ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਨਰਸ ਦਾ ਕੰਨ ਵੱਢਿਆ
Published : Jun 1, 2019, 11:15 am IST
Updated : Apr 10, 2020, 8:30 am IST
SHARE ARTICLE
Crime
Crime

ਸੂਬੇ ਦੀ ਰਾਜਧਾਨੀ ਵਿਚ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਇਕ ਨਰਸ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਹੈ।

ਕੇਰਲ: ਸੂਬੇ ਦੀ ਰਾਜਧਾਨੀ ਵਿਚ ਇਕ ਵਿਅਕਤੀ ਨੇ ਕਥਿਤ ਤੌਰ ‘ਤੇ ਇਕ ਨਰਸ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਹੈ। ਸਿਰਫ ਇੰਨਾ ਹੀ ਨਹੀਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਨਰਸ ਦਾ ਕੰਨ ਵੱਢ ਦਿੱਤਾ। ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਇਕ ਐਂਬੂਲੈਂਸ ਡਰਾਇਵਰ ਹੈ, ਜੋ ਉਸੇ ਹਸਪਤਾਲ ਵਿਚ ਕੰਮ ਕਰਦਾ ਹੈ, ਜਿੱਥੇ ਪੀੜਤ ਨਰਸ ਕੰਮ ਕਰਦੀ ਹੈ। ਦੋਵੇਂ ਇਕ ਦੂਜੇ ਨੂੰ ਪਹਿਲਾਂ ਤੋਂ ਹੀ ਜਾਣਦੇ ਸਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਦੇ ਕੋਲੋਂ ਪੁਲਿਸ ਦੀ ਗੱਡੀ ਗੁਜ਼ਰ ਰਹੀ ਸੀ। ਉਸੇ ਸਮੇਂ ਪੁਲਿਸ ਕਰਮਚਾਰੀਆਂ ਨੇ ਦੋਵਾਂ ਨੂੰ ਲੜਦੇ ਹੋਏ ਦੇਖਿਆ ਤਾਂ ਉਹਨਾਂ ਨੇ ਗੱਡੀ ਰੋਕ ਕੇ ਉਹਨਾਂ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਿਹਾ ਕਿ 39 ਸਾਲਾ ਔਰਤ ‘ਤੇ 35 ਸਾਲਾ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕਰੀਬ ਸ਼ਾਮ 7 ਵਜੇ ਹਮਲਾ ਕੀਤਾ। ਇਸੇ ਦੌਰਾਨ ਘਟਨਾ ਸਥਾਨ ਕੋਲੋਂ ਗੁਜ਼ਰ ਰਹੀ ਪੁਲਿਸ ਨੇ ਗੱਡੀ ਤੋਂ ਉਤਰ ਕੇ ਔਰਤ ਨੂੰ ਬਚਾ ਲਿਆ। ਜਿਸ ਤੋਂ ਬਾਅਦ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਔਰਤ ਨੂੰ ਨਜ਼ਦੀਕੀ ਹਸਪਤਾਲ ਭੇਜਿਆ ਗਿਆ।

ਨਰਸ ਦੇ ਗਲੇ ‘ਤੇ ਵੀ ਕਈ  ਜ਼ਖਮ ਹੋਏ ਹਨ ਅਤੇ ਉਸ ਨੂੰ ਆਈਸੀਯੂ ਵਿਚ ਭਰਤੀ ਕੀਤਾ ਗਿਆ ਹੈ। ਵਿਅਕਤੀ ਦੀ ਪਹਿਚਾਣ ਨਿਤਿਨ ਦੇ ਰੂਪ ਵਿਚ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਸਿੱਧੇ ਤੌਰ ‘ਤੇ ਔਰਤ ਨੂੰ ਮਾਰਨਾ ਚਾਹੁੰਦਾ ਸੀ। ਪੁਲਿਸ ਨੇ ਦੱਸਿਆ ਕਿ ਔਰਤ ਨਿਤਿਨ ਦੀ ਕਿਸੇ ਗੱਲ ਤੋਂ ਸਹਿਮਤ ਨਹੀਂ ਸੀ, ਜਿਸ ਕਾਰਨ ਉਸ ਨੂੰ ਇਸ ਹਮਲੇ ਦਾ ਸ਼ਿਕਾਰ ਹੋਣਾ ਪਿਆ।

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement