ਕੇਂਦਰ ਸਰਕਾਰ ਨੇ 14 ਮੋਬਾਈਲ ਐਪਸ 'ਤੇ ਲਗਾਈ ਪਾਬੰਦੀ, ਦੇਸ਼ ਦੀ ਸੁਰੱਖਿਆ ਨੂੰ ਸੀ ਖ਼ਤਰਾ

By : GAGANDEEP

Published : May 1, 2023, 2:00 pm IST
Updated : May 1, 2023, 3:00 pm IST
SHARE ARTICLE
photo
photo

ਅਤਿਵਾਦੀ ਗਤੀਵਿਧੀਆਂ 'ਚ ਹੋ ਰਿਹਾ ਸੀ ਇਨ੍ਹਾਂ ਐਪਸ ਦਾ ਇਸਤੇਮਾਲ

 

ਸ਼੍ਰੀਨਗਰ : ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ 'ਚ ਅਤਿਵਾਦੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਆਪਣੇ ਨੈੱਟਵਰਕ ਨੂੰ ਚਲਾਉਣ ਲਈ ਪਾਕਿਸਤਾਨ ਵਿੱਚ ਅਤਿਵਾਦੀਆਂ ਦੁਆਰਾ ਸੰਚਾਰ ਪਲੇਟਫਾਰਮ ਵਜੋਂ ਵਰਤੀਆਂ ਜਾਂਦੀਆਂ 14 ਮੋਬਾਈਲ ਐਪਲੀਕੇਸ਼ਨਾਂ ਨੂੰ ਬਲਾਕ ਕਰ ਦਿਤਾ ਹੈ।

ਇਹ ਵੀ ਪੜ੍ਹੋ: ਲੁਧਿਆਣਾ ਗੈਸ ਲੀਕ ਮਾਮਲਾ: PM ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ 

ਇਨ੍ਹਾਂ ਐਪਸ ਵਿੱਚ ਕ੍ਰਿਪਵਾਈਜ਼ਰ, ਏਨਿਗਮਾ, ਸੇਫਸਵਿਸ, ਵਿਕਰਮੇ, ਮੀਡੀਆਫਾਇਰ, ਬ੍ਰਾਅਰ, ਬੀਚੈਟ, ਨੰਦਬਾਕਸ, ਕੋਨੀਅਨ, ਆਈਐਮਓ, ਐਲੀਮੈਂਟ, ਸੈਕਿੰਟ ਲਾਈਨ, ਜਾਂਗੀ, ਥ੍ਰੇਮਾ ਵਰਗੀਆਂ ਐਪਸ ਸ਼ਾਮਲ ਹਨ।

ਇਹ ਵੀ ਪੜ੍ਹੋ: ਜੇ ਰਿਸ਼ਤੇ ਵਿਚ ਗੁੰਜਾਇਸ਼ ਨਾ ਬਚੀ ਹੋਵੇ ਤਾਂ ਤਲਾਕ ਹੋ ਸਕਦਾ ਹੈ- ਸੁਪਰੀਮ ਕੋਰਟ

ਖੁਫੀਆ ਰਿਪੋਰਟਾਂ ਅਨੁਸਾਰ, ਅਤਿਵਾਦੀ ਕਸ਼ਮੀਰ ਵਿੱਚ ਆਪਣੇ ਸਮਰਥਕਾਂ ਅਤੇ ਆਨ ਗਰਾਊਂਡ ਵਰਕਰਸ ਭਾਵ (ਓਜੀਡਬਲਯੂ) ਨਾਲ ਗੱਲਬਾਤ ਕਰਨ ਲਈ ਇਹਨਾਂ ਐਪਸ ਦੀ ਵਰਤੋਂ ਕਰ ਰਹੇ ਸਨ। ਦੱਸ ਦੇਈਏ ਕਿ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਮੋਬਾਈਲ ਐਪਲੀਕੇਸ਼ਨਾਂ 'ਤੇ ਕਾਰਵਾਈ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕਈ ਚੀਨੀ ਐਪਾਂ 'ਤੇ ਪਾਬੰਦੀ ਲਗਾ ਚੁਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement