ਆਮ ਆਦਮੀ ਨੂੰ ਮਿਲੀ ਰਾਹਤ: 135 ਰੁਪਏ ਸਸਤਾ ਹੋਇਆ LPG ਸਿਲੰਡਰ
Published : Jun 1, 2022, 7:54 am IST
Updated : Jun 1, 2022, 7:54 am IST
SHARE ARTICLE
 LPG cylinder
LPG cylinder

1 ਜੂਨ ਦੀ ਸਵੇਰ ਨੂੰ ਮਿਲੀ ਖ਼ੁਸਖਬਰੀ

 

 ਨਵੀਂ ਦਿੱਲੀ: 1 ਜੂਨ ਦੀ ਸਵੇਰ ਵੱਡੀ ਖਬਰ ਲੈ ਕੇ ਆਈ ਹੈ। ਵਧਦੀ ਮਹਿੰਗਾਈ ਵਿੱਚ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਹੈ। ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਅੱਜ ਤੋਂ ਵਪਾਰਕ ਗੈਸ ਸਿਲੰਡਰ ਵੀ ਸਸਤੇ ਹੋ ਗਏ ਹਨ। 1 ਜੂਨ ਨੂੰ ਇੰਡੀਅਨ ਆਇਲ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ (LPG ਗੈਸ ਸਿਲੰਡਰ ਦੀ ਕੀਮਤ ਅੱਜ) ਦੀਆਂ ਕੀਮਤਾਂ ਵਿੱਚ 135 ਰੁਪਏ ਦੀ ਕਟੌਤੀ ਕੀਤੀ ਹੈ।

LPG cylinder LPG cylinder

19 ਕਿਲੋ ਦਾ ਕਮਰਸ਼ੀਅਲ ਸਿਲੰਡਰ ਅੱਜ ਯਾਨੀ 1 ਜੂਨ ਤੋਂ 135 ਰੁਪਏ ਸਸਤਾ ਹੋ ਗਿਆ ਹੈ।
ਦਿੱਲੀ 'ਚ ਹੁਣ 19 ਕਿਲੋ ਦਾ ਸਿਲੰਡਰ 2354 ਦੀ ਬਜਾਏ 2219 ਰੁਪਏ 'ਚ ਮਿਲੇਗਾ।
ਕੋਲਕਾਤਾ 'ਚ 2454 ਦੀ ਬਜਾਏ 2322 ਰੁਪਏ 'ਚ ਮਿਲੇਗਾ।
ਮੁੰਬਈ 'ਚ 2306 ਦੀ ਬਜਾਏ 2171.50 ਰੁਪਏ 'ਚ ਮਿਲੇਗਾ।
ਚੇਨਈ 'ਚ 2507 ਦੀ ਬਜਾਏ 19 ਕਿਲੋ ਦਾ ਸਿਲੰਡਰ 2373 ਰੁਪਏ 'ਚ ਮਿਲੇਗਾ।

 

 

LPG cylinderLPG cylinder

 

ਕੰਪਨੀਆਂ ਵੱਲੋਂ ਦਿੱਤੀ ਗਈ ਇਸ ਰਾਹਤ ਦਾ ਅਸਰ ਆਉਣ ਵਾਲੇ ਸਮੇਂ 'ਚ ਮਹਿੰਗਾਈ 'ਤੇ ਦੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਪਹਿਲਾਂ 1 ਮਈ ਨੂੰ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਵਿੱਚ ਕਰੀਬ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮਈ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਦੋ ਵਾਰ ਵਾਧਾ ਕੀਤਾ ਗਿਆ ਸੀ। ਘਰੇਲੂ ਸਿਲੰਡਰ (LPG ਸਿਲੰਡਰ ਦੀ ਕੀਮਤ) ਦੀ ਕੀਮਤ 7 ਮਈ ਨੂੰ 50 ਰੁਪਏ ਵਧਾ ਦਿੱਤੀ ਗਈ ਸੀ। ਇਸ ਦੇ ਨਾਲ ਹੀ 19 ਮਈ ਨੂੰ 3.50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਰ ਫਿਲਹਾਲ ਕੀਮਤਾਂ 'ਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ।

 

 

lpg cylinder pricelpg cylinder price

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement