ਦੇਸ਼ ਵਿੱਚ ਜਲਦੀ ਹੀ ਆਬਾਦੀ ਕੰਟਰੋਲ ਕਾਨੂੰਨ ਲਿਆਂਦਾ ਜਾਵੇਗਾ- ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ
Published : Jun 1, 2022, 8:09 am IST
Updated : Jun 1, 2022, 8:09 am IST
SHARE ARTICLE
Union Minister Prahlad Singh Patel
Union Minister Prahlad Singh Patel

ਜੰਮੂ-ਕਸ਼ਮੀਰ 'ਚ ਟਾਰਗੇਟਿਡ ਕਤਲਾਂ ਦਾ ਨਤੀਜਾ ਅੰਦਰੂਨੀ ਝਗੜਿਆਂ ਦਾ ਨਹੀਂ

 

 ਨਵੀਂ ਦਿੱਲੀ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਵਿੱਚ ਜਲਦੀ ਹੀ ਆਬਾਦੀ ਨਿਯੰਤਰਣ ਕਾਨੂੰਨ ਲਿਆਂਦਾ ਜਾਵੇਗਾ। ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇਕ ਹੋਟਲ 'ਚ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਟੇਲ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ 'ਚ ਟਾਰਗੇਟਿਡ ਕਤਲਾਂ ਦਾ ਨਤੀਜਾ ਅੰਦਰੂਨੀ ਝਗੜਿਆਂ ਦਾ ਨਹੀਂ ਸਗੋਂ ਇਸ ਪਿੱਛੇ ਪਾਕਿਸਤਾਨ ਅਤੇ ਉਸ ਦੀਆਂ ਸਮਰਥਕ ਤਾਕਤਾਂ ਦਾ ਹੱਥ ਹੈ।

 

Union Minister Prahlad Singh PatelUnion Minister Prahlad Singh Patel

ਕੇਂਦਰੀ ਮੰਤਰੀ ਪਟੇਲ ਆਈਸੀਏਆਰ-ਨੈਸ਼ਨਲ ਇੰਸਟੀਚਿਊਟ ਆਫ਼ ਬਾਇਓਟਿਕ ਸਟ੍ਰੈਸ ਮੈਨੇਜਮੈਂਟ, ਬੜੌਂਦਾ ਵਿੱਚ ‘ਗਰੀਬ ਕਲਿਆਣ ਸੰਮੇਲਨ’ ਵਿੱਚ ਹਿੱਸਾ ਲੈਣ ਲਈ ਰਾਏਪੁਰ ਪਹੁੰਚੇ ਸਨ। ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਜਦੋਂ ਪਟੇਲ ਤੋਂ ਆਬਾਦੀ ਕੰਟਰੋਲ ਕਾਨੂੰਨ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, ''ਇਸ ਨੂੰ ਜਲਦੀ ਲਿਆਂਦਾ ਜਾਵੇਗਾ, ਚਿੰਤਾ ਨਾ ਕਰੋ। ਜਦੋਂ ਅਜਿਹੇ ਸਖ਼ਤ ਅਤੇ ਵੱਡੇ ਫੈਸਲੇ ਲਏ ਗਏ ਹਨ, ਤਾਂ ਬਾਕੀ ਵੀ (ਪੂਰੇ) ਹੋ ਜਾਣਗੇ।

 

Union Minister Prahlad Singh PatelUnion Minister Prahlad Singh Patel

 

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਲੋਕਾਂ ਦੀ ਹੱਤਿਆ ਦੇ ਸਬੰਧ 'ਚ ਉਨ੍ਹਾਂ ਕਿਹਾ, ''ਜਿਹੜੇ ਲੋਕ ਧਾਰਾ 370 ਹਟਾਏ ਜਾਣ ਤੋਂ ਬਾਅਦ ਦੇ ਹਾਲਾਤ ਦੀ ਗੱਲ ਕਰਦੇ ਹਨ, ਉਹ ਧਾਰਾ 370 ਨੂੰ ਹਟਾਏ ਜਾਣ ਤੋਂ ਪਹਿਲਾਂ ਦੇ ਸਮੇਂ ਨਾਲ ਮੌਜੂਦਾ ਸਮੇਂ ਦੀ ਤੁਲਨਾ ਕਰਦੇ ਹਨ। ਜਦੋਂ ਵੀ ਕੋਈ ਟਾਰਗੇਟ ਕਿਲਿੰਗ ਹੁੰਦੀ ਹੈ ਤਾਂ ਉਸ ਦੇ ਪਿੱਛੇ ਕਈ ਕਾਰਨ ਹੁੰਦੇ ਹਨ, ਇਸ ਦੇ ਪਿੱਛੇ ਪਾਕਿਸਤਾਨ ਅਤੇ ਪਾਕਿਸਤਾਨ ਸਮਰਥਿਤ ਤਾਕਤਾਂ ਹੁੰਦੀਆਂ ਹਨ। ਪਰ ਇਹ ਵੀ ਸੱਚ ਹੈ ਕਿ ਤੁਸੀਂ 24 ਘੰਟੇ ਇੰਤਜ਼ਾਰ ਕਰੋ ਅਤੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਕਾਤਲ ਕਿੱਥੇ ਹੋਵੇਗਾ।

Union Minister Prahlad Singh PatelUnion Minister Prahlad Singh Patel

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement