ਬ੍ਰਿਜਭੂਸ਼ਣ ਦੀ ਸ਼ਿਕਾਇਤ ਕਰਨ ਵਾਲੀ ਨਾਬਾਲਗਾ ਦੀ ਪਛਾਣ ਉਜਾਗਰ ਕਰਨ ਵਾਲੇ ਵਿਅਕਤੀ 'ਤੇ ਭੜਕੀ DCW ਮੁਖੀ, ਨੋਟਿਸ ਜਾਰੀ 
Published : Jun 1, 2023, 8:58 am IST
Updated : Jun 1, 2023, 9:30 am IST
SHARE ARTICLE
Swati Maliwal
Swati Maliwal

ਵਿਅਕਤੀ ਨੂੰ 6 ਜੂਨ ਨੂੰ ਦੁਪਹਿਰ 12 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ ।

ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੇ ਮੁਖੀ ਸਵਾਤੀ ਮਾਲੀਵਾਲ ਨੇ ਪੁਲਸ ਨੂੰ ਇਕ ਨੋਟਿਸ ਜਾਰੀ ਕਰ ਕੇ ਉਸ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ, ਜਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੀ ਨਾਬਾਲਗ ਪਹਿਲਵਾਨ ਦੀ ਪਛਾਣ ਕਥਿਤ ਤੌਰ 'ਤੇ ਉਜਾਗਰ ਕੀਤੀ ਹੈ। ਮਾਲੀਵਾਲ ਨੇ ਮਾਮਲੇ ਵਿਚ ਦਿੱਲੀ ਦੇ ਡੀ.ਸੀ.ਪੀ. ਨੂੰ ਸੰਮਨ ਵੀ ਜਾਰੀ ਕੀਤਾ ਹੈ।  

ਸਵਾਤੀ ਮਾਲੀਵਾਲ ਨੇ ਕਰ ਕੇ ਲਿਖਿਆ ਕਿ, "ਇਕ ਵਿਅਕਤੀ ਖ਼ੁਦ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦੇਣ ਵਾਲੀ ਨਾਬਾਲਗ ਬੱਚੀ ਦਾ ਚਾਚਾ ਦੱਸ ਕੇ, ਉਸ ਦੇ ਦਸਤਾਵੇਜ਼ ਪ੍ਰੈੱਸ ਵਿਚ ਦਿਖਾ ਕੇ ਲੜਕੀ ਦੀ ਪਛਾਣ ਉਜਾਗਰ ਕਰ ਰਿਹਾ ਹੈ। ਪੁਲਸ ਨੂੰ ਨੋਟਿਸ ਦੇ ਰਹੀ ਹਾਂ, ਇਸ ਵਿਅਕਤੀ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਹੋਵੇ। ਕੀ ਇਸ ਲਈ ਬ੍ਰਿਜਭੂਸ਼ਣ ਨੂੰ ਛੱਡਿਆ ਗਿਆ ਹੈ ਕਿ ਪੀੜਤਾ 'ਤੇ ਦਬਾਅ ਬਣ ਸਕੇ?" 

File Photo

 

ਕਮਿਸ਼ਨ ਮੁਤਾਬਕ ਇਕ ਨਾਬਾਲਗ ਕੁੜੀ ਸਮੇਤ ਕੁੱਝ ਮਹਿਲਾ ਪਹਿਲਵਾਨਾਂ ਨੇ ਦੋਸ਼ ਲਗਾਇਆ ਹੈ ਕਿ ਸਿੰਘ ਨੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ। ਇਸ ਮਾਮਲੇ ਵਿਚ ਉਨ੍ਹਾਂ ਦੇ ਖ਼ਿਲਾਫ਼ ਦੋ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਮਹਿਲਾ ਕਮਿਸ਼ਨ ਨੇ ਕਿਹਾ ਕਿ ਹੁਣ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਨਾਬਾਲਿਗ ਸ਼ਿਕਾਇਤਕਰਤਾ ਦਾ ਚਾਚਾ ਹੋਣ ਦਾ ਦਾਅਵਾ ਕਰਨ ਵਾਲਾ ਵਿਅਕਤੀ ਆਪਣੀ ਪਛਾਣ ਦੱਸਦਾ ਹੈ ਜੋ ਪੋਕਸੋ ਦੇ ਤਹਿਤ ਇਕ ਜੁਰਮ ਹੈ।

ਕਮਿਸ਼ਨ ਨੇ ਪੁਲਸ ਨੂੰ ਕੁੜੀ ਦੀ ਪਛਾਣ ਉਜਾਗਰ ਕਰਨ ਲਈ ਵਿਅਕਤੀ ਦੇ ਵਿਰੁੱਧ ਦਰਜ ਕੀਤੀ ਜਾਣ ਵਾਲੀ ਐੱਫ.ਆਈ.ਆਰ. ਦੀ ਇਕ ਕਾਪੀ ਨਾਲ ਵੇਰਵਾ ਮੰਗਿਆ ਹੈ ਤੇ ਉਨ੍ਹਾਂ ਨੂੰ 6 ਜੂਨ ਨੂੰ ਦੁਪਹਿਰ 12 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ। DCW ਨੇ ਕਿਹਾ ਕਿ ਉਸ ਨੇ ਦਿੱਲੀ ਪੁਲਸ ਨੂੰ ਮੁੱਖ ਮੁਲਜ਼ਮ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਹੁਣ ਤਕ ਗ੍ਰਿਫ਼ਤਾਰ ਨਾ ਕਰਨ ਦਾ ਕਾਰਨ ਦੱਸਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ, ਉਸ ਨੇ ਪੁਲਸ ਤੋਂ ਪੁੱਛਗਿੱਛ ਰਿਪੋਰਟ ਦੀ ਇਕ ਕਾਪੀ ਪ੍ਰਦਾਨ ਕਰਨ ਲਈ ਕਿਹਾ ਕਿ ਕੀ ਬ੍ਰਿਜਭੂਸ਼ਣ ਕਿਸੇ ਵੀ ਤਰ੍ਹਾਂ ਨਾਬਾਲਿਗ ਪੀੜਤਾ ਦੀ ਪਛਾਣ ਉਜਾਗਰ ਕਰਨ ਦੇ ਕਾਰੇ ਨਾਲ ਜੁੜਿਆ ਹੋਇਆ ਹੈ। ਮਾਲੀਵਾਲ ਨੇ ਡੀ.ਸੀ.ਪੀ. ਨੂੰ ਮਾਮਲੇ ਵਿਚ ਕੀਤੀ ਗਈ ਕਾਰਵਾਈ ਰਿਪੋਰਟ ਦੇ ਨਾਲ 2 ਜੂਨ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement