
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਪਲਵਲ: ਹਰਿਆਣਾ ਦੇ ਪਲਵਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ 3 ਨੌਜਵਾਨ ਇੱਕ ਲੜਕੀ ਨੂੰ ਅਗਵਾ ਕਰਕੇ ਜੰਗਲ ਵਿੱਚ ਲੈ ਗਏ ਅਤੇ ਉੱਥੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਬਾਅਦ 'ਚ ਲੜਕੀ ਨੂੰ ਖੂਹ 'ਚ ਸੁੱਟ ਕੇ ਫਰਾਰ ਹੋ ਗਏ। ਕੁੜੀ ਦੀਆਂ ਆਵਾਜ਼ਾਂ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਲੜਕੀ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ 14 ਮੋਬਾਈਲ ਐਪਸ 'ਤੇ ਲਗਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਨੂੰ ਸੀ ਖ਼ਤਰਾ
ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਨਾਮਜ਼ਦ ਵਿਅਕਤੀ ਸਮੇਤ ਅਗਵਾ, ਸਮੂਹਿਕ ਬਲਾਤਕਾਰ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪਲਵਲ ਮਹਿਲਾ ਥਾਣਾ ਇੰਚਾਰਜ ਸੁਸ਼ੀਲਾ ਮੁਤਾਬਕ ਹਥਿਨ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਵਿਅਕਤੀ ਨੇ ਸ਼ਿਕਾਇਤ 'ਚ ਕਿਹਾ ਹੈ ਕਿ ਉਹ ਡਰਾਈਵਰ ਦਾ ਕੰਮ ਕਰਦਾ ਹੈ ਅਤੇ ਅਕਸਰ ਘਰ ਤੋਂ ਬਾਹਰ ਰਹਿੰਦਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਗੈਸ ਲੀਕ ਮਾਮਲਾ: PM ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਉਸ ਦੀ ਲੜਕੀ ਆਪਣੇ ਘਰ ਤੋਂ ਪੁਰਾਣੇ ਘਰ ਜਾ ਰਹੀ ਸੀ। ਰਸਤੇ ਵਿੱਚ ਤਿੰਨ ਨੌਜਵਾਨਾਂ ਨੇ ਉਸਦੀ ਲੜਕੀ ਨੂੰ ਅਗਵਾ ਕਰ ਲਿਆ। ਜਦੋਂ ਉਸਦੀ ਧੀ ਰੌਲਾ ਪਾਉਣ ਲੱਗੀ ਤਾਂ ਉਹਨਾਂ ਨੇ ਉਸਦੇ ਮੂੰਹ ਵਿੱਚ ਕੱਪੜਾ ਪਾ ਦਿੱਤਾ। ਨੌਜਵਾਨ ਉਸ ਦੀ ਲੜਕੀ ਨੂੰ ਅਗਵਾ ਕਰਕੇ ਜੰਗਲ ਵਿਚ ਲੈ ਗਿਆ। ਤਿੰਨਾਂ ਨੇ ਉਸ ਨਾਲ ਜੰਗਲ ਵਿਚ ਸਮੂਹਿਕ ਬਲਾਤਕਾਰ ਕੀਤਾ। ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ। ਜਦੋਂ ਉਸ ਦੀ ਲੜਕੀ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਉਸ ਦੀ ਲੜਕੀ ਨੂੰ ਖੂਹ ਵਿੱਚ ਸੁੱਟ ਦਿਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਆਸਪਾਸ ਦੇ ਲੋਕਾਂ ਨੇ ਉਸ ਦੀ ਧੀ ਨੂੰ ਖੂਹ 'ਚੋਂ ਬਾਹਰ ਕੱਢਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।