ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ
Published : Jun 2, 2024, 6:58 am IST
Updated : Jun 2, 2024, 6:58 am IST
SHARE ARTICLE
Election results
Election results

ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ : ਚੋਣ ਕਮਿਸ਼ਨ 

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਸਨਿਚਰਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਐਤਵਾਰ ਸਵੇਰੇ 6 ਵਜੇ ਸ਼ੁਰੂ ਹੋਵੇਗੀ। 

ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਦੀ ਬਜਾਏ 2 ਜੂਨ ਕਰ ਦਿਤੀ ਗਈ ਸੀ ਕਿਉਂਕਿ ਦੋਹਾਂ ਵਿਧਾਨ ਸਭਾਵਾਂ ਦਾ ਕਾਰਜਕਾਲ 2 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਉਸ ਦਿਨ ਤਕ ਨਵੇਂ ਸਦਨ ਦਾ ਗਠਨ ਕੀਤਾ ਜਾਣਾ ਹੈ। 

ਚੋਣ ਕਮਿਸ਼ਨ ਨੇ ਸਨਿਚਰਵਾਰ ਨੂੰ ਇਕ ਬਿਆਨ ’ਚ ਗਿਣਤੀ ਪ੍ਰਣਾਲੀ, ਗਿਣਤੀ ਪ੍ਰਕਿਰਿਆ, ਈ.ਵੀ.ਐਮ. ਅਤੇ ਪੇਪਰ ਟ੍ਰੇਲ ਮਸ਼ੀਨਾਂ ਦੇ ਭੰਡਾਰਨ ਬਾਰੇ ਜਾਰੀ ਤਾਜ਼ਾ ਹਦਾਇਤਾਂ ਨੂੰ ਵੀ ਸਾਂਝਾ ਕੀਤਾ। ਇਕ ਹੁਕਮ ਅਨੁਸਾਰ ਚੋਣ ਨਿਯਮ, 1961 ਦੇ ਨਿਯਮ 54ਏ ਅਨੁਸਾਰ ਡਾਕ ਬੈਲਟਾਂ ਦੀ ਗਿਣਤੀ ਪਹਿਲਾਂ ਰਿਟਰਨਿੰਗ ਅਫਸਰ ਦੀ ਮੇਜ਼ ’ਤੇ ਸ਼ੁਰੂ ਹੋਵੇਗੀ। 

ਰੁਝਾਨਾਂ ਅਤੇ ਨਤੀਜਿਆਂ ਨੂੰ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ, ਚੋਣ ਅਧਿਕਾਰੀਆਂ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਵਲੋਂ ਡਿਜੀਟਲ ਡਿਸਪਲੇ ਪੈਨਲਾਂ ਰਾਹੀਂ ਸਥਾਨਕ ਪੱਧਰ ’ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। 

ਇਕ ਬਿਆਨ ’ਚ ਚੋਣ ਕਮਿਸ਼ਨ ਨੇ ਸਨਿਚਰਵਾਰ ਨੂੰ ਉਨ੍ਹਾਂ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵੋਟ ਪਾਉਣ ਲਈ ਕਈ ਚੁਨੌਤੀਆਂ ਦਾ ਸਾਹਮਣਾ ਕੀਤਾ। ਚੋਣ ਕਮਿਸ਼ਨ ਨੇ ਇਹ ਟਿਪਣੀ ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ ਤੋਂ ਬਾਅਦ ਕੀਤੀ। ਚੋਣਾਂ ਦਾ ਐਲਾਨ 16 ਮਾਰਚ ਨੂੰ ਕੀਤਾ ਗਿਆ ਸੀ, ਜਦਕਿ ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਾਂ ਪਈਆਂ ਸਨ। 

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement