
ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਮਨੀਪੁਰ - ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿਚ ਇੱਕ ਨਦੀ ਵਿਚੋਂ ਲਾਸ਼ਾਂ ਨੂੰ ਕੱਢਣ ਦੀ ਮੁਹਿੰਮ ਜਾਰੀ ਹੈ। ਜਿੱਥੇ ਜ਼ਮੀਨ ਖਿਸਕਣ ਕਾਰਨ ਟੈਰੀਟੋਰੀਅਲ ਆਰਮੀ ਦੇ ਜਵਾਨਾਂ ਸਮੇਤ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਤੁਪੁਲ ਯਾਰਡ ਰੇਲਵੇ ਨਿਰਮਾਣ ਸਥਾਨ ਦੇ ਨੇੜੇ 107 ਟੈਰੀਟੋਰੀਅਲ ਆਰਮੀ (ਟੀਏ) ਕੈਂਪ 'ਤੇ ਬੁੱਧਵਾਰ ਰਾਤ ਨੂੰ ਜ਼ਮੀਨ ਖਿਸਕਣ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਘੱਟੋ-ਘੱਟ 55 ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਨੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਨਦੀ ਦੇ ਵਹਾਅ ਵਿੱਚ ਖੁਦਾਈ ਮਸ਼ੀਨਾਂ ਲਗਾਈਆਂ ਹੋਈਆਂ ਹਨ। ਹੁਣ ਤੱਕ 13 ਟੈਰੀਟੋਰੀਅਲ ਆਰਮੀ ਦੇ ਜਵਾਨਾਂ ਅਤੇ ਪੰਜ ਨਾਗਰਿਕਾਂ ਨੂੰ ਬਚਾਇਆ ਗਿਆ ਹੈ। ਲਾਪਤਾ ਜਵਾਨਾਂ ਦੀ ਭਾਲ ਸਵੇਰ ਤੋਂ ਹੀ ਜਾਰੀ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।