ਸ਼ਿਲਾਂਗ ਦੀ ਪੰਜਾਬੀ ਲੇਨ ਦੇ ਨਿਵਾਸੀਆਂ ਨੂੰ ਅਧਿਕਾਰੀਆਂ ਵੱਲੋਂ ਨੋਟਿਸ ਜਾਰੀ
Published : Jun 1, 2019, 4:05 pm IST
Updated : Apr 10, 2020, 8:30 am IST
SHARE ARTICLE
Punjabi lane
Punjabi lane

ਸ਼ਿਲਾਂਗ ਦੀ ਪੰਜਾਬੀ ਲੇਨ ਵਿਚ ਰਹਿਣ ਵਾਲੇ ਲੋਕਾਂ ਨੂੰ ਸਰਕਾਰੀ ਅਧਿਕਾਰੀਆਂ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਸ਼ਿਲਾਂਗ: ਸ਼ਿਲਾਂਗ ਦੀ ਪੰਜਾਬੀ ਲੇਨ ਵਿਚ ਰਹਿਣ ਵਾਲੇ ਲੋਕਾਂ ਨੂੰ ਸਰਕਾਰੀ ਅਧਿਕਾਰੀਆਂ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਉਹ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਨਾਲ ਸਾਬਿਤ ਹੋ ਸਕੇ ਕਿ ਉਹ ਲੋਕ ਕਾਨੂੰਨੀ ਤੌਰ ‘ਤੇ ਇਸ ਖੇਤਰ ਦੇ ਨਿਵਾਸੀ ਹਨ। ਸ਼ਿਲਾਂਗ ਵਿਚ ਰਹਿ ਰਹੇ ਸਿੱਖ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਇਥੇ ਰਹਿ ਰਹੇ ਹਨ। ਬ੍ਰਿਟਿਸ਼ ਰਾਜ ਦੇ ਸਮੇਂ,1863 ਦੇ ਸ਼ੁਰੂ ਵਿਚ ਇਹਨਾਂ ਸਿੱਖਾਂ ਨੂੰ ਇਥੇ ਕੰਮ ਕਰਨ ਲਈ ਲਿਆਂਦਾ ਗਿਆ ਸੀ।

ਇਸ ਤਰ੍ਹਾਂ ਸ਼ਿਲਾਂਗ ਵਿਚ ਸਿੱਖਾਂ ਦੀ ਇਕ ਵੱਖਰੀ ਰਿਹਾਇਸ਼ੀ ਕਾਲੋਨੀ, ਪੰਜਾਬੀ ਗਲੀ ਦੇ ਨਾਮ ਨਾਲ ਹੋਂਦ ਵਿਚ ਆਈ। ਪੰਜਾਬੀ ਗਲੀ ਦੇ ਵਸਨੀਕਾਂ ਨੇ ਇਹ ਦਾਅਵਾ ਕੀਤਾ ਹੈ ਕਿ ਸਥਾਨਕ ਕਬੀਲੇ ਦੇ ਮੁਖੀ ਨੇ ਉਨ੍ਹਾਂ ਨੂੰ 1853 ਵਿਚ ਸਥਾਈ ਰੂਪ ਵਿਚ ਰਹਿਣ ਲਈ ਜ਼ਮੀਨ ਦਾ ਟੁਕੜਾ ਦਿੱਤਾ ਸੀ ਅਤੇ ਉਹ ਪਿਛਲੇ 150 ਸਾਲਾਂ ਤੋਂ ਇਥੋਂ ਦੇ ਵਸਨੀਕ ਹਨ। 1970 ਦੇ ਦਹਾਕੇ ਦੌਰਾਨ, ਸ਼ਿਲਾਂਗ ਜ਼ਿਲ੍ਹਾ ਪ੍ਰੀਸ਼ਦ ਨੇ ਪੰਜਾਬੀ ਗਲੀ ਨੂੰ ਗੈਰਕਾਨੂੰਨੀ ਬਸਤੀ ਕਰਾਰ ਦਿੱਤਾ ਸੀ ਅਤੇ ਬੇਦਖ਼ਲੀ ਦੇ ਹੁਕਮ ਜਾਰੀ ਕੀਤੇ ਸਨ, ਪਰ ਵਸਨੀਕਾਂ ਨੂੰ ਮੇਘਾਲਿਆ ਹਾਈ ਕੋਰਟ ਤੋਂ ਸਟੇਅ ਆਦੇਸ਼ 1986 ਵਿਚ ਪ੍ਰਾਪਤ ਹੋਏ।

ਪਿਛਲੇ ਸਾਲ ਜੂਨ ਵਿਚ ਇਕ ਵਾਰ ਫਿਰ ਤੋਂ ਵਿਵਾਦ ਪੈਦਾ ਹੋਇਆ਼। ਸਥਾਨਕ .ਖਾਸੀ ਕਬੀਲੇ ਅਤੇ ਪੰਜਾਬੀਆਂ ਵਿਚਕਾਰ ਹਿੰਸਕ ਝੜਪਾਂ ਤੋਂ ਬਾਅਦ ਪੰਜਾਬੀਆਂ ਨੇ ਇਕ ਵਾਰ ਫਿਰ ਪੰਜਾਬੀ ਗਲੀ ਤੋਂ ਬੇਦਖ਼ਲੀ ਦੇ ਖਤਰੇ ਦਾ ਸਾਹਮਣਾ ਕੀਤਾ। ਸੂਬਾ ਸਰਕਾਰ ਦੀ ਉਚ ਪੱਧਰੀ ਕਮੇਟੀ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ, ਸ਼ਿਲਾਂਗ ਮਿਊਸੀਪਲ ਬੋਰਡ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਪੰਜਾਬੀ ਲੇਨ ਦੇ ਨਿਵਾਸੀਆਂ ਨੂੰ ਨੋਟਿਸ ਦਿੱਤਾ ਹੈ। 

ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੇ ਵਿਅਕਤੀਗਤ ਰੂਪ ਵਿਚ ਸਾਰੇ ਨਿਵਾਸੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਜਿਨ੍ਹਾਂ ਘਰਾਂ ਦੇ ਦਰਵਾਜ਼ੇ ਬੰਦ ਸਨ ਜਾਂ ਜਿਨ੍ਹਾਂ ਨੂੰ ਤਾਲੇ ਲੱਗੇ ਹੋਏ ਸਨ, ਉਹਨਾਂ ਘਰਾਂ ਦੇ ਅੱਗੇ ਨੋਟਿਸ ਰੱਖੇ ਗਏ ਹਨ। ਇਸ ਨੋਟਿਸ ਵਿਚ ਨਿਵਾਸੀਆਂ ਨੂੰ 3 ਜੂਨ ਤੋਂ 3 ਜੁਲਾਈ ਤੱਕ ਉਹਨਾਂ ਦੀ ਜਾਇਦਾਦ ਸਬੰਧੀ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਕ ਸਰਵੇਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਇਸ ਲੇਨ ਵਿਚ ਲਗਭਗ 300 ਘਰ ਹਨ।

Location: India, Meghalaya, Shillong

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement