
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ- ਜਦੋਂ ਦਰੋਪਦੀ ਮੁਰਮੂ ਦੇਸ਼ ਦੇ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਨੂੰ ਇਹ ਪਸੰਦ ਨਹੀਂ ਆਇਆ।
LOk Sabha Election 2024: ਨਵੀਂ ਦਿੱਲੀ - ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਅਯੁੱਧਿਆ ਵਿਚ ਰਾਮ ਮੰਦਰ ਵਿਚ ਰਾਮਲਲਾ ਦੇ ਦਰਸ਼ਨ ਕਰਨ ਨੂੰ ਲੈ ਕੇ ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਨੇ ਤੰਜ਼ ਕੱਸਿਆ ਹੈ। ਉਹਨਾਂ ਨੇ ਕਿਹਾ- ਚੋਣਾਂ ਹਨ, ਇਸ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਅਯੁੱਧਿਆ ਭੇਜਿਆ ਗਿਆ ਹੈ। ਜਦੋਂ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਠਾ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਉੱਥੇ ਨਹੀਂ ਬੁਲਾਇਆ ਗਿਆ। ਉਦੋਂ ਉਹਨਾਂ ਨੂੰ ਇਸ ਸਭ ਤੋਂ ਦੂਰ ਰੱਖਿਆ ਗਿਆ ਸੀ ਪਰ ਹੁਣ ਚੋਣਾਂ ਹਨ, ਇਸ ਲਈ ਚੋਣਾਂ ਦਾ ਮਾਹੌਲ ਬਣਾਉਣ ਲਈ ਰਾਸ਼ਟਰਪਤੀ ਨੂੰ ਉੱਥੇ ਭੇਜਿਆ ਗਿਆ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ- ਜਦੋਂ ਦਰੋਪਦੀ ਮੁਰਮੂ ਦੇਸ਼ ਦੇ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਨੂੰ ਇਹ ਪਸੰਦ ਨਹੀਂ ਆਇਆ। ਕਾਂਗਰਸ ਚੋਣਾਂ ਦੌਰਾਨ ਝੂਠ ਫੈਲਾਉਣ ਦਾ ਕੰਮ ਕਰਦੀ ਰਹੀ। ਜਦੋਂ ਇਹ ਸਪੱਸ਼ਟ ਹੋ ਗਿਆ ਕਿ ਮੌਜੂਦਾ ਅਤੇ ਸਾਬਕਾ ਰਾਸ਼ਟਰਪਤੀਆਂ ਨੂੰ (ਪ੍ਰਾਣ ਪ੍ਰਤੀਸਥਾ ਵਿਚ ਸ਼ਾਮਲ ਹੋਣ ਲਈ) ਸੱਦੇ ਭੇਜੇ ਗਏ ਸਨ, ਤਾਂ ਰਾਹੁਲ ਗਾਂਧੀ ਦਾ ਝੂਠ ਦੇਸ਼ ਦੇ ਸਾਹਮਣੇ ਬੇਨਕਾਬ ਹੋ ਗਿਆ।