
ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ 5,85,493 ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਸ ਵਿਚੋਂ 17,400 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। ਇੱਕ ਪਾਸੇ ਸਰਕਾਰ ਵੱਲੋਂ ਕਰੋਨਾ ਕਾਰਨ ਲੱਗੇ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 5 ਲੱਖ 85 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।
covid 19
ਉੱਧਰ ਬੁੱਧਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ 5,85,493 ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਸ ਵਿਚੋਂ 17,400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ਼ ਵਿਚ 3,47,979 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਉੱਥੇ ਹੀ ਐਕਟਿਵ ਕੇਸ 2 ਲੱਖ 20 ਹਜ਼ਾਰ ਹਨ।
Covid19
ਇਸੇ ਨਾਲ ਹੀ ਪਿਛਲੇ 24 ਘੰਟੇ ਵਿਚ 18,653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਗਈ ਹੈ। ਆਈਸੀਐੱਮਆਰ ਦੇ ਅੰਕੜਿਆਂ ਮੁਤਾਬਿਕ 30 ਜੂਨ ਤੱਕ ਦੇਸ਼ ਵਿਚ 88 ਲੱਖ, 26 ਹਜ਼ਾਰ, 585 ਟੈਸਟ ਕੀਤੇ ਜਾ ਚੁੱਕੇ ਹਨ। ਇਕੱਲੇ 30 ਜੂਨ ਨੂੰ ਹੀ ਦੇਸ਼ ਵਿਚ 2 ਲੱਖ 17 ਹਜ਼ਾਰ, 931 ਟੈਸਟ ਕੀਤੇ ਗਏ।
Covid19
ਇਸ ਦੇ ਨਾਲ ਹੀ ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਕਰੋਨਾ ਵਾਇਰਸ ਦੀ ਮਾਰ ਮਹਾਂਰਾਸ਼ਟਰ ਵਿਚ ਪੈ ਰਹੀ ਹੈ। ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਉੱਥੇ ਹੀ 7,855 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।
COVID19 cases
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।