
ਭਾਜਪਾ ਸੂਬਾ ਪ੍ਰਧਾਨ ਤਾਪਿਰ ਗਾਓ ਦੇ ਘਰ ਅੱਗੇ ਵਾਪਰੀ ਘਟਨਾ
ਅਰੁਣਾਚਲ ਪ੍ਰਦੇਸ਼- ਉੱਤਰ ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿਚ ਭਾਜਪਾ ਸੂਬਾ ਪ੍ਰਧਾਨ ਨੂੰ ਡਰਾਉਣ ਅਤੇ ਧਮਕਾਉਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ ਦਰਅਸਲ ਕੁੱਝ ਲੋਕਾਂ ਨੇ ਈਟਾਨਗਰ ਵਿਚ ਸਥਿਤ ਭਾਜਪਾ ਸੂਬਾ ਪ੍ਰਧਾਨ ਅਤੇ ਸਾਂਸਦ ਤਾਪਿਰ ਗਾਓ ਦੇ ਘਰ ਦੇ ਸਾਹਮਣੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਇਕ ਕੁੱਤਾ ਵੀ ਮਾਰ ਕੇ ਸੁੱਟ ਦਿੱਤਾ।
Tapir Gao
ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਤਾਪਿਰ ਗਾਓ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਦਿੱਲੀ ਗਏ ਹੋਏ ਸਨ। ਗਾਓ ਦੇ ਪਰਿਵਾਰ ਨੇ ਪੁਲਿਸ ਕੋਲ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਰੁਣਾਚਲ ਪ੍ਰਦੇਸ਼ ਦੇ ਡੀਜੀਪੀ ਐਸਬੀਕੇ ਸਿੰਘ ਅਨੁਸਾਰ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਦਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਹੈ।
killed a Dog in front of the Tapir Gao House
ਜਿਸ ਵਿਚ ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਸਾਫ਼ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਭਾਜਪਾ ਸਾਂਸਦ ਦੇ ਘਰ ਦੀ ਸੁਰੱਖਿਆ ਵਧਾ ਦਿਤੀ ਗਈਹੈ ਦੱਸ ਦਈਏ ਕਿ ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਦੋਵੇਂ ਲੋਕ ਸਭਾ ਸੀਟਾਂ ਜਿੱਤਣ ਦੇ ਨਾਲ-ਨਾਲ ਵਿਧਾਨ ਸਭਾ ਦੀਆਂ ਵੀ 57 ਸੀਟਾਂ ਵਿਚੋਂ 41 ਸੀਟਾਂ ਜਿੱਤ ਲਈਆਂ ਹਨ। ਤਾਪਿਰ ਗਾਓ ਅਰੁਣਾਚਲ ਪੂਰਬ ਸੀਟ ਤੋਂ ਸਾਂਸਦ ਚੁਣੇ ਗਏ ਹਨ।