ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ
Published : Jul 1, 2022, 9:45 am IST
Updated : Jul 1, 2022, 9:45 am IST
SHARE ARTICLE
Ban on single-use plastic comes into effect from today
Ban on single-use plastic comes into effect from today

ਸੂਬਾ ਸਰਕਾਰਾਂ ਨੇ ਅਜਿਹੀਆਂ ਵਸਤੂਆਂ ਦੇ ਨਿਰਮਾਣ, ਵੰਡ, ਸਟੋਰੇਜ ਅਤੇ ਵਿਕਰੀ ਵਿਚ ਲੱਗੇ ਯੂਨਿਟਾਂ ਨੂੰ ਬੰਦ ਕਰਨ ਲਈ ਇਕ ਇਨਫੋਰਸਮੈਂਟ ਅਭਿਆਨ ਸ਼ੁਰੂ ਕੀਤਾ ਹੈ।

 

ਨਵੀਂ ਦਿੱਲੀ: ਸਿੰਗਲ ਯੂਜ਼ ਪਲਾਸਟਿਕ ਦੇ 19 ਉਤਪਾਦਾਂ 'ਤੇ 1 ਜੁਲਾਈ ਤੋਂ ਪਾਬੰਦੀ ਲਗਾਈ ਜਾਵੇਗੀ। ਅੱਜ ਤੋਂ ਲਗਭਗ 19 ਵਸਤੂਆਂ ਦੇ ਨਿਰਮਾਣ, ਭੰਡਾਰਨ, ਆਯਾਤ, ਵੰਡ, ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇਗੀ। ਇਹਨਾਂ ਪਾਬੰਦੀਸ਼ੁਦਾ ਵਸਤੂਆਂ ਵਿਚ ਪੀਣ ਵਾਲੇ ਪਾਈਪ, ਈਅਰ ਬਡਜ਼, ਕੈਂਡੀ, ਗੁਬਾਰੇ, ਪਲਾਸਟਿਕ ਦੇ ਬਰਤਨ ਜਿਵੇਂ ਕਿ ਚੱਮਚ, ਪਲੇਟਾਂ ਅਤੇ ਪੈਕੇਜਿੰਗ ਫ਼ਿਲਮ ਸਮੇਤ ਸਜਾਵਟ ਵਿਚ ਵਰਤੇ ਜਾਣ ਵਾਲੇ ਥਰਮੋਕੋਲ ਸ਼ਾਮਲ ਹਨ। ਜੇਕਰ ਪਾਬੰਦੀ ਦੇ ਬਾਅਦ ਵੀ ਉਤਪਾਦਨ ਕੀਤਾ ਜਾਂਦਾ ਹੈ ਤਾਂ ਸੱਤ ਸਾਲ ਦੀ ਕੈਦ ਅਤੇ ਇਕ ਲੱਖ ਜੁਰਮਾਨੇ ਦੀ ਵਿਵਸਥਾ ਹੈ। ਪਾਬੰਦੀ ਸ਼ੁਰੂ ਹੋਣ ਦੇ ਨਾਲ ਸੂਬਾ ਸਰਕਾਰਾਂ ਨੇ ਅਜਿਹੀਆਂ ਵਸਤੂਆਂ ਦੇ ਨਿਰਮਾਣ, ਵੰਡ, ਸਟੋਰੇਜ ਅਤੇ ਵਿਕਰੀ ਵਿਚ ਲੱਗੇ ਯੂਨਿਟਾਂ ਨੂੰ ਬੰਦ ਕਰਨ ਲਈ ਇਕ ਇਨਫੋਰਸਮੈਂਟ ਅਭਿਆਨ ਸ਼ੁਰੂ ਕੀਤਾ ਹੈ। ਕੇਂਦਰੀ ਵਾਤਾਵਰਣ ਮੰਤਰਾਲੇ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

Single Use PlasticSingle Use Plastic

ਉਹਨਾਂ ਕਿਹਾ ਕਿ ਪਾਬੰਦੀ ਦੀ ਉਲੰਘਣਾ ਕਰਨ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਵਿਚ ਵਾਤਾਵਰਣ ਸੁਰੱਖਿਆ ਐਕਟ (ਈਪੀਏ) ਦੀ ਧਾਰਾ 15 ਅਤੇ ਸਬੰਧਤ ਨਗਰ ਨਿਗਮਾਂ ਦੇ ਉਪ-ਨਿਯਮਾਂ ਦੇ ਤਹਿਤ ਜੁਰਮਾਨਾ, ਜੇਲ੍ਹ ਦੀ ਸਜ਼ਾ ਜਾਂ ਦੋਵੇਂ ਸ਼ਾਮਲ ਹਨ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਰਾਸ਼ਟਰੀ ਅਤੇ ਰਾਜ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਸੇ ਵੀ ਵਰਜਿਤ ਐਸਯੂਪੀ ਵਸਤੂ ਦੀ ਅੰਤਰ-ਰਾਜੀ ਆਵਾਜਾਈ ਨੂੰ ਰੋਕਣ ਲਈ ਸਰਹੱਦੀ ਚੌਕੀਆਂ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ ਹਨ।

single use plastic single use plastic

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਮਦਦ ਲੈਣ ਲਈ ਨਾਗਰਿਕਾਂ ਲਈ ਸ਼ਿਕਾਇਤ ਨਿਵਾਰਣ ਐਪ ਵੀ ਲਾਂਚ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਐਫਐਮਸੀਜੀ ਸੈਕਟਰ ਵਿਚ ਪੈਕੇਜਿੰਗ ਲਈ ਵਰਤੇ ਜਾਣ ਵਾਲੇ ਪਲਾਸਟਿਕ 'ਤੇ ਕੋਈ ਪਾਬੰਦੀ ਨਹੀਂ ਹੈ ਪਰ ਇਸ ਨੂੰ ਵਿਸਤ੍ਰਿਤ ਨਿਰਮਾਤਾ ਜ਼ਿੰਮੇਵਾਰੀ (ਈਪੀਆਰ) ਦਿਸ਼ਾ ਨਿਰਦੇਸ਼ਾਂ ਦੇ ਤਹਿਤ ਰੱਖਿਆ ਜਾਵੇਗਾ। ਰਾਸ਼ਟਰੀ ਰਾਜਧਾਨੀ ਵਿਚ ਮਾਲ ਵਿਭਾਗ ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਪਾਬੰਦੀ ਨੂੰ ਲਾਗੂ ਕਰਨ ਲਈ ਕ੍ਰਮਵਾਰ 33 ਅਤੇ 15 ਟੀਮਾਂ ਦਾ ਗਠਨ ਕੀਤਾ ਹੈ। ਦਿੱਲੀ ਵਿਚ ਹਰ ਰੋਜ਼ 1,060 ਟਨ ਪਲਾਸਟਿਕ ਕੂੜਾ ਪੈਦਾ ਹੁੰਦਾ ਹੈ। ਰਾਜਧਾਨੀ ਵਿਚ ਕੁੱਲ ਠੋਸ ਰਹਿੰਦ-ਖੂੰਹਦ ਦਾ 5.6 ਪ੍ਰਤੀਸ਼ਤ (ਜਾਂ 56 ਕਿਲੋਗ੍ਰਾਮ ਪ੍ਰਤੀ ਮੀਟ੍ਰਿਕ ਟਨ) ਸਿੰਗਲ-ਯੂਜ਼ ਪਲਾਸਟਿਕ ਦਾ ਅਨੁਮਾਨ ਹੈ।

Single-Use Plastic Banned From July Single-Use Plastic Banned From July

ਦਿੱਲੀ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪਲਾਸਟਿਕ ਵੇਸਟ ਮੈਨੇਜਮੈਂਟ ਨਿਯਮਾਂ ਤਹਿਤ ਪਛਾਣੇ ਗਏ ਐਸਯੂਪੀ ਵਸਤੂਆਂ ਦੇ ਨਿਰਮਾਣ, ਆਯਾਤ, ਸਟੋਰੇਜ, ਵੰਡ, ਵਿਕਰੀ ਅਤੇ ਵਰਤੋਂ ਅਤੇ ਹੋਰ ਪਾਬੰਦੀਸ਼ੁਦਾ ਗਤੀਵਿਧੀਆਂ ਵਿਚ ਲੱਗੇ ਯੂਨਿਟਾਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇਗਾ। ਅਧਿਕਾਰੀ ਨੇ ਕਿਹਾ ਕਿ ਡੀਪੀਸੀਸੀ ਕੰਟੇਨਮੈਂਟ ਜ਼ੋਨਾਂ ਵਿਚ ਪਾਬੰਦੀ ਦੀ ਪਾਲਣਾ ਨੂੰ ਯਕੀਨੀ ਬਣਾਏਗੀ ਅਤੇ ਗੈਰ ਰਸਮੀ ਖੇਤਰ ਵਿਚ ਇਸ ਨੂੰ ਲਾਗੂ ਕਰਨ ਲਈ ਐਮਸੀਡੀ ਅਤੇ ਹੋਰ ਸਥਾਨਕ ਸੰਸਥਾਵਾਂ ਜ਼ਿੰਮੇਵਾਰ ਹੋਣਗੀਆਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement