20 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, 11 ਅਗਸਤ ਤਕ ਚੱਲੇਗੀ ਕਾਰਵਾਈ
Published : Jul 1, 2023, 1:46 pm IST
Updated : Jul 1, 2023, 1:47 pm IST
SHARE ARTICLE
Monsoon session of Parliament from July 20 to August 11
Monsoon session of Parliament from July 20 to August 11

23 ਦਿਨਾਂ ਦੇ ਸੈਸ਼ਨ ਵਿਚ ਹੋਣਗੀਆਂ ਕੁੱਲ 17 ਬੈਠਕਾਂ


 

ਨਵੀਂ ਦਿੱਲੀ:  ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ।  ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, “ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ 2023  ਤੋਂ ਸ਼ੁਰੂ ਹੋਵੇਗਾ ਅਤੇ 11 ਅਗਸਤ ਤਕ ਚੱਲੇਗਾ। 23 ਦਿਨਾਂ ਦੇ ਇਸ ਸੈਸ਼ਨ ਵਿਚ ਕੁੱਲ 17 ਬੈਠਕਾਂ ਹੋਣਗੀਆਂ।''

ਇਹ ਵੀ ਪੜ੍ਹੋ: ਅਰਹਰ ਨਾਲ ਹਲਦੀ ਦੀ ਕਾਸ਼ਤ ਨਾਲ ਕਿਸਾਨ ਕਮਾ ਸਕਦੇ ਹਨ ਚੰਗਾ ਮੁਨਾਫ਼ਾ

ਉਨ੍ਹਾਂ ਕਿਹਾ, ''ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੈਸ਼ਨ ਦੌਰਾਨ ਵਿਧਾਨਕ ਅਤੇ ਸੰਸਦ ਦੇ ਹੋਰ ਕੰਮਾਂ 'ਚ ਉਸਾਰੂ ਯੋਗਦਾਨ ਪਾਉਣ।''
ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੀ ਹੋਣ ਦੀ ਸੰਭਾਵਨਾ ਹੈ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਵਿਰੋਧੀ ਪਾਰਟੀਆਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਿਰੁਧ ਮੋਰਚਾਬੰਦੀ ਸ਼ੁਰੂ ਕਰ ਦਿਤੀ ਹੈ। 

ਇਹ ਵੀ ਪੜ੍ਹੋ: ਬੁਨਿਆਦੀ ਉਦਯੋਗਾਂ ’ਚ ਵਿਕਾਸ ਦਰ ਮਈ ’ਚ ਘਟੀ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਯੂਨੀਫਾਰਮ ਸਿਵਲ ਕੋਡ ਦੀ ਵਕਾਲਤ ਕਰਨ ਤੋਂ ਬਾਅਦ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਵਲੋਂ ਤਿੱਖੀ ਪ੍ਰਤੀਕਿਰਿਆ ਦਿਤੀ ਗਈ ਹੈ। ਸੂਤਰਾਂ ਅਨੁਸਾਰ ਸੈਸ਼ਨ ਪੁਰਾਣੇ ਸੰਸਦ ਭਵਨ ਵਿਚ ਸ਼ੁਰੂ ਹੋਵੇਗਾ ਅਤੇ ਬਾਅਦ ਵਿਚ ਨਵੇਂ ਸੰਸਦ ਭਵਨ ਵਿਚ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ: ਆਰ.ਡੀ. ਸਮੇਤ ਕੁਝ ਬਚਤ ਯੋਜਨਾਵਾਂ ’ਤੇ ਵਿਆਜ ਦਰਾਂ ਵਧੀਆਂ

ਆਉਣ ਵਾਲੇ ਸੈਸ਼ਨ ਵਿਚ, ਕੇਂਦਰ ਸਰਕਾਰ 'ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਆਰਡੀਨੈਂਸ' ਨੂੰ ਬਦਲਣ ਲਈ ਇਕ ਬਿੱਲ ਲਿਆ ਸਕਦੀ ਹੈ, ਜੋ ਸੇਵਾ ਵਿਚ ਦਿੱਲੀ ਸਰਕਾਰ ਨੂੰ ਵਿਧਾਨਕ ਅਤੇ ਪ੍ਰਸ਼ਾਸਨਕ ਕੰਟਰੋਲ ਦੇਣ ਵਾਲੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਨੂੰ ਰੱਦ ਕਰ ਦੇਵੇਗਾ।
ਇਸ ਤੋਂ ਇਲਾਵਾ ਸਰਕਾਰ ਨੈਸ਼ਨਲ ਰਿਸਰਚ ਫਾਊਂਡੇਸ਼ਨ (ਐਨ.ਆਰ.ਐਫ.) ਬਿੱਲ 2023 ਨੂੰ ਸੰਸਦ ਵਿਚ ਪੇਸ਼ ਕਰ ਸਕਦੀ ਹੈ, ਜਿਸ ਨਾਲ ਨੈਸ਼ਨਲ ਰਿਸਰਚ ਫਾਊਂਡੇਸ਼ਨ (ਐਨ.ਆਰ.ਐਫ.)) ਦੀ ਸਥਾਪਨਾ ਦਾ ਰਾਹ ਪੱਧਰਾ ਹੋ ਜਾਵੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement