
ਪੁਲਿਸ ਗੋਲੀਬਾਰੀ ਨੂੰ ਮਦਰਾਸ ਹਾਈ ਕੋਰਟ ਨੇ ਬੇਹੱਦ ਗੰਭੀਰਤਾ ਨਾਲ ਲਿਆ
ਤੂਤੀਕਰਨ ਵਿਚ ਭੀੜ 'ਤੇ ਪੁਲਿਸ ਗੋਲੀਬਾਰੀ ਨੂੰ ਮਦਰਾਸ ਹਾਈ ਕੋਰਟ ਨੇ ਬੇਹੱਦ ਗੰਭੀਰਤਾ ਨਾਲ ਲਿਆ ਹੈ। ਮਦਰਾਸ ਹਾਈ ਕੋਰਟ ਨੇ ਤਾਮਿਲਨਾਡੂ ਸਰਕਾਰ ਨੂੰ 6 ਜੂਨ ਤਕ ਇਹ ਜਵਾਬ ਦੇਣ ਲਈ ਕਿਹਾ ਹੈ ਕਿ ਆਖ਼ਰ ਉਹ ਕਿਹੜੇ ਹਾਲਾਤ ਤੂਤੀਕਰਨ ਵਿਚ ਪੈਦਾ ਹੋ ਗਏ ਸਨ ਜਿਸ ਦੇ ਕਾਰਨ ਪੁਲਿਸ ਨੂੰ ਗੋਲੀਬਾਰੀ ਕਰਨੀ ਪਈ।
Tuticorin
ਜ਼ਿਕਰਯੋਗ ਹੈ ਕਿ ਤੂਤੀਕਰਨ ਵਿਚ ਸਟਰਲਾਈਟ ਕਾਪਰ ਪਲਾਂਟ ਦੇ ਵਿਸਤਾਰ ਵਿਰੁਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ 22 ਮਈ ਨੂੰ ਪੁਲਿਸ ਨੇ ਫਾਈਰਿੰਗ ਕੀਤੀ ਸੀ। ਇਸ ਘਟਨਾ ਵਿਚ 13 ਲੋਕਾਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨਕਾਰੀ ਪ੍ਰਦੂਸ਼ਣ ਕਾਰਨ ਸਟਰਲਾਈਟ ਪਲਾਂਟ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਸਨ।
Tuticorin
ਇਸ ਘਟਨਾ ਦੇ ਇਕ ਦਿਨ ਬਾਅਦ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਐਕਸ਼ਨ ਲੈਂਦੇ ਹੋਏ ਤਾਮਿਲਨਾਡੂ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਨੋਟਿਸ ਭੇਜ ਕੇ ਦੋ ਹਫ਼ਤੇ ਦੇ ਅੰਦਰ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਸਰਕਾਰ ਨੇ ਵੇਦਾਂਤਾ ਸਮੂਹ ਦੇ ਇਸ ਤੂਤੀਕੁਡੀ ਸਥਿਤੀ ਕਾਪਰ ਪਲਾਂਟ ਨੂੰ ਬੰਦ ਕਰਨ ਦਾ ਆਦੇਸ਼ ਦਿਤਾ ਹੈ।
high courtਬੰਬੇ ਸਟਾਕ ਐਕਸਚੇਂਜ ਫਾਈਲਿੰਗ ਦੇ ਮੁਤਾਬਕ ਕੰਪਨੀ ਨੇ ਕਿਹਾ ਕਿ ਉਸ ਨੂੰ 28 ਮਈ 2018 ਨੂੰ ਉਹ ਆਦੇਸ਼ ਮਿਲਿਆ ਹੈ, ਜਿਸ ਵਿਚ ਤਾਮਿਲਨਾਡੂ ਸਰਕਾਰ ਨੇ ਤਾਮਿਲਨਾਡੂ ਪ੍ਰਦੂਸ਼ਣ ਕੰਟਰੋਲ ਬੋਰਡ (ਟੀਐਨਪੀਸੀਬੀ) ਨੂੰ ਕੰਪਨੀ ਦੇ ਕਾਪਰ ਪਲਾਂਟ ਇਕ ਨੂੰ ਸਥਾਈ ਤੌਰ 'ਤੇ ਬੰਦ ਕਰਨ ਦਾ ਆਦੇਸ਼ ਦੇ ਦਿਤਾ।