
ਮੌਸਮ ਵਿਭਾਗ ਦੀ ਚਿਤਾਵਨੀ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਪੈ ਸਕਦੀ ਹੈ।
ਨਵੀਂ ਦਿੱਲੀ: ਉੱਤਰੀ ਅਤੇ ਉੱਤਰ ਪੱਛਮੀ ਰਾਜਾਂ (Northern and Northwestern States) ਲਈ ਅਗਲੇ ਦੋ ਦਿਨ ਗਰਮੀ ਕਾਰਨ ਹੋਰ ਮੁਸ਼ਕਲ ਹੋਣ ਵਾਲੀ ਹੈ। ਮੌਸਮ ਵਿਭਾਗ (Meteorological Department) ਨੇ ਚਿਤਾਵਨੀ ਦਿੱਤੀ ਹੈ ਕਿ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿਚ ਅਗਲੇ ਦੋ ਦਿਨਾਂ ਤੱਕ ਗਰਮੀ ਦੀ ਲਹਿਰ ਦੀ ਤੀਬਰਤਾ ਦਾ ਅਨੁਭਵ ਹੋ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪਾਕਿਸਤਾਨ ਅਤੇ ਉੱਤਰ ਪੱਛਮੀ ਭਾਰਤ ਵਲੋਂ ਤੇਜ਼ ਗਰਮ ਹਵਾਵਾਂ ਚੱਲਣ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਗਰਮੀ ਕਾਰਨ ਗੰਭੀਰ ਸਥਿਤੀ ਬਣ ਸਕਦੀ ਹੈ।
ਹੋਰ ਪੜ੍ਹੋ: ਪਰੌਂਠੇ ਖਾਣ ਗਏ ਏਮਜ਼ ਦੇ ਡਾਕਟਰਾਂ ਤੇ ਦੁਕਾਨਦਾਰ ਵਿਚਾਲੇ ਹੋਈ ਤਿੱਖੀ ਬਹਿਸ, ਦੋ ਡਾਕਟਰਾਂ ਸਣੇ 4 ਜ਼ਖਮੀ
Summers
ਦੱਸ ਦੇਈਏ ਕਿ ਇਨ੍ਹਾਂ ਰਾਜਾਂ ਵਿੱਚ ਗਰਮੀ ਦੀ ਸਥਿਤੀ ਗੰਭੀਰ ਹੈ, ਜਿਸ ਕਾਰਨ ਮਾਨਸੂਨ (Monsoon) ਦੇ ਆਉਣ ਵਿੱਚ ਵੀ ਦੇਰੀ ਹੋ ਰਹੀ ਹੈ। ਮੌਸਮ ਵਿਭਾਗ ਪਿਛਲੇ ਦੋ ਹਫ਼ਤਿਆਂ ਤੋਂ ਇਹ ਕਹਿ ਰਿਹਾ ਹੈ ਕਿ ਉੱਤਰ ਪੱਛਮੀ ਭਾਰਤ ਵਿੱਚ ਮਾਨਸੂਨ ਦੇ ਪਹੁੰਚਣ ਵਿੱਚ ਦੇਰੀ ਹੋਵੇਗੀ। ਭਾਰਤੀ ਮੌਸਮ ਵਿਭਾਗ (Indian Meteorological Department) ਨੇ ਆਪਣੇ ਤਾਜ਼ਾ ਅਪਡੇਟ (Latest Update) ਵਿੱਚ ਦੱਸਿਆ ਹੈ ਕਿ ਅਗਲੇ 24 ਘੰਟਿਆਂ ਵਿੱਚ ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ ਅਤੇ ਛੱਤੀਸਗੜ ਵਿੱਚ ਤੇਜ਼ ਗਰਜ ਅਤੇ ਬਿਜਲੀ ਚਮਕਦੀ ਵੇਖੀ ਜਾ ਸਕਦੀ ਹੈ। ਤੂਫਾਨ ਇੰਨੀ ਗਤੀ ‘ਚ ਹੋਵੇਗਾ ਕਿ ਇਹ ਬਾਹਰਲੇ ਲੋਕਾਂ ਅਤੇ ਜਾਨਵਰਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਹੋਰ ਪੜ੍ਹੋ: ਮਾਮੂਲੀ ਝਗੜੇ ਨੂੰ ਲੈ ਕੇ ਡਾਕਟਰ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
PHOTO
ਹੋਰ ਪੜ੍ਹੋ: ਦੁਖਦਾਈ ਖ਼ਬਰ: ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ
ਅਗਲੇ 6-7 ਦਿਨਾਂ ਵਿਚ ਬਿਹਾਰ, ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ ਪੂਰਬੀ ਰਾਜਾਂ ਦੇ ਕੁਝ ਹਿੱਸਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ, ਅਗਲੇ 3 ਦਿਨਾਂ ਵਿੱਚ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਵੀ ਤੇਜ਼ ਬਾਰਸ਼ ਹੋ ਸਕਦੀ ਹੈ। ਆਸਾਮ ਅਤੇ ਮੇਘਾਲਿਆ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।