Delhi News: ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਗ੍ਰਹਿ ਮੰਤਰਾਲੇ ਦਾ ਬਿਆਨ, ‘ਘਬਰਾਉਣ ਦੀ ਲੋੜ ਨਹੀਂ’
Published : May 1, 2024, 12:07 pm IST
Updated : May 1, 2024, 12:10 pm IST
SHARE ARTICLE
Bomb threat in schools is a rumour, no need to panic: Home Ministry
Bomb threat in schools is a rumour, no need to panic: Home Ministry

ਮੰਤਰਾਲੇ ਨੇ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।

Delhi News: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ ਬੰਬ ਰੱਖੇ ਜਾਣ ਦੀ ਧਮਕੀ ਨੂੰ ਅਫਵਾਹ ਕਰਾਰ ਦਿਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।

ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ, "ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਈ-ਮੇਲ ਰਾਹੀਂ ਦਿਤੀ ਗਈ ਬੰਬ ਦੀ ਧਮਕੀ ਝੂਠੀ ਜਾਪਦੀ ਹੈ। ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ”।

ਦਿੱਲੀ ਪੁਲਿਸ ਨੇ ਕੀ ਕਿਹਾ

ਦਿੱਲੀ ਪੁਲਿਸ ਨੇ ਕਿਹਾ ਕਿ ਉਸ ਨੇ ਉਨ੍ਹਾਂ ਸਾਰੇ ਸਕੂਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਹੈ ਜਿਥੇ ਬੰਬ ਦੀ ਧਮਕੀ ਮਿਲੀ ਸੀ। ਦਿੱਲੀ ਪੁਲਿਸ ਮੁਤਾਬਕ ਜਾਂਚ 'ਚ ਕੁੱਝ ਨਹੀਂ ਮਿਲਿਆ। ਦਿੱਲੀ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਦਿੱਲੀ ਦੇ ਕੁੱਝ ਸਕੂਲਾਂ ਨੂੰ ਬੰਬ ਰੱਖਣ ਦੀ ਧਮਕੀ ਵਾਲੇ ਈ-ਮੇਲ ਮਿਲੇ ਹਨ। ਦਿੱਲੀ ਪੁਲਿਸ ਨੇ ਪ੍ਰੋਟੋਕੋਲ ਅਨੁਸਾਰ ਅਜਿਹੇ ਸਾਰੇ ਸਕੂਲਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ।  ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ ਹੈ। ਅਜਿਹਾ ਲਗਦਾ ਹੈ ਕਿ ਇਹ ਇਕ ਅਫਵਾਹ ਹੈ। ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਨਾ ਘਬਰਾਉਣ ਅਤੇ ਸ਼ਾਂਤੀ ਬਣਾਈ ਰੱਖਣ।”

ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਨੋਇਡਾ ਸ਼ਹਿਰ ਦੇ 80 ਤੋਂ ਵੱਧ ਸਕੂਲਾਂ ਨੂੰ ਬੰਬ ਰੱਖਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਬੁੱਧਵਾਰ ਸਵੇਰੇ ਦਹਿਸ਼ਤ ਫੈਲ ਗਈ। ਸਥਾਨਕ ਪੁਲਿਸ ਨੂੰ ਈਮੇਲ ਬਾਰੇ ਸੂਚਿਤ ਕੀਤਾ ਗਿਆ ਅਤੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।

(For more Punjabi news apart from Bomb threat in schools is a rumour, no need to panic: Home Ministry, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement