ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਸੰਭਾਲਿਆ ਅਹੁਦਾ

By : GAGANDEEP

Published : Jun 1, 2023, 5:14 pm IST
Updated : Jun 1, 2023, 5:14 pm IST
SHARE ARTICLE
photo
photo

''ਸਰਕਾਰ ਵਲੋਂ ਆਰੰਭੇ ਕੰਮਾਂ ਨੂੰ ਅੱਗੇ ਲਿਜਾਣ ਲਈ ਪੂਰੀ ਮਿਹਨਤ ਕਰਾਂਗੇ''

 

ਚੰਡੀਗੜ੍ਹ: ਪੰਜਾਬ ਵਜ਼ਾਰਤ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ।  ਖੁੱਡੀਆ ਨੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਤੇ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕਾਂ ਜਗਰੂਪ ਸਿੰਘ ਗਿੱਲ, ਪ੍ਰੋ ਬਲਜਿੰਦਰ ਕੌਰ, ਗੁਰਦਿੱਤ ਸਿੰਘ ਸੇਖੋਂ, ਰਜਨੀਸ਼ ਦਹੀਆ, ਜਗਦੀਪ ਗੋਲਡੀ ਕੰਬੋਜ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਦਵਿੰਦਰ ਸਿੰਘ ਲਾਡੀ ਢੌੰਸ, ਨਰਿੰਦਰ ਪਾਲ ਸਿੰਘ ਸਵਨਾ, ਅਮਨਦੀਪ ਗੋਲਡੀ ਮੁਸਾਫਿਰ, ਮਨਜਿੰਦਰ ਸਿੰਘ ਲਾਲਪੁਰਾ ਤੇ ਸਰਵਣ ਸਿੰਘ ਧੁੰਨ ਦੀ  ਹਾਜ਼ਰੀ ਵਿੱਚ ਅਹੁਦਾ ਸਾਂਭਿਆ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੇ ਖੁੱਡੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਸੇਵਾਮੁਕਤ ਪਟਵਾਰੀ ਜਗਜੀਤ ਜੱਗਾ ਗ੍ਰਿਫ਼ਤਾਰ

ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੁੱਡੀਆਂ ਨੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਵੱਲੋਂ ਆਰੰਭੇ ਕੰਮਾਂ ਨੂੰ ਅੱਗੇ ਲਿਜਾਣ ਲਈ ਪੂਰੀ ਮਿਹਨਤ ਕਰਨਗੇ।

ਇਹ ਵੀ ਪੜ੍ਹੋ: ਗੁਰੂਗ੍ਰਾਮ ਪੁਲਿਸ ਵਲੋਂ ਲਾਰੈਂਸ ਗੈਂਗ ਦੇ 10 ਸ਼ਾਰਪ ਸ਼ੂਟਰ ਪੁਲਿਸ ਦੀ ਵਰਦੀ 'ਚ ਗ੍ਰਿਫ਼ਤਾਰ

ਇਸ ਮੌਕੇ ਹਾਜ਼ਰ ਲੰਬੀ ਹਲਕੇ ਤੋਂ ਪਾਰਟੀ ਅਹੁਦੇਦਾਰ ਤੇ ਵਰਕਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ ਲੰਬੀ ਹਲਕੇ ਤੋਂ ਵਿਧਾਇਕ ਖੁੱਡੀਆਂ ਨੂੰ ਕੈਬਨਿਟ ਮੰਤਰੀ ਬਣਾ ਕੇ ਪੇਂਡੂ ਖ਼ਿੱਤੇ ਤੇ ਕਿਸਾਨਾਂ ਨਾਲ ਜੁੜੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement