Jammu Kashmir : ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਗ੍ਰਿਫਤਾਰ, ਬਾਂਦੀਪੋਰਾ 'ਚ ਫੌਜ ਦੀ ਕਾਰਵਾਈ ਜਾਰੀ
Published : May 1, 2024, 10:30 pm IST
Updated : May 1, 2024, 10:30 pm IST
SHARE ARTICLE
  Jammu Kashmir
Jammu Kashmir

ਬਾਂਦੀਪੋਰਾ ਜ਼ਿਲੇ ਦੇ ਸੰਘਣੇ ਜੰਗਲਾਂ 'ਚ ਇਕ ਹਫਤਾ ਪਹਿਲਾਂ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ

Jammu Kashmir : ਭਾਰਤੀ ਫੌਜ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਾਂਦੀਪੋਰਾ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਸਾਂਝੇ ਆਪ੍ਰੇਸ਼ਨ ਵਿੱਚ ਸ਼ਾਮਲ ਸਨ।

ਫੌਜ ਨੂੰ ਜਾਣਕਾਰੀ ਮਿਲੀ ਸੀ ਕਿ ਦੋ ਮਦਦਗਾਰ ਅਰਾਗਾਮ ਵਿੱਚ ਲੁਕੇ ਹੋਏ ਹਨ। ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ਦੇ ਸੰਘਣੇ ਜੰਗਲਾਂ 'ਚ ਇਕ ਹਫਤਾ ਪਹਿਲਾਂ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ਵਿੱਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ ਸਨ।

ਫੌਜ ਨੇ ਆਰਗਾਮ ਦੇ ਰਾਂਜੀ ਪਿੰਡ ਦੇ ਜੰਗਲਾਂ 'ਚ ਅੱਤਵਾਦੀਆਂ ਨੂੰ ਘੇਰਿਆ ਸੀ। ਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਸੀ। ਅੱਤਵਾਦੀਆਂ ਨੇ ਉੱਚੇ ਪਹਾੜਾਂ 'ਤੇ ਚੜ੍ਹ ਕੇ ਫੌਜ 'ਤੇ ਹਮਲਾ ਕੀਤਾ ਸੀ। ਅੱਤਵਾਦੀਆਂ ਦੀ ਤਲਾਸ਼ 'ਚ ਹੈਲੀਕਾਪਟਰ, ਸਨਿਫਰ ਡੋਗ ਤੋਂ ਇਲਾਵਾ ਡਰੋਨ ਦੀ ਵਰਤੋਂ ਕੀਤੀ ਗਈ ਸੀ।

ਇਸ ਦੇ ਨਾਲ ਹੀ ਪੁਲਿਸ ਨੇ ਪਾਕਿਸਤਾਨੀ ਅੱਤਵਾਦੀ ਅਬੂ ਹਮਜ਼ਾ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਸੀ। ਇਹ ਨੋਟਿਸ ਸਰਕਾਰੀ ਮੁਲਾਜ਼ਮ ਮੁਹੰਮਦ ਰਜ਼ਾਕ ਦੇ ਕਤਲ ਕੇਸ ਵਿੱਚ ਜਾਰੀ ਕੀਤਾ ਗਿਆ ਹੈ। ਪੁਲੀਸ ਨੇ ਉਸ ਦੇ ਚਾਰ ਮਦਦਗਾਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਕਈ ਖੁਲਾਸੇ ਹੋਏ ਸਨ।

SHARE ARTICLE

ਏਜੰਸੀ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement