India Alliance Meeting : ਦਿੱਲੀ 'ਚ ਅੱਜ 'ਇੰਡੀਆ' ਗਠਜੋੜ ਦੀ ਅਹਿਮ ਮੀਟਿੰਗ, ਜਾਣੋ ਕੌਣ -ਕੌਣ ਹੋਵੇਗਾ ਸ਼ਾਮਲ
Published : Jun 1, 2024, 2:12 pm IST
Updated : Jun 1, 2024, 2:12 pm IST
SHARE ARTICLE
Mallikarjun Kharge
Mallikarjun Kharge

ਇਹ ਬੈਠਕ ਦਿੱਲੀ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਦੁਪਹਿਰ 2 ਵਜੇ ਹੋਵੇਗੀ

India Alliance Meeting: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਠੀਕ ਪਹਿਲਾਂ ਵਿਰੋਧੀ ਗਠਜੋੜ ' ਇੰਡੀਆ' ਅੱਜ ਇੱਕ ਅਹਿਮ ਮੀਟਿੰਗ ਕਰਨ ਜਾ ਰਿਹਾ ਹੈ। ਇਹ ਬੈਠਕ ਦਿੱਲੀ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਦੁਪਹਿਰ 2 ਵਜੇ ਹੋਵੇਗੀ। ਇਸ ਵਿੱਚ ਹਿੱਸਾ ਲੈਣ ਲਈ ਗਠਜੋੜ ਦੇ ਸਾਰੇ ਵੱਡੇ ਆਗੂ ਆਪੋ-ਆਪਣੇ ਰਾਜਾਂ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ।

ਸੂਤਰਾਂ ਮੁਤਾਬਕ ਇਸ ਮੀਟਿੰਗ 'ਚ 4 ਜੂਨ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤਾਂ 'ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਇਕਜੁਟਤਾ ਬਣਾਈ ਰੱਖਣ ਅਤੇ ਗਠਜੋੜ ਵਿਚ ਨਵੇਂ ਸਹਿਯੋਗੀਆਂ ਨੂੰ ਲਿਆਉਣ ਦੇ ਤਰੀਕਿਆਂ 'ਤੇ ਰਣਨੀਤੀ ਬਣਾਈ ਜਾ ਸਕਦੀ ਹੈ।

ਮੀਟਿੰਗ ਵਿੱਚ ਕੌਣ ਸ਼ਾਮਲ ਹੋਵੇਗਾ?

ਜਾਣਕਾਰੀ ਮੁਤਾਬਕ ਇੰਡੀਆ ਗਠਜੋੜ ਦੀ ਇਸ ਬੈਠਕ 'ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ, ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ,ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮਹਿਬੂਬਾ ਮੁਫਤੀ, ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ, ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ, ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਅਤੇ ਜੇਐਮਐਮ ਆਗੂ ਕਲਪਨਾ ਸੋਰੇਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਬਹੁਤ ਸਾਰੇ ਆਗੂ ਹਿੱਸਾ ਲੈਣਗੇ। ਹਾਲਾਂਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੈਠਕ 'ਚ ਸ਼ਾਮਲ ਨਹੀਂ ਹੋਵੇਗੀ, ਪਰ ਆਪਣਾ ਪ੍ਰਤੀਨਿਧੀ ਭੇਜੇਗੀ।

 

 

Location: India, Delhi

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement