
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਕਿਸ਼ਤਵਾੜ ਦੇ ਕੇਸ਼ਵਨ ਇਲਾਕੇ 'ਚ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ।
ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਕਿਸ਼ਤਵਾੜ ਦੇ ਕੇਸ਼ਵਨ ਇਲਾਕੇ 'ਚ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ। ਜਿਸ ਕਾਰਨ 25 ਯਾਤਰੀਆਂ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਦੇ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮਿਲੀ ਜਾਣਕਾਰੀ ਮੁਤਾਬਕ 13 ਲੋਕ ਜ਼ਖਮੀ ਵੀ ਹੋਏ ਹਨ।
Road accident in jammu
ਮੌਕੇ 'ਤੇ ਪਹੁੰਚੀ ਬਚਾਅ ਟੀਮ ਨੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ। ਹਾਦਸੇ ਵਿਚ ਜ਼ਖਮੀ ਹੋਏ ਯਾਤਰੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੌਕੇ 'ਤੇ ਪੁਲਿਸ ਅਤੇ ਬਚਾਅ ਦਲ ਦੀਆਂ ਟੀਮਾਂ ਪਹੁੰਚ ਗਈਆਂ ਹਨ।