ਲਖੀਮਪੁਰ ਘਟਨਾ ਦੇ ਮੁੱਖ ਗਵਾਹ ਦਿਲਬਾਗ ਸਿੰਘ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ, ਵਾਲ-ਵਾਲ ਬਚੇ
Published : Jun 1, 2022, 1:07 pm IST
Updated : Jun 1, 2022, 2:08 pm IST
SHARE ARTICLE
Lakhimpur incident
Lakhimpur incident

ਦਿਲਬਾਗ ਸਿੰਘ ਨੇ ਫੋਨ 'ਤੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਬਦਮਾਸ਼ਾਂ ਨੇ ਉਸ ਦੀ SUV ਦਾ ਟਾਇਰ ਪੰਕਚਰ ਕਰ ਦਿੱਤਾ, ਜਿਸ ਕਾਰਨ ਉਸ ਨੂੰ ਗੱਡੀ ਰੋਕਣੀ ਪਈ।


ਲਖੀਮਪੁਰ: ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਅਤੇ ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ਸਿੰਘ 'ਤੇ ਦੋ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹ ਹਮਲਾ ਮੰਗਲਵਾਰ ਰਾਤ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਗੋਲਾ ਕੋਤਵਾਲੀ ਇਲਾਕੇ ਦੇ ਅਲੀਗੰਜ-ਮੁੱਡਾ ਰੋਡ ਤੋਂ ਆਪਣੀ ਐਸਯੂਵੀ ਵਿਚ ਘਰ ਪਰਤ ਰਿਹਾ ਸੀ ਤਾਂ ਦੋ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਉਸ ਨੂੰ ਕੋਈ ਸੱਟ ਨਹੀਂ ਲੱਗੀ।

Lakhimpur Kheri Incident Lakhimpur Kheri Incident

ਦਿਲਬਾਗ ਸਿੰਘ 3 ਅਕਤੂਬਰ 2021 ਦੀ ਟਿਕੁਨੀਆ ਹਿੰਸਾ ਦੇ ਗਵਾਹਾਂ ਵਿਚੋਂ ਇਕ ਹੈ। ਟਿਕੁਨੀਆ ਹਿੰਸਾ ਵਿਚ ਚਾਰ ਕਿਸਾਨਾਂ, ਇਕ ਪੱਤਰਕਾਰ ਸਮੇਤ ਅੱਠ ਲੋਕ ਮਾਰੇ ਗਏ ਸਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਮਾਮਲੇ ’ਚ ਜੇਲ੍ਹ ਵਿਚ ਹੈ। ਦਿਲਬਾਗ ਸਿੰਘ ਨੇ ਫੋਨ 'ਤੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਬਦਮਾਸ਼ਾਂ ਨੇ ਉਸ ਦੀ SUV ਦਾ ਟਾਇਰ ਪੰਕਚਰ ਕਰ ਦਿੱਤਾ, ਜਿਸ ਕਾਰਨ ਉਸ ਨੂੰ ਗੱਡੀ ਰੋਕਣੀ ਪਈ।

lakhimpur caselakhimpur case

ਉਹਨਾਂ ਕਿਹਾ, "ਬਾਈਕ 'ਤੇ ਸਵਾਰ ਬਦਮਾਸ਼ਾਂ ਨੇ SUV ਦਾ ਦਰਵਾਜ਼ਾ ਅਤੇ ਖਿੜਕੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਅਸਫਲ ਰਹੇ ਤਾਂ ਉਹਨਾਂ ਨੇ ਡਰਾਈਵਰ ਦੀ ਸੀਟ ਵੱਲ ਖਿੜਕੀ ਦੇ ਪੈਨ 'ਤੇ ਦੋ ਗੋਲੀਆਂ ਚਲਾਈਆਂ।" ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਖੁਦ ਗੱਡੀ ਚਲਾ ਰਹੇ ਸਨ ਅਤੇ SUV ਵਿਚ ਇਕੱਲੇ ਸਨ। ਉਹਨਾਂ ਦੱਸਿਆ ਕਿ ਹਮਲਾਵਰਾਂ ਦੇ ਇਰਾਦੇ ਨੂੰ ਸਮਝਦਿਆਂ ਉਹਨਾਂ ਨੇ ਡਰਾਈਵਿੰਗ ਸੀਟ ਨੂੰ ਮੋੜ ਦਿੱਤਾ ਅਤੇ ਹੇਠਾਂ ਝੁਕ ਗਏ। ਕਿਉਂਕਿ ਖਿੜਕੀ ਕਾਲੀ ਫਿਲਮ ਨਾਲ ਢੱਕੀ ਹੋਈ ਸੀ ਅਤੇ ਬਾਹਰੋਂ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ, ਇਸ ਲਈ ਹਮਲਾਵਰ SUV ਵਿਚ ਉਹਨਾਂ ਦੀ ਸਥਿਤੀ ਨਹੀਂ ਦੇਖ ਸਕੇ ਅਤੇ ਆਪਣੇ ਮੋਟਰਸਾਈਕਲ 'ਤੇ ਫਰਾਰ ਹੋ ਗਏ।

Lakhimpur Kheri Case Lakhimpur Kheri Case

ਦਿਲਬਾਗ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਸਰਕਾਰੀ ਗੰਨਮੈਨ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ ਕਿਉਂਕਿ ਉਸ ਦਾ ਲੜਕਾ ਅਚਾਨਕ ਬਿਮਾਰ ਹੋ ਗਿਆ ਸੀ। ਦਿਲਬਾਗ ਸਿੰਘ ਨੇ ਹਮਲੇ ਤੋਂ ਤੁਰੰਤ ਬਾਅਦ ਗੋਲਾ ਕੋਤਵਾਲੀ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਅਤੇ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਵਧੀਕ ਪੁਲਿਸ ਸੁਪਰਡੈਂਟ ਅਰੁਣ ਕੁਮਾਰ ਨੇ ਏਜੰਸੀ ਨੂੰ ਦੱਸਿਆ ਕਿ ਦਿਲਬਾਗ ਸਿੰਘ ਦੀ ਸ਼ਿਕਾਇਤ 'ਤੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਕ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement