
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ।
ਸ੍ਰੀਨਗਰ, 30 ਜੂਨ : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਮੰਗਲਵਾਰ ਸਵੇਰੇ ਦਖਣੀ ਕਸ਼ਮੀਰ ਵਿਚ ਅਨੰਤਨਾਗ ਜ਼ਿਲ੍ਹੇ ਦੇ ਬਾਘਮਾ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕਰ ਦਿਤੀ।
Photo
ਇਸੇ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿਤੀਆਂ। ਫ਼ੌਜ ਨੇ ਵੀ ਜਵਾਬ ਦਿਤਾ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦਸਿਆ ਕਿ ਹਾਲੇ ਤਕ ਦੋ ਅਤਿਵਾਦੀ ਮਾਰੇ ਗਏ ਹਨ। ਅਨੰਤਨਾਗ ਦੇ ਖੁਲਚੋਹਰ ਇਲਾਕੇ ਵਿਚ ਸੋਮਵਾਰ ਨੂੰ ਹੋਏ ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ ਸਨ। (ਏਜੰਸੀ)