Salman Khan : ਪਨਵੇਲ 'ਚ ਸਲਮਾਨ ਖਾਨ ਦੀ ਕਾਰ 'ਤੇ ਸੀ ਹਮਲਾ ਕਰਨ ਦੀ ਯੋਜਨਾ, ਪਾਕਿਸਤਾਨ ਤੋਂ ਆਉਣੇ ਸੀ ਹਥਿਆਰ
Published : Jun 1, 2024, 11:15 am IST
Updated : Jun 1, 2024, 11:15 am IST
SHARE ARTICLE
Salman Khan attack
Salman Khan attack

ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਚਾਰ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

Salman Khan : ਬਾਲੀਵੁੱਡ ਅਦਾਕਾਰ ਸਲਮਾਨ ਖਾਨ 'ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਮੁੰਬਈ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਮੁੰਬਈ ਪੁਲਸ ਨੇ ਪਨਵੇਲ 'ਚ ਅਭਿਨੇਤਾ ਸਲਮਾਨ ਖਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਲਈ ਪਾਕਿਸਤਾਨੀ ਹਥਿਆਰ ਸਪਲਾਇਰ ਤੋਂ ਹਥਿਆਰ ,ਮੰਗਵਾਉਣ ਦੀ ਯੋਜਨਾ ਸੀ।

ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ। ਉਨ੍ਹਾਂ ਨੇ ਫਾਰਮ ਹਾਊਸ ਅਤੇ ਕਈ ਸ਼ੂਟਿੰਗ ਸਾਈਟਾਂ ਦੀ ਰੇਕੀ ਕੀਤੀ ਸੀ। ਉਨ੍ਹਾਂ ਨੂੰ ਏ.ਕੇ.-47 ਅਤੇ ਹੋਰ ਕਈ ਹਥਿਆਰਾਂ ਨਾਲ ਸਲਮਾਨ ਖਾਨ 'ਤੇ ਫਾਇਰਿੰਗ ਕਰਨ ਦਾ ਹੁਕਮ ਦਿੱਤਾ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਵਿੱਚੋਂ ਅਜਿਹੀਆਂ ਕਈ ਵੀਡੀਓਜ਼ ਬਰਾਮਦ ਕੀਤੀਆਂ ਹਨ।

ਪੁਲਿਸ ਨੇ 17 ਤੋਂ ਵੱਧ ਲੋਕਾਂ ਖਿਲਾਫ ਦਰਜ ਕੀਤੀ FIR 

ਫੜੇ ਗਏ ਮੁਲਜ਼ਮਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਾਹਵੀ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਸੰਪਤ ਨਹਿਰਾ, ਗੋਲਡੀ ਬਰਾੜ ਸਮੇਤ 17 ਤੋਂ ਵੱਧ ਲੋਕਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਅਜੇ ਕਸ਼ਯਪ ਪਾਕਿਸਤਾਨ ਵਿੱਚ ਡੋਗਾ ਨਾਂ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ, ਜੋ ਐਮ-16, ਏਕੇ-47 ਅਤੇ ਏਕੇ-92 ਖਰੀਦਣ ਲਈ ਕੰਮ ਕਰਦਾ ਹੈ। ਐਫਆਈਆਰ ਵਿੱਚ ਵੀ ਇਹੋ ਗੱਲ ਕਹੀ ਗਈ ਹੈ।

14 ਅਪ੍ਰੈਲ ਨੂੰ ਸਲਮਾਨ ਦੇ ਘਰ 'ਤੇ ਹੋਈ ਸੀ ਗੋਲੀਬਾਰੀ  

ਦੱਸ ਦੇਈਏ ਕਿ ਇਸ ਸਾਲ 14 ਅਪ੍ਰੈਲ ਨੂੰ ਲਾਰੈਂਸ ਗੈਂਗ ਦੇ ਦੋ ਸ਼ੂਟਰਾਂ ਨੇ ਸਲਮਾਨ ਦੇ ਘਰ 'ਤੇ ਗੋਲੀਬਾਰੀ ਕੀਤੀ ਸੀ। ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਅਣਪਛਾਤੇ ਲੋਕਾਂ ਨੇ ਹਵਾ ਵਿੱਚ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਦੋਵੇਂ ਸ਼ੂਟਰ ਬਾਈਕ 'ਤੇ ਆਏ ਅਤੇ ਫਿਰ ਹਵਾ 'ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਦੋਵਾਂ ਨੇ ਹੈਲਮੇਟ ਪਾਇਆ ਹੋਇਆ ਸੀ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਇਨ੍ਹਾਂ ਗੋਲੀਆਂ ਦੇ ਨਿਸ਼ਾਨ ਸਲਮਾਨ ਦੇ ਅਪਾਰਟਮੈਂਟ ਦੇ ਬਾਹਰ ਵੀ ਮਿਲੇ ਹਨ। ਇੱਕ ਗੋਲੀ ਉਸਦੀ ਬਾਲਕੋਨੀ ਦੇ ਜਾਲ ਵਿੱਚੋਂ ਵੀ ਲੰਘ ਗਈ।

ਫਿਰ ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ। ਬਾਅਦ 'ਚ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਦੋਵਾਂ ਨੇ ਲਾਰੈਂਸ ਗੈਂਗ ਤੋਂ ਹੀ ਇਸ ਕੰਮ ਲਈ ਸੁਪਾਰੀ ਮਿਲਣ ਦੀ ਗੱਲ ਕਬੂਲੀ ਗਈ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ 'ਚ ਬਿਸ਼ਨੋਈ ਭਰਾਵਾਂ ਨੂੰ ਦੋਸ਼ੀ ਬਣਾਇਆ ਹੈ ਅਤੇ ਹੁਣ ਲਾਰੇਂਸ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਫਿਲਹਾਲ ਉਹ ਗੁਜਰਾਤ ਦੀ ਸਾਬਰਮਤੀ ਜੇਲ 'ਚ ਬੰਦ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement