5 ਰੁਪਏ ਹੈ।