
20 ਤੋਂ ਜ਼ਿਆਦਾ ਯਾਤਰੀ ਜ਼ਖਮੀ
Tamil Nadu Bus Accident : ਤਾਮਿਲਨਾਡੂ ਦੇ ਸੇਲਮ 'ਚ ਇਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਪ੍ਰਾਈਵੇਟ ਬੱਸ ਖਾਈ ਵਿੱਚ ਡਿੱਗ ਗਈ। ਇਸ ਹਾਦਸੇ 'ਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ ਹਨ।
ਪੁਲਿਸ ਦੀ ਜਾਣਕਾਰੀ ਮੁਤਾਬਕ 'ਬੱਸ ਯਰਕੌਡ ਤੋਂ ਸੇਲਮ ਜਾ ਰਹੀ ਸੀ, ਬੱਸ 'ਚ ਕੁੱਲ 56 ਲੋਕ ਸਵਾਰ ਸਨ। ਮੰਗਲਵਾਰ ਰਾਤ ਨੂੰ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਇਕ ਕੰਧ ਨਾਲ ਟਕਰਾ ਗਈ ਅਤੇ ਫਿਰ ਖਾਈ ਵਿਚ ਜਾ ਡਿੱਗੀ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਬਚਾਅ ਮੁਹਿੰਮ ਚਲਾਈ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।